17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਰੋਟਰੀ ਕਲੱਬ ਰੂਪਨਗਰ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ’ਚ ਲਗਾਇਆ ਮੈਡੀਕਲ ਕੈਂਪ

ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਜਗਮੋਹਣ ਸਿੰਘ ਨਾਰੰਗ)-ਰੋਟਰੀ ਕਲੱਬ ਰੂਪਨਗਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਤੇ ਮੈਕਸ ਮਲਟੀ ਸਪੈਸ਼ਲਿਟੀ ਹਸਪਤਾਲ ਮੋਹਾਲੀ ਦੇ ਸਹਿਯੋਗ ਨਾਲ ਵਿਸ਼ਾਲ ਮੈਡੀਕਲ ਚੈੱਕਅਪ ਕੈਂਪ ਲਗਾਇਆ। ਕੈਂਪ ਦੌਰਾਨ ਸ੍ਰੀ ਚਮਕੌਰ ਸਾਹਿਬ ਇਲਾਕੇ ਦੇ ਲਗਪਗ 311 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦੀ ਵੰਡ ਵੀ ਕੀਤੀ ਗਈ।

ਅਜੀਤ ਡੈਸਕ 18-11-2026
ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਜਗਮੋਹਣ ਸਿੰਘ ਨਾਰੰਗ)-ਰੋਟਰੀ ਕਲੱਬ ਰੂਪਨਗਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਤੇ ਮੈਕਸ ਮਲਟੀ ਸਪੈਸ਼ਲਿਟੀ ਹਸਪਤਾਲ ਮੋਹਾਲੀ ਦੇ ਸਹਿਯੋਗ ਨਾਲ ਵਿਸ਼ਾਲ ਮੈਡੀਕਲ ਚੈੱਕਅਪ ਕੈਂਪ ਲਗਾਇਆ। ਕੈਂਪ ਦੌਰਾਨ ਸ੍ਰੀ ਚਮਕੌਰ ਸਾਹਿਬ ਇਲਾਕੇ ਦੇ ਲਗਪਗ 311 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਖ਼ਾਸ ਉਪਰਾਲਾ ਕਰਦਿਆਂ ਮੋਬਾਈਲ ਬਰੈੱਸਟ ਕੈਂਸਰ ਜਾਂਚ ਵੈਨ ਦੁਆਰਾ ਔਰਤਾਂ ਵਿਚ ਵਧ ਰਹੀ ਕੈਂਸਰ ਦੀ ਬਿਮਾਰੀ ਦਾ ਪਤਾ ਲਗਾਉਣ ਲਈ ਚੈੱਕਅਪ ਕੀਤਾ। ਕੈਂਪ ਦੌਰਾਨ ਦਿਲ, ਛਾਤੀ, ਫੇਫੜਿਆਂ ਤੋਂ ਇਲਾਵਾ ਕੰਨ, ਨੱਕ, ਗਲੇ, ਦੰਦਾਂ, ਚਮੜੀ, ਇਸਤਰੀ ਰੋਗਾਂ, ਹੱਡੀਆਂ ਤੇ ਜਨਰਲ ਮੈਡੀਸਨ ਦੇ ਮਾਹਿਰਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ, ਇਸ ਤੋਂ ਇਲਾਵਾ ਆਮ ਟੈੱਸਟ ਜਿਨ੍ਹਾਂ ਵਿਚ ਸ਼ੂਗਰ, ਹੀਮੋਗਲੋਬਿਨ, ਬਲੱਡ ਪ੍ਰੈਸ਼ਰ, ਬਲੱਡ ਗਰੁੱਪ, ਸਹੀ ਵਜ਼ਨ ਦੀ ਜਾਂਚ ਵੀ ਕੀਤੀ ਗਈ। ਕੈਂਪ ’ਚ ਖ਼ਾਸ ਤੌਰ ਤੇ ਹੱਡੀਆਂ ਦੀ ਮਜ਼ਬੂਤੀ ਤੇ ਫੇਫੜਿਆਂ ਦੀ ਸਮਰੱਥਾ ਜਾਂਚਣ ਲਈ ਡੀ. ਐਮ. ਡੀ. ਤੇ ਸਪਾਇਰੋਮੈਟਰਿਕ ਟੈੱਸਟ ਵੀ ਕੀਤੇ ਗਏ। ਇਸ ਦੌਰਾਨ ਔਰਤਾਂ ਦੀਆਂ ਬਿਮਾਰੀਆਂ ਲਈ ਮਾਹਿਰ ਡਾਕਟਰਾਂ ਨੇ ਜਾਂਚ ਕੀਤੀ। ਕੈਂਪ ਦਾ ਉਦਘਾਟਨ ਪੀ. ਡੀ. ਜੀ. ਡਾਕਟਰ ਆਰ. ਐਸ. ਪਰਮਾਰ, ਪੀ. ਡੀ. ਜੀ. ਡਾ. ਚੇਤਨ ਅਗਰਵਾਲ ਤੇ ਡਾ. ਬੀ. ਪੀ. ਐਸ. ਪਰਮਾਰ ਵਲੋਂ ਸਾਂਝੇ ਰੂਪ ਵਿਚ ਕੀਤਾ। ਕੈਂਪ ਦੇ ਚੇਅਰਮੈਨ ਡਾ. ਭੀਮ ਸੈਨ ਨੇ ਸਮੁੱਚੇ ਪ੍ਰਬੰਧਾਂ ਦੀ ਅਗਵਾਈ ਕੀਤੀ ਤੇ ਮਰੀਜ਼ਾਂ ਦੀ ਜਾਂਚ ਵਿਚ ਨਿੱਜੀ ਤੌਰ ਤੇ ਦਿਲਚਸਪੀ ਲੈਂਦਿਆਂ ਯੋਗਦਾਨ ਪਾਇਆ। ਇਸ ਮੌਕੇ ਪਰਮਾਰ ਹਸਪਤਾਲ, ਚੌਧਰੀ ਹਸਪਤਾਲ ਅਤੇ ਮਾਈਕਰੋ ਡਾਇਗਨੋਸਟਿਕ ਦੇ ਮਾਹਿਰਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ। ਕੈਂਪ ਦੌਰਾਨ ਕਾਲਜ ਪ੍ਰਿੰਸੀਪਲ ਡਾ. ਬਲਜੀਤ ਸਿੰਘ ਨੇ ਰੋਟਰੀ ਕਲੱਬ ਰੂਪਨਗਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ। ਕੈਂਪ ਨੂੰ ਵਿਸ਼ੇਸ਼ ਸਹਿਯੋਗ ਦੇਣ ਲਈ ਰੋਟਰੀ ਕਲੱਬ ਰੂਪਨਗਰ ਦੇ ਪ੍ਰਧਾਨ ਮੈਡਮ ਗਗਨ ਸੈਣੀ ਨੇ ਪੀ. ਪੀ. ਸੰਜੀਵ ਖੇੜਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਕੈਂਪ ਦੌਰਾਨ ਰੋਟਰੀ ਕਲੱਬ ਦੇ ਡਾ. ਐਚ. ਐਨ. ਸ਼ਰਮਾ, ਡਾ. ਪਰਮਿੰਦਰ ਸਿੰਘ, ਡਾ. ਅੰਟਦੀਪ ਕੌਰ, ਡਾ. ਮਨਪ੍ਰੀਤ ਕੌਰ, ਡਾ. ਕਮਲ ਚੌਧਰੀ, ਡਾ. ਦਲਜੀਤ ਸਿੰਘ ਸੈਣੀ ਸਮੇਤ ਸਮੂਹ ਮੈਂਬਰਾਂ ਤੋਂ ਇਲਾਵਾ ਕਾਲਜ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ, ਐਨ. ਐਸ. ਐਸ., ਐਨ. ਸੀ. ਸੀ. ਤੇ ਰੈੱਡ ਰਿਬਨ ਕਲੱਬ ਦੇ ਵਲੰਟੀਅਰ ਸ਼ਾਮਿਲ ਸਨ ਨੇ ਮਹੱਤਵਪੂਰਨ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਮਜਾਰਾ ਸਥਿਤ ਮਾਤਾ ਸੀਤਲਾ ਮੰਦਰ ਵਿਖੇ ਕਰਵਾਇਆ ਸਾਲਾਨਾ ਧਾਰਮਿਕ ਸਮਾਗਮ ਅਗਲੀ ਖ਼ਬਰ ਗੋਪਾਲ ਗਊਸ਼ਾਲਾ ਵਿਖੇ ਗੋਪਾਅਸ਼ਟਮੀ ਮਨਾਈ, ਕਮਲ ਚੌਹਾਨ ਵਲੋਂ 11 ਹਜ਼ਾਰ ਰੁਪਏ ਦਾ ਯੋਗਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।