13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗੁ: ਬੀਬੀ ਮੁਮਤਾਜ਼ ਗੜ੍ਹ ਸਾਹਿਬ ਬੜੀ ਵਿਖੇ ਖ਼ੂਨਦਾਨ ਕੈਂਪ ਲਗਾਇਆ

ਪੁਰਖਾਲੀ, 12 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਬੀਬੀ ਮੁਮਤਾਜ਼ ਜੀ ਤੇ ਸ਼ਹੀਦ ਬਾਬਾ ਬਚਿੱਤਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਗੁ. ਬੀਬੀ ਮੁਮਤਾਜ਼ ਗੜ੍ਹ ਬੜੀ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ।

ਅਜੀਤ ਡੈਸਕ 13-11-2026
ਪੁਰਖਾਲੀ, 12 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਬੀਬੀ ਮੁਮਤਾਜ਼ ਜੀ ਤੇ ਸ਼ਹੀਦ ਬਾਬਾ ਬਚਿੱਤਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਗੁ. ਬੀਬੀ ਮੁਮਤਾਜ਼ ਗੜ੍ਹ ਬੜੀ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ। ਇਹ ਕੈਂਪ ਡਾ. ਸੁਰਿੰਦਰ ਸਿੰਘ ਬਬਾਨੀ (ਨਿਊ ਦਸਮੇਸ਼ ਮੈਡੀਕਲ ਏਜੰਸੀ ਪੁਰਖਾਲੀ) ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ। ਜਿਸ ਦੌਰਾਨ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵਲੋਂ 50 ਦੇ ਕਰੀਬ ਦਾਨੀਆਂ ਵਲੋਂ ਖ਼ੂਨਦਾਨ ਕੀਤਾ। ਕੈਂਪ ’ਚ ਗੁ. ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ ਅਤੇ ਖ਼ੂਨਦਾਨੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਵਲੋਂ ਇਸ ਮੌਕੇ ਖ਼ੂਨਦਾਨੀਆਂ ਨੂੰ ਸਨਮਾਨ ਚਿੰਨ੍ਹ ਵੀ ਭੇਟ ਕੀਤੇ ਗਏ, ਪ੍ਰਬੰਧਕ ਡਾ. ਸੁਰਿੰਦਰ ਸਿੰਘ ਵਲੋਂ ਆਈਆਂ ਸ਼ਖ਼ਸੀਅਤਾਂ ਤੇ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮਾਜ ਸੇਵੀ ਸੁਰਮੁੱਖ ਸਿੰਘ ਬਬਾਨੀ, ਅਰਸ਼ ਧੀਮਾਨ, ਬਾਬਾ ਕਮਲਜੀਤ ਸਿੰਘ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸ਼ਹੀਦ ਸਰਾਭਾ ਯਾਦਗਾਰੀ ਗੋਲਡ ਕੱਪ ਦਾ ਵਿਧਾਇਕ ਇਯਾਲੀ ਵਲੋਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।