ਜਲੰਧਰ ਭਾਜਪਾ ਦੀ ਰੈਲੀ ਵਿਚ ਸ਼ਾਮਿਲ ਹੋਣ ਲਈ ਘਨੌਲੀ ਮੰਡਲ ਦੇ ਭਾਜਪਾ ਆਗੂ ਰਵਾਨਾ
ਘਨੌਲੀ, 18 ਨਵੰਬਰ (ਜਸਵੀਰ ਸਿੰਘ ਸੈਣੀ)–ਜਲੰਧਰ ਵਿਖੇ ਭਾਜਪਾ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਵਿਚ ਸ਼ਾਮਲ ਹੋਣ ਲਈ ਘਨੌਲੀ ਮੰਡਲ ਦੇ ਭਾਜਪਾ ਆਗੂ ਅੱਜ ਵੱਡੀ ਗਿਣਤੀ ਵਿਚ ਘਨੌਲੀ ਤੋਂ ਰਵਾਨਾ ਹੋਏ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦੀ ਸ਼ਮੂਲੀਅਤ ਵਾਲੀ ਇਸ ਰੈਲੀ ਵਿਚ ਹਿੱਸਾ ਲੈਣ ਲਈ ਜ਼ਿਲ੍ਹਾ ਭਾਜਪਾ ਪ੍ਰੇਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਘਨੌਲੀ ਮੰਡਲ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਅਜੀਤ ਡੈਸਕ
19-11-2026