15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੀਨੀਅਰ ਸਿਟੀਜ਼ਨ ਕੌਂਸਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ’ਚ ਲਾਵਾਰਸ ਕੁੱਤਿਆਂ ਤੋਂ ਨਿਜਾਤ ਦਵਾਉਣ ਦੀ ਮੰਗ

ਸ੍ਰੀ ਚਮਕੌਰ ਸਾਹਿਬ, 14 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜਨ ਕੌਂਸਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਸੇਵਾ ਮੁਕਤ ਪ੍ਰਿੰਸੀਪਲ ਅਜਾਇਬ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਮੰਗ ਕੀਤੀ ਗਈ ਕਿ ਸ਼ਹਿਰ ਅੰਦਰ ਲਾਵਾਰਸ ਕੁੱਤਿਆਂ ਤੋਂ ਨਿਜਾਤ ਦਵਾਈ ਜਾਵੇ। ਇਸ ਮੌਕੇ ਮੀਟਿੰਗ ਵਿਚ ਦੱਸਿਆ ਗਿਆ ਕਿ ਸ੍ਰੀ ਚਮਕੌਰ ਸਾਹਿਬ ਇਤਿਹਾਸਕ ਅਤੇ ਪਵਿੱਤਰ ਸ਼ਹਿਰ ਹੈ, ਪਰ ਲਾਵਾਰਿਸ਼ ਕੁੱਤਿਆਂ ਵਲੋਂ ਗਲੀਆਂ ਸੜਕਾਂ ’ਤੇ ਪਾਈ ਜਾ ਰਹੀ ਗੰਦਗੀ ਤੋਂ ਸ਼ਹਿਰ ਵਾਸੀ ਭਾਰੀ ਪ੍ਰੇਸ਼ਾਨ ਹਨ, ਕਿਉਂਕਿ ਅਮ੍ਰਿਤ ਵੇਲੇ ਬਹੁਤੀ ਸੰਗਤ ਨੰਗੇ ਪੈਰੀ ਗੁਰੂੁ ਘਰਾਂ ’ਚ ਨਤਮਸਤਕ ਹੋਣ ਲਈ ਜਾਂਦੀ ਹੈ, ਪਰ ਥਾਂ ਥਾਂ ਕੁੱਤਿਆਂ ਵਲੋਂ ਪਾਈ ਗੰਦਗੀ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 15-11-2026
ਸ੍ਰੀ ਚਮਕੌਰ ਸਾਹਿਬ, 14 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜਨ ਕੌਂਸਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਸੇਵਾ ਮੁਕਤ ਪ੍ਰਿੰਸੀਪਲ ਅਜਾਇਬ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਮੰਗ ਕੀਤੀ ਗਈ ਕਿ ਸ਼ਹਿਰ ਅੰਦਰ ਲਾਵਾਰਸ ਕੁੱਤਿਆਂ ਤੋਂ ਨਿਜਾਤ ਦਵਾਈ ਜਾਵੇ। ਇਸ ਮੌਕੇ ਮੀਟਿੰਗ ਵਿਚ ਦੱਸਿਆ ਗਿਆ ਕਿ ਸ੍ਰੀ ਚਮਕੌਰ ਸਾਹਿਬ ਇਤਿਹਾਸਕ ਅਤੇ ਪਵਿੱਤਰ ਸ਼ਹਿਰ ਹੈ, ਪਰ ਲਾਵਾਰਿਸ਼ ਕੁੱਤਿਆਂ ਵਲੋਂ ਗਲੀਆਂ ਸੜਕਾਂ ’ਤੇ ਪਾਈ ਜਾ ਰਹੀ ਗੰਦਗੀ ਤੋਂ ਸ਼ਹਿਰ ਵਾਸੀ ਭਾਰੀ ਪ੍ਰੇਸ਼ਾਨ ਹਨ, ਕਿਉਂਕਿ ਅਮ੍ਰਿਤ ਵੇਲੇ ਬਹੁਤੀ ਸੰਗਤ ਨੰਗੇ ਪੈਰੀ ਗੁਰੂੁ ਘਰਾਂ ’ਚ ਨਤਮਸਤਕ ਹੋਣ ਲਈ ਜਾਂਦੀ ਹੈ, ਪਰ ਥਾਂ ਥਾਂ ਕੁੱਤਿਆਂ ਵਲੋਂ ਪਾਈ ਗੰਦਗੀ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਬਜੁਰਗਾਂ ਮਗਰ ਪੈਂਦੇ ਇਨ੍ਹਾਂ ਕੁੱਤਿਆਂ ਕਾਰਨ ਬਜੁਰਗਾਂ ਨੂੰ ਬਾਹਰ ਨਿਕਲਣ ਵੀ ਅੋਖਾ ਹੋ ਗਿਆ ਹੈ। ਮੀਟਿੰਗ ਦੌਰਾਨ ਬਜੁਰਗਾਂ ਨੇ ਸ੍ਰੀ ਚਮਕੌਰ ਸਾਹਿਬ ਦੀਆਂ ਸੜਕਾਂ ਤੇ ਸਪੀਡ ਬਰੇਕਰ ਬਣਾਉਣ, ਸੰਗਤ ਦੀ ਲਗਾਤਾਰ ਵੱਧਦੀ ਆਮਦ ਨੂੰ ਵੇਖਦਿਆਂ ਸ਼ਹਿਰ ਦੇ ਜਨਤਕ ਪਖਾਨਿਆਂ ਦੀ ਸਫ਼ਾਈ ਕਰਵਾਉਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਕੈਪਟਨ ਹਰਪਾਲ ਸਿੰਘ, ਰਿਟਾ: ਪ੍ਰਿੰਸੀਪਲ ਲਛਮਣ ਸਿੰਘ, ਹਾਕਮ ਸਿੰਘ, ਸੁਰਿੰਦਰਜੀਤ ਵਰਮਾ, ਨੌਹਰੀਆ ਸਿੰਘ, ਪਵਨ ਕੁਮਾਰ, ਮੋਹਣ ਸਿੰਘ, ਨਿਰਮਲ ਸਿੰਘ, ਕੈਪ: ਗੁਰਦੇਵ ਸਿੰਘ ਮਕੜੋਨਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸੀ ਆਗੂ ਨੂੰ ਸਦਮਾ, ਭਰਜਾਈ ਸਵਰਗਵਾਸ ਅਗਲੀ ਖ਼ਬਰ ਪ੍ਰਿੰਸੀਪਲ ਕੁਲਵਿੰਦਰ ਸਿੰਘ ਜ਼ਿਲ੍ਹਾ ਕਮਿਸ਼ਨਰ ਸਕਾਊਟ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।