16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਰਹਿੰਦ ਨਹਿਰ ਕਿਨਾਰੇ ਸ਼ਰਧਾ ਨਾਲ ਮਨਾਈ ਛੱਠ ਪੂਜਾ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਸਰਹਿੰਦ ਨਹਿਰ ਦੇ ਕਿਨਾਰੇ ਛੱਠ ਪੂਜਾ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਛੱਠੀ ਮਈਆ ਤੇ ਸੂਰਜ ਭਗਵਾਨ ਦੀ ਪੂਜਾ ਕਰਦਿਆਂ ਪਰਿਵਾਰਾਂ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ।

ਅਜੀਤ ਡੈਸਕ 16-11-2026
ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਸਰਹਿੰਦ ਨਹਿਰ ਦੇ ਕਿਨਾਰੇ ਛੱਠ ਪੂਜਾ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਛੱਠੀ ਮਈਆ ਤੇ ਸੂਰਜ ਭਗਵਾਨ ਦੀ ਪੂਜਾ ਕਰਦਿਆਂ ਪਰਿਵਾਰਾਂ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ। ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅਤੇ ਕਾਂਗਰਸ ਦੇ ਓ. ਬੀ. ਸੀ. ਸੈੱਲ ਦੇ ਜ਼ਿਲ੍ਹਾ ਚੇਅਰਮੈਨ ਕਮਲ ਚੌਹਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਕਮਲ ਚੌਹਾਨ ਨੇ ਛੱਠ ਪੂਜਾ ਮਨਾਉਣ ਵਾਲੇ ਭਾਈਚਾਰੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਸਾਡੀ ਸੰਸਕ੍ਰਿਤੀ, ਪ੍ਰੰਪਰਾ ਤੇ ਧਾਰਮਿਕ ਆਸਥਾ ਦਾ ਪ੍ਰਤੀਕ ਹੈ। ਉਨ੍ਹਾਂ ਪੰਜਾਬ ਸਰਕਾਰ ਵਲੋਂ ਛੱਠ ਪੂਜਾ ਸਮਾਗਮਾਂ ਦੌਰਾਨ ਐਸ. ਡੀ. ਆਰ. ਐਫ., ਐਨ. ਡੀ. ਆਰ. ਐਫ. ਤੇ ਪੁਲਿਸ ਟੀਮਾਂ ਤਾਇਨਾਤ ਕਰਨ ਦੇ ਐਲਾਨ ਦੇ ਬਾਵਜੂਦ ਸਰਹਿੰਦ ਨਹਿਰ ਕਿਨਾਰੇ ਢੁਕਵੇਂ ਸੁਰੱਖਿਆ ਪ੍ਰਬੰਧ ਨਾ ਹੋਣ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਹਜ਼ਾਰਾਂ ਸ਼ਰਧਾਲੂਆਂ ਦੀ ਮੌਜੂਦਗੀ ਅਤੇ ਨਹਿਰ ਦੇ ਨੇੜੇ ਹੋਣ ਕਾਰਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਜ਼ਰੂਰੀ ਸਨ, ਜਦਕਿ ਗੋਤਾਖੋਰਾਂ ਦਾ ਪ੍ਰਬੰਧ ਵੀ ਸਥਾਨਕ ਭਾਈਚਾਰੇ ਵਲੋਂ ਆਪਣੇ ਪੱਧਰ ’ਤੇ ਕੀਤਾ ਗਿਆ ਸੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਛੱਠ ਪੂਜਾ ਦੇ ਸੁਚੱਜੇ ਪ੍ਰਬੰਧਾਂ ਲਈ ਸੇਵਾ ਸਮਿਤੀ ਦੇ ਪ੍ਰਧਾਨ ਨਰਿੰਦਰ ਤੇ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਨੇ ਮਿਹਨਤ ਨਾਲ ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਲਈ ਸ਼ਾਨਦਾਰ ਪ੍ਰਬੰਧ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ, ਜਿਥੇ ਸਾਰੇ ਧਰਮਾਂ ਅਤੇ ਭਾਈ ਚਾਰਿਆਂ ਦਾ ਸਤਿਕਾਰ ਕੀਤਾ ਜਾਂਦਾ ਹੈ। ਅਜਿਹੇ ਸਮਾਗਮ ਆਪਸੀ ਭਾਈਚਾਰਕ ਸਾਂਝ ਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਸਮਾਗਮ ਦੌਰਾਨ ਪ੍ਰਬੰਧਕਾਂ ਅਤੇ ਸੇਵਾਦਾਰਾਂ ਵਲੋਂ ਸਫ਼ਾਈ ਅਤੇ ਸ਼ਰਧਾਲੂਆਂ ਦੀਆਂ ਸਹੂਲਤਾਂ ਦਾ ਧਿਆਨ ਰੱਖਿਆ ਗਿਆ। ਇਸ ਮੌਕੇ ਪੰਜਾਬ ਦੀ ਸਾਂਝੀਵਾਲਤਾ ਅਤੇ ਸਰਬ ਧਰਮ ਸਤਿਕਾਰ ਦੀ ਭਾਵਨਾ ਵੀ ਸਪੱਸ਼ਟ ਤੌਰ ’ਤੇ ਦੇਖਣ ਨੂੰ ਮਿਲੀ।
ਪਿਛਲੀ ਖ਼ਬਰ ਬੱਸੀ ਗੁੱਜਰਾਂ ਦੀਆਂ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਬਾਲ ਪ੍ਰੇਰਨਾ ਦਿਵਸ ਅਗਲੀ ਖ਼ਬਰ ਰਜਿੰਦਰ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।