18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਤੁਰੰਤ ਤੇ ਸਮਾਂਬੱਧ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ-ਸਹਾਇਕ ਕਮਿਸ਼ਨਰ

ਰੂਪਨਗਰ, 17 ਨਵੰਬਰ (ਯਸ਼ਵੰਤ ਬੱਸੀ)-ਡਿਪਟੀ ਕਮਿਸ਼ਨਰ ਰੂਪਨਗਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਹਾਇਕ ਕਮਿਸ਼ਨਰ (ਜ) ਰਮਨਦੀਪ ਕੌਰ ਦੀ ਅਗਵਾਈ ਹੇਠ ਵਪਾਰੀ ਵਰਗ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ, ਮਾਰਕੀਟਾਂ ਦੇ ਸੁਚੱਜੇ ਵਿਕਾਸ, ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਤੇ ਵਪਾਰੀ ਵਰਗ ਨਾਲ ਬਿਹਤਰ ਤਾਲਮੇਲ ਸਥਾਪਿਤ ਕਰਨ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 18-11-2026
ਰੂਪਨਗਰ, 17 ਨਵੰਬਰ (ਯਸ਼ਵੰਤ ਬੱਸੀ)-ਡਿਪਟੀ ਕਮਿਸ਼ਨਰ ਰੂਪਨਗਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਹਾਇਕ ਕਮਿਸ਼ਨਰ (ਜ) ਰਮਨਦੀਪ ਕੌਰ ਦੀ ਅਗਵਾਈ ਹੇਠ ਵਪਾਰੀ ਵਰਗ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ, ਮਾਰਕੀਟਾਂ ਦੇ ਸੁਚੱਜੇ ਵਿਕਾਸ, ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਤੇ ਵਪਾਰੀ ਵਰਗ ਨਾਲ ਬਿਹਤਰ ਤਾਲਮੇਲ ਸਥਾਪਿਤ ਕਰਨ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਰਮਨਦੀਪ ਕੌਰ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕਤਾ ਤੇ ਵਿਕਾਸ ਦੀ ਅਹਿਮ ਕੜੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਵਲੋਂ ਉਠਾਏ ਜਾਇਜ਼ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਦਾ ਤੁਰੰਤ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀ ਵਰਗ ਨਾਲ ਸਬੰਧਿਤ ਮਾਮਲਿਆਂ ਵਿਚ ਬੇਲੋੜੀ ਦੇਰੀ ਨਾ ਕੀਤੀ ਜਾਵੇ ਤੇ ਹਰੇਕ ਜਾਇਜ਼ ਸਮੱਸਿਆ ਦਾ ਢੁਕਵਾਂ ਹੱਲ ਕੱਢਣ ਲਈ ਜ਼ਿੰਮੇਵਾਰੀ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨਾਲ ਨਿਰੰਤਰ ਸੰਪਰਕ ਅਤੇ ਸੰਵਾਦ ਬਣਾਈ ਰੱਖਣ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਵਪਾਰੀ ਵਰਗ ਦੀ ਭਲਾਈ ਤੇ ਮਾਰਕੀਟਾਂ ਵਿਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਮੁਹੱਈਆ ਕਰਵਾਏ ਗਏ ਫ਼ੰਡਾਂ ਦੀ ਸੁਚੱਜੀ ਤੇ ਪਾਰਦਰਸ਼ੀ ਵਰਤੋਂ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਐੱਸ. ਡੀ. ਐਮ. ਮੋਰਿੰਡਾ ਲਿੰਧਿਆ ਐਲ. ਐਨ., ਐਸ. ਡੀ. ਐਮ. ਨੰਗਲ ਸ਼ਿਵਾਂਸ਼ ਰਾਠੀ, ਵਪਾਰੀ ਵਰਗ ਦੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ, ਹਲਕਾ ਚੇਅਰਮੈਨ ਰੂਪਨਗਰ ਅਮਨਦੀਪ ਸਿੰਘ ਸੋਨੀ, ਹਲਕਾ ਚੇਅਰਮੈਨ ਸ੍ਰੀ ਚਮਕੌਰ ਸਾਹਿਬ ਲਖਵਿੰਦਰ ਸਿੰਘ ਕਾਕਾ ਅਤੇ ਹਲਕਾ ਚੇਅਰਮੈਨ ਸ੍ਰੀ ਅਨੰਦਪੁਰ ਸਾਹਿਬ ਗੁਰਪ੍ਰੀਤ ਸਿੰਘ ਅਰੋੜਾ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਕਾਰਜ ਸਾਧਕ ਅਫ਼ਸਰ ਹਾਜ਼ਰ ਸਨ।
ਪਿਛਲੀ ਖ਼ਬਰ 12 ਦਸੰਬਰ ਨੂੰ ਦਿੱਲੀ ਦੇ ਰਾਮ-ਲੀਲ੍ਹਾ ਮੈਦਾਨ ਵਿਚ ਹੋਣ ਵਾਲੀ ਵਿਸ਼ਾਲ ਰੈਲੀ ਲਈ ਤਿਆਰੀਆਂ ਜਾਰੀ-ਗੋਪਾਲ ਦੱਤ ਜੋਸ਼ੀ ਅਗਲੀ ਖ਼ਬਰ ਅਕਾਲੀ ਦਲ ( ਬ ) ਦੀ ਮੀਟਿੰਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।