13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਡੀ. ਸੀ. ਰੂਪਨਗਰ ਕੋਮਲ ਮਿੱਤਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ (ਕਰਨੈਲ ਸਿੰਘ)-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਕੋਮਲ ਮਿੱਤਲ ਆਈ. ਏ.

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡ: ਹਰਦੇਵ ਸਿੰਘ ਤੇ ਹੋਰ ਜ਼ਿਲ੍ਹਾ ਰੂਪਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਲਗਾਏ ਕੋਮਲ ਮਿੱਤਲ ਨੂੰ ਸਨਮਾਨਿਤ ਕਰਨ ਮੌਕੇ। 13-11-2026
ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ (ਕਰਨੈਲ ਸਿੰਘ)-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਕੋਮਲ ਮਿੱਤਲ ਆਈ. ਏ. ਐਸ. ਨੇ ਅੱਜ ਖ਼ਾਲਸੇ ਦੀ ਜਨਮ ਭੂਮੀ ਤੇ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ, ਜ਼ਿਲ੍ਹਾ ਰੂਪਨਗਰ ਦੀ ਤਰੱਕੀ, ਖ਼ੁਸ਼ਹਾਲੀ ਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਗੁਰੂ ਚਰਨਾਂ ’ਚ ਅਰਦਾਸ ਕੀਤੀ। ਉਨ੍ਹਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਉਪਰੰਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਅਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਵਿਸ਼ਿਆਂ ਸੰਬੰਧੀ ਵਿਚਾਰ-ਚਰਚਾ ਕੀਤੀ। ਸਿੰਘ ਸਾਹਿਬ ਨੇ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸ, ਸਿੱਖ ਧਰਮ ਦੀਆਂ ਮਹਾਨ ਪ੍ਰੰਪਰਾਵਾਂ ਤੇ ਇਸ ਪਵਿੱਤਰ ਅਸਥਾਨ ਦੀ ਧਾਰਮਿਕ ਮਹੱਤਤਾ ਬਾਰੇ ਜਾਣੂ ਕਰਵਾਇਆ । ਇਸ ਦੌਰਾਨ ਕੋਮਲ ਮਿੱਤਲ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨਾਲ ਜੁੜਨਾ ਤੇ ਇਸ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਬਹੁਤ ਹੀ ਸੁਭਾਗੀ ਗੱਲ ਹੈ। ਉਨ੍ਹ੍ਹਾਂ ਕਿਹਾ ਕਿ ਇਹ ਉਹ ਪਾਵਨ ਧਰਤੀ ਹੈ, ਜਿਸ ਦਾ ਸਿੱਖ ਇਤਿਹਾਸ ਤੇ ਧਾਰਮਿਕ ਵਿਰਾਸਤ ’ਚ ਬਹੁਤ ਹੀ ਮਹੱਤਵਪੂਰਨ ਸਥਾਨ ਹੈ। ਇੱਥੋਂ ਦੀ ਸੇਵਾ ਕਰਨਾ ਉਨ੍ਹਾਂ ਲਈ ਮਾਣ ਤੇ ਸੁਭਾਗ ਦਾ ਵਿਸ਼ਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਨਗਰੀ ਦੀ ਧਾਰਮਿਕ ਮਹੱਤਤਾ, ਇਤਿਹਾਸਕ ਵਿਰਾਸਤ ਤੇ ਸਾਫ਼-ਸਫ਼ਾਈ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਸ਼ਰਧਾਲੂਆਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ ਅਤੇ ਸੰਗਤ ਦੀ ਸਹੂਲਤ ਲਈ ਪ੍ਰਸ਼ਾਸਨ ਵਲੋਂ ਲੋੜੀਂਦੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੁਖਪਾਲ ਸਿੰਘ ਐਸ. ਡੀ. ਐਮ., ਜਸ਼ਨਦੀਪ ਸਿੰਘ ਡੀ. ਐਸ. ਪੀ., ਸੰਦੀਪ ਕੁਮਾਰ ਤਹਿਸੀਲਦਾਰ, ਜਥੇਦਾਰ ਦਲਜੀਤ ਸਿੰਘ ਭਿੰਡਰ ਅੰਤਰਿਮ ਕਮੇਟੀ ਮੈਂਬਰ, ਐਡਵੋਕੇਟ ਹਰਦੇਵ ਸਿੰਘ ਵਧੀਕ ਮੈਨੇਜਰ, ਹਰਪ੍ਰੀਤ ਸਿੰਘ ਸੂਚਨਾ ਅਫ਼ਸਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਸੀ. ਤੇ ਐਸ. ਐਸ. ਪੀ. ਨੇ ਈ. ਵੀ. ਐਮ. ਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀ ਜਾਂਚ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਨੇ ਨੂਰਪੁਰ ਬੇਦੀ ਵਿਖੇ ਪੰਜਾਬੀ ਹੈਂਡ ਰਾਈਟਿੰਗ ਸੁਧਾਰ ਸੰਬੰਧੀ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।