17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਖੇਤਰੀ ਯੁਵਕ ਮੇਲੇ ’ਚ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਨੇ ਜਿੱਤੀ ਟਰਾਫ਼ੀ

ਸ੍ਰੀ ਅਨੰਦਪੁਰ ਸਾਹਿਬ, 16 ਨਵੰਬਰ (ਜੇ ਐਸ ਨਿੱਕੂਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਰਨਰ ਅੱਪ ਟਰਾਫ਼ੀ ਸਮੇਤ ਤਿੰਨ ਟਰਾਫ਼ੀਆਂ ਜਿੱਤ ਕੇ ਕਾਲਜ ਦਾ ਮਾਣ ਵਧਾਇਆ। ਇਹ ਚਾਰ ਰੋਜ਼ਾ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ।

ਅਜੀਤ ਡੈਸਕ 17-11-2026
ਸ੍ਰੀ ਅਨੰਦਪੁਰ ਸਾਹਿਬ, 16 ਨਵੰਬਰ (ਜੇ ਐਸ ਨਿੱਕੂਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਰਨਰ ਅੱਪ ਟਰਾਫ਼ੀ ਸਮੇਤ ਤਿੰਨ ਟਰਾਫ਼ੀਆਂ ਜਿੱਤ ਕੇ ਕਾਲਜ ਦਾ ਮਾਣ ਵਧਾਇਆ। ਇਹ ਚਾਰ ਰੋਜ਼ਾ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ। ਦੱਸਣਯੋਗ ਹੈ ਕਿ ਕਾਲਜ ਦੇ ਵਿਦਿਆਰਥੀਆਂ ਨੇ ਪਹਿਲੇ ਸਥਾਨ ਦੀਆਂ 14, ਦੂਜੇ ਸਥਾਨ ਦੀਆਂ 8 ਤੇ ਤੀਜੇ ਸਥਾਨ ਦੀਆਂ 7 ਪੁਜ਼ੀਸ਼ਨਾਂ ਹਾਸਲ ਕੀਤੀਆਂ। ਭਾਰਤੀ ਗਰੁੱਪ ਗੀਤ, ਪੱਛਮੀ ਗਰੁੱਪ ਗੀਤ, ਫੋਕ ਆਰਕੈਸਟਰਾ , ਲੋਕ ਸਾਜ਼, ਕਲੀ ਗਾਇਨ, ਵਾਰ ਗਾਇਨ, ਮਿਮਿਕਰੀ, ਭੰਗੜਾ, ਪੱਖੀ ਬੁਣਨਾ, ਰੱਸਾ ਬੁਣਨਾ, ਛਿੱਕੂ ਬੁਣਨਾ, ਖਿੱਦੋ ਬੁਣਨਾ, ਪੀੜ੍ਹੀ ਬਣਾਉਣਾ ਤੇ ਕ੍ਰੋਸ਼ੀਆ ਦੀ ਬੁਣਤੀ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਗੀਤ, ਲੋਕ ਗੀਤ, ਲੰਮੀਆਂ ਹੇਕਾਂ ਵਾਲੇ ਗੀਤ, ਨੁੱਕੜ ਨਾਟਕ, ਫ਼ੋਟੋਗਰਾਫੀ, ਲੁੱਡੀ, ਕਢਾਈ ਤੇ ਗੁੜੀਆਂ ਪਟੋਲੇ ਵਿਚ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸਦੇ ਨਾਲ ਹੀ ਪੁਰਾਤਨ ਸਾਜ਼, ਪੱਛਮੀ ਸਾਜ਼, ਇਕਾਂਗੀ, ਭੰਡ, ਮਹਿੰਦੀ, ਪੋਸਟਰ ਬਣਾਉਣ ਅਤੇ ਸ਼ਾਸ਼ਤਰੀ ਨਾਚ ’ਚ ਕਾਲਜ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਇਸ ਇਤਿਹਾਸਕ ਪ੍ਰਾਪਤੀ ’ਤੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੇ ਗੈਰ-ਅਧਿਆਪਨ ਅਮਲੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਤੇ ਸਮੁੱਚੇ ਕਾਲਜ ਪਰਿਵਾਰ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਇਨ੍ਹਾਂ ਪ੍ਰਾਪਤੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਵਿੰਦਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ। ਕਾਲਜ ਦੇ ਡੀਨ ਕਲਚਰਲ ਤੇ ਸੰਗੀਤ ਵਿਭਾਗ ਦੇ ਮੁਖੀ ਡਾ. ਜਗਪਿੰਦਰਪਾਲ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਇਸ ਯੁਵਕ ਮੇਲੇ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਮਿਹਨਤ ਨਾਲ ਭਾਗ ਲਿਆ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੰਗਲ ਸ਼ਹਿਰਬਣਿਆ ਸਿਆਸੀ ਸਰਗਰਮੀਆਂ ਦਾ ਕੇਂਦਰ ਬਿੰਦੂ ‘ ਆਪ ’, ਕਾਂਗਰਸ ਤੇ ਭਾਜਪਾ ਦੇ ਪ... ਅਗਲੀ ਖ਼ਬਰ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਵਿਚ ਸਰਗਰਮੀ ਨਾਲ ਭਾਗ ਲੈਣ ਜ਼ਿਲ੍ਹਾ ਵਾਸੀ: ਜ਼ਿਲ੍ਹਾ ਪ੍ਰਸ਼ਾਸਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।