18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨੂਰਪੁਰ ਬੇਦੀ ਪੁਲਿਸ ਵਲੋਂ 548 ਗ੍ਰਾਮ ਅਫ਼ੀਮ ਸਣੇ ਦੋ ਕਾਬੂ

ਨੂਰਪੁਰ ਬੇਦੀ, 17 ਨਵੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਐਸ. ਐਸ.

ਪੁਲਿਸ ਵਲੋਂ ਫੜੇ ਕਥਿਤ ਦੋਸ਼ੀ। ਤਸਵੀਰ : ਢੀਂਡਸਾ 18-11-2026
ਨੂਰਪੁਰ ਬੇਦੀ, 17 ਨਵੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਐਸ. ਐਸ. ਪੀ. ਰੂਪਨਗਰ ਮਨਿੰਦਰ ਸਿੰਘ ਆਈ. ਪੀ. ਸੀ., ਕਪਤਾਨ ਪੁਲਿਸ ਇਨਵੈਸਟੀਗੇਸ਼ਨ ਹਰਿਮੰਦਰ ਸਿੰਘ ਛੇਤਰਾ ਪੀ. ਪੀ. ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਡੀ. ਐਸ. ਪੀ. ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ ਪੀ. ਪੀ. ਐਸ. ਦੀ ਯੋਗ ਅਗਵਾਈ ਵਿਚ ਨੂਰਪੁਰ ਬੇਦੀ ਪੁਲਿਸ ਵਲੋਂ ਸ਼ੱਕੀ ਵਿਅਕਤੀਆਂ ਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਵਿਚ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਹੈ, ਜਦੋਂ ਇੰ. ਰਣਬੀਰ ਸਿੰਘ ਮੁੱਖ ਅਫ਼ਸਰ ਥਾਣਾ ਨੂਰਪੁਰ ਬੇਦੀ ਦੀ ਹਦਾਇਤ ਤੇ ਮਿਤੀ 11 ਨਵੰਬਰ ਨੂੰ ਏ. ਐਸ. ਆਈ. ਬੂਟਾ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੱਬੰਧ ਵਿਚ ਪਿੰਡ ਬਸਰੁਤ ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਵਕਤ ਕਰੀਬ 06:00 ਵਜੇ ਸ਼ਾਮ ਨੂੰ ਪਿੰਡ ਭਾਓਵਾਲ ਦੀ ਤਰਫ਼ੋਂ ਇਕ ਹੌਂਡਾ ਈਟਨ ਕਾਰ ਨੰਬਰ 8 R-30-R-1565 ਰੰਗ ਚਿੱਟਾ ਆਈ ਤਾਂ ਏ. ਐਸ. ਆਈ. ਬੂਟਾ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਰ ਚਾਲਕ ਨੂੰ ਕਾਰ ਸਮੇਤ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਨਿਹਾਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਚਾਂਦਪੁਰਾ ਬਾਣਾ ਜ਼ਿਲ੍ਹਾ ਫਤਿਆਬਾਦ (ਹਰਿਆਣਾ) ਦੱਸਿਆ। ਫਿਰ ਨਿਹਾਲ ਸਿੰਘ ਉਕਤ ਦੀ ਕਾਰ ਨੂੰ ਚੈੱਕ ਕਰਨ ਤੇ ਕਾਰ ਵਿਚੋਂ 548 ਗ੍ਰਾਮ ਅਫ਼ੀਮ ਬਰਾਮਦ ਹੋਈ । ਜਿਸ ’ਤੇ ਨਿਹਾਲ ਸਿੰਘ ਉਕਤ ਨੂੰ ਗ੍ਰਿਫ਼ਤਾਰ ਕਰਕੇ ਐਨ. ਡੀ. ਪੀ. ਐਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ, ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਇਸ ਕੇਸ ਵਿਚ ਪੁਲਿਸ ਵਲੋਂ ਗੁਰਪ੍ਰੀਤ ਸਿੰਘ ਉਰਫ਼ ਪ੍ਰੀਤ ਪੁੱਤਰ ਰਾਜ ਸਿੰਘ ਪਿੰਡ ਬਹਾਦਰਪੁਰ ਪੁਲਿਸ ਥਾਣਾ ਬਰੇਟਾ ਜ਼ਿਲ੍ਹਾ ਮਾਨਸਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ।
ਪਿਛਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਅੱਜ ਅਗਲੀ ਖ਼ਬਰ ਪੀ. ਐਮ. ਸ੍ਰੀ ਸਕੂਲ ਨੂਰਪੁਰ ਬੇਦੀ ਵਿਖੇ ਬਲਾਕ ਪੱਧਰੀ ‘ਆਲ ਸਬਜੈਕਟਸ ਮੇਲਾ’ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।