17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ ਇੰਗਲੈਂਡ ਦੀ ਸੰਗਤ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਸੰਗਤ ਦਾ ਵਿਸ਼ੇਸ਼ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 17 ਨਵੰਬਰ (ਜੇ. ਐਸ.

ਸ੍ਰੀ ਅਨੰਦਪੁਰ ਸਾਹਿਬ ਵਿਖੇ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਧਾਰਮਿਕ ਸ਼ਖ਼ਸੀਅਤਾਂ ਦੇ ਸਨਮਾਨ ਦੀ ਤਸਵੀਰ। 18-11-2026
ਸ੍ਰੀ ਅਨੰਦਪੁਰ ਸਾਹਿਬ, 17 ਨਵੰਬਰ (ਜੇ. ਐਸ. ਨਿੱਕੂਵਾਲ)-ਇੰਗਲੈਂਡ ਦੇ ਲੰਡਨ ਲਾਗੇ ਸਥਿਤ ਸ਼ਹਿਰ ਹੇਜ਼ ਦੇ ਗੁਰਦੁਆਰਾ ਨਾਨਕਸਰ ਠਾਠ ਨਾਲ ਸੰਬੰਧਿਤ ਸੰਗਤ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਗੁਰੂ-ਕੇ-ਮਹਿਲ ਭੋਰਾ ਸਾਹਿਬ, ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਮੇਤ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕੀਤੇ। ਉਪਰੰਤ ਪਿੰਡ ਮਟੌਰ ਵਿਖੇ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਇੰਗਲੈਂਡ ਦੀ ਸੰਗਤ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਦੱਸਣਯੋਗ ਹੈ ਕਿ ਗੁਰਦੁਆਰਾ ਈਸ਼ਰ ਦਰਬਾਰ ਟਰੱਸਟ ਯੂ. ਕੇ. ਦੇ ਚੇਅਰਮੈਨ ਬਾਬਾ ਅਮਰ ਸਿੰਘ ਬੰੜੂਦੀ (85) ਦੀ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਸੀ, ਜਿਨ੍ਹਾਂ ਦਾ ਮ੍ਰਿਤਕ ਸਰੀਰ ਹਰੀ ਕੇ ਪੱਤਣ ਦੇ ਸਤਲੁੱਜ-ਬਿਆਸ ਦਰਿਆ ਵਿਚ ਜਲ਼ ਪ੍ਰਵਾਹ ਕੀਤੀਆਂ ਗਈਆਂ ਸਨ। ਉਪਰੰਤ ਸੰਗਤ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਧਾਮਾਂ ਦੇ ਦਰਸ਼ਨਾਂ ਨੂੰ ਪਹੁੰਚੀ ਸੀ। ਇਸ ਸੰਬੰਧੀ ਸਭਾ ਦੇ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੌਰ ਨੇ ਦੱਸਿਆ ਕਿ ਸੰਤ ਬਾਬਾ ਅਮਰ ਸਿੰਘ ਲੁਧਿਆਣਾ ਦੇ ਬੰੜੂਦੀ ਨਾਲ ਸੰਬੰਧਿਤ ਸਨ, ਜਿਸ ਤੋਂ ਬਾਅਦ ਉਹ ਇੰਗਲੈਂਡ ਵਿਖੇ ਗੁਰਮਤਿ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਹੇ ਸਨ। ਇਸ ਮੌਕੇ ਭਾਈ ਗੁਰਸ਼ਰਨ ਸਿੰਘ ਨਾਨਕਸਰ, ਭਾਈ ਈਸ਼ਰ ਪ੍ਰਕਾਸ਼ ਸਿੰਘ, ਭਾਈ ਸਰਬਜੀਤ ਸਿੰਘ ਧੰਜਲ, ਸਾਰੇ ਟਰੱਸਟੀ ਤੋਂ ਇਲਾਵਾ, ਹਰਭੁਪਿੰਦਰ ਸਿੰਘ ਬੱਬਲ, ਨਰਿੰਦਰ ਸਿੰਘ ਨਿਊਜੀਲੈਂਡ, ਪ੍ਰਿਤਪਾਲ ਸਿੰਘ, ਮਨਜ਼ੀਤ ਸਿੰਘ ਤੰਬੜ, ਬਲਦੇਵ ਸਿੰਘ ਨਿੱਕੂਵਾਲ, ਹਰਜਿੰਦਰ ਸਿੰਘ ਗੱਜਪੁਰ, ਹਰਵਿੰਦਰ ਸਿੰਘ ਮਟੌਰ, ਸ਼ਰਨਜੀਤ ਕੌਰ, ਬਲਵਿੰਦਰ ਕੌਰ, ਰਮਨਦੀਪ ਕੌਰ, ਪਰਮਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੂਪਨਗਰ ’ਚ ਅਕਾਲੀ ਦਲ ਨੂੰ ਮਿਲਿਆ ਵੱਡਾ ਹੁਲਾਰਾ, ਵੱਡੀ ਗਿਣਤੀ ’ਚ ਨੌਜਵਾਨ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਮਜਾਰਾ ਸਥਿਤ ਮਾਤਾ ਸੀਤਲਾ ਮੰਦਰ ਵਿਖੇ ਕਰਵਾਇਆ ਸਾਲਾਨਾ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।