19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮੀਟਿੰਗ ’ਚ ਸਰਕਾਰ ਖ਼ਿਲਾਫ਼ ਉੱਠੀ ਆਵਾਜ਼

ਨੰਗਲ, 18 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਅਗਲੀ ਰਣਨੀਤੀ ’ਤੇ ਵਿਚਾਰ ਕਰਨ ਲਈ ਹੋਈ ਮੀਟਿੰਗ ਦੌਰਾਨ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਨਾਰਾਜ਼ਗੀ ਪ੍ਰਗਟਾਈ ਗਈ। ਇਸ ਮੌਕੇ ਮੁਖ਼ਤਿਆਰ ਚੰਦ ਨੇ ਕਿਹਾ ਕਿ ਸਰਕਾਰਾਂ ਬਦਲਣ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਹੋ ਰਿਹਾ, ਜਿਸ ਕਾਰਨ ਇਸ ਵਰਗ ਵਿਚ ਨਿਰਾਸ਼ਾ ਅਤੇ ਰੋਸ ਵਧ ਰਿਹਾ ਹੈ।

ਅਜੀਤ ਡੈਸਕ 19-11-2026
ਨੰਗਲ, 18 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਅਗਲੀ ਰਣਨੀਤੀ ’ਤੇ ਵਿਚਾਰ ਕਰਨ ਲਈ ਹੋਈ ਮੀਟਿੰਗ ਦੌਰਾਨ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਨਾਰਾਜ਼ਗੀ ਪ੍ਰਗਟਾਈ ਗਈ। ਇਸ ਮੌਕੇ ਮੁਖ਼ਤਿਆਰ ਚੰਦ ਨੇ ਕਿਹਾ ਕਿ ਸਰਕਾਰਾਂ ਬਦਲਣ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਹੋ ਰਿਹਾ, ਜਿਸ ਕਾਰਨ ਇਸ ਵਰਗ ਵਿਚ ਨਿਰਾਸ਼ਾ ਅਤੇ ਰੋਸ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਹਿਮ ਮੰਗ ਹੈ। ਇਸ ਤੋਂ ਇਲਾਵਾ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ, ਤਨਖ਼ਾਹ ਕਮਿਸ਼ਨ ਨਾਲ ਸਬੰਧਿਤ ਮਸਲੇ ਅਤੇ ਪੈਨਸ਼ਨਰਾਂ ਦੇ ਵਿੱਤੀ ਲਾਭਾਂ ਦਾ ਨਿਪਟਾਰਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੀ ਜ਼ਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸੇਵਾਵਾਂ ਨਿਭਾਉਣ ਵਿਚ ਲਗਾ ਦਿੰਦੇ ਹਨ, ਪਰ ਸੇਵਾਮੁਕਤੀ ਤੋਂ ਬਾਅਦ ਵੀ ਪੈਨਸ਼ਨਰਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਮਹਿੰਗਾਈ ਦੇ ਮੌਜੂਦਾ ਦੌਰ ਵਿਚ ਬਕਾਇਆ ਵਿੱਤੀ ਲਾਭ ਨਾ ਮਿਲਣ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧ ਰਹੀਆਂ ਹਨ। ਬੁਲਾਰਿਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੋਰ ਸਮਾਂ ਲਟਕਾਇਆ ਗਿਆ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਵਰਗ ਆਪਣੀ ਨਾਰਾਜ਼ਗੀ ਦਾ ਸਿਆਸੀ ਜਵਾਬ ਦੇਵੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਿਆਨਾਂ ਅਤੇ ਭਰੋਸਿਆਂ ਦੀ ਬਜਾਏ ਮੰਗਾਂ ਨੂੰ ਅਮਲੀ ਰੂਪ ਵਿਚ ਲਾਗੂ ਕਰੇ।
ਪਿਛਲੀ ਖ਼ਬਰ ਜਲੰਧਰ ਭਾਜਪਾ ਦੀ ਰੈਲੀ ਵਿਚ ਸ਼ਾਮਿਲ ਹੋਣ ਲਈ ਘਨੌਲੀ ਮੰਡਲ ਦੇ ਭਾਜਪਾ ਆਗੂ ਰਵਾਨਾ ਅਗਲੀ ਖ਼ਬਰ ਪਿੰਡ ਪਚਰੰਡਾ ਵਿਚ ਪੀਣ ਵਾਲੇ ਪਾਣੀ ਦੀ ਸਹੂਲਤ ਲਈ 3 ਲੱਖ ਰੁਪਏ ਦੀ ਗਰਾਂਟ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।