ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਨਾਲ ਸਰਕਾਰ ਦਾ ਕਿਸਾਨਾਂ ਪ੍ਰਤੀ ਚਿਹਰਾ ਹੋਇਆ ਨੰਗਾ-ਕਾਲੇਵਾਲ
ਖਰੜ, 14 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ‘ਆਪ’ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਕਾਰਨ ਸਰਕਾਰ ਦਾ ਕਿਸਾਨਾਂ ਪ੍ਰਤੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਸੂਬੇ ਦਾ ਕਿਸਾਨ ਅੱਜ ਮੰਡੀਆਂ ਵਿਚ ਰੁਲਣ ਲਈ ਮਜ਼ਬੂਰ ਹੋ ਚੁੱਕਾ ਹੈ ਤੇ ਵੱਖ-ਵੱਖ ਥਾਵਾਂ ਤੇ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਅਜੀਤ ਡੈਸਕ
15-11-2026