ਵਿਸ਼ਵਕਰਮਾ ਮੰਦਰ ਘਨੌਲਾ ਵਿਖੇ ਨਤਮਸਤਕ ਹੋਈ ਵਿਧਾਇਕ ਦਿਨੇਸ਼ ਚੱਢਾ ਦੀ ਟੀਮ, ਧਾਰਮਿਕ ਸਮਾਗਮ ’ਚ ਕੀਤੀ ਵਿਸ਼ੇਸ਼ ਸ਼ਿਰਕਤ
ਘਨੌਲੀ, 14 ਨਵੰਬਰ (ਜਸਵੀਰ ਸਿੰਘ ਸੈਣੀ)-ਵਿਸ਼ਵਕਰਮਾ ਮੰਦਰ ਘਨੌਲਾ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਟੀਮ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ ਦੀ ਅਗਵਾਈ ਹੇਠ ਪਹੁੰਚੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਇਲਾਕੇ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਤੇ ਤਰੱਕੀ ਲਈ ਅਰਦਾਸ ਕੀਤੀ।
ਘਨੌਲੀ, 14 ਨਵੰਬਰ (ਜਸਵੀਰ ਸਿੰਘ ਸੈਣੀ)-ਵਿਸ਼ਵਕਰਮਾ ਮੰਦਰ ਘਨੌਲਾ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਟੀਮ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ ਦੀ ਅਗਵਾਈ ਹੇਠ ਪਹੁੰਚੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਇਲਾਕੇ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸਿਰਜਣਾ, ਕਲਾ ਅਤੇ ਹੁਨਰ ਦੇ ਪ੍ਰਤੀਕ ਵਜੋਂ ਸਤਿਕਾਰਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਮਨੁੱਖ ਨੂੰ ਮਿਹਨਤ, ਇਮਾਨਦਾਰੀ ਤੇ ਆਪਣੀ ਕਿਰਤ ਪ੍ਰਤੀ ਸਮਰਪਿਤ ਰਹਿਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਆਖਿਆ ਕਿ ਅਜਿਹੇ ਧਾਰਮਿਕ ਸਮਾਗਮ ਜਿਥੇ ਸਾਡੀ ਅਮੀਰ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ, ਉਥੇ ਹੀ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਵੀ ਮਜ਼ਬੂਤ ਕਰਦੇ ਹਨ। ਬਾਲਾ ਨੇ ਅੱਗੇ ਕਿਹਾ ਕਿ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਹਲਕੇ ਦੇ ਸਰਬਪੱਖੀ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਅਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਉਨ੍ਹਾਂ ਦੀ ਟੀਮ ਦੀ ਮੁੱਖ ਤਰਜੀਹ ਹੈ। ਇਸ ਦੌਰਾਨ ਪਾਰਟੀ ਆਗੂਆਂ ਨੇ ਮੰਦਰ ਪ੍ਰਬੰਧਕਾਂ ਵਲੋਂ ਧਾਰਮਿਕ ਅਤੇ ਸਮਾਜਿਕ ਕਾਰਜਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਧਾਰਮਿਕ ਕਦਰਾਂ-ਕੀਮਤਾਂ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਜਗਦੀਪ ਸਿੰਘ ਜੱਗਾ ਥਲੀ, ਬਲਾਕ ਸੰਮਤੀ ਮੈਂਬਰ ਸੰਦੀਪ ਪਰਜਾਪਤ, ਸਰਪੰਚ ਹਰਜੀਤ ਸਿੰਘ ਜੀਤੂ ਘਨੌਲਾ, ਬਲਾਕ ਪ੍ਰਧਾਨ ਡਾ. ਜਤਿੰਦਰ ਘਨੌਲਾ, ਸਰਪੰਚ ਬਰਿੰਦਰ ਭੋਗਲ ਥਲੀ ਕਲਾ, ਘਨੌਲੀ ਦੇ ਸਰਪੰਚ ਕੁਲਦੀਪ ਸਿੰਘ ਜੇਈ, ਪਵਨ ਕੁਮਾਰ ਗੋਲੂ ਥਲੀ ਅਤੇ ਜਸਵੀਰ ਸਿੰਘ ਮੌੜ ਥਲੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।