19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੀ.ਜੀ.ਆਈ. ਦੇ ਮਰੀਜ਼ਾਂ ਲਈ ਨਵਾਂ ਨੰਗਲ ਦੀ ਸੰਗਤ ਨੇ ਖੋਲ੍ਹਿਆ ਸੇਵਾ ਦਾ ਦਰਵਾਜ਼ਾ

ਨੰਗਲ, 18 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਮਨੁੱਖਤਾ ਦੀ ਸੇਵਾ ਅਤੇ ਗੁਰੂ ਘਰ ਦੀਆਂ ਸਿੱਖਿਆਵਾਂ ਨੂੰ ਅਮਲੀ ਰੂਪ ਦਿੰਦਿਆਂ ਨਯਾ ਨੰਗਲ ਦੀ ਸੰਗਤ ਵਲੋਂ ਇੱਕ ਸ਼ਲਾਘਾਯੋਗ ਪਹਿਲਕਦਮੀ ਕੀਤੀ ਗਈ ਹੈ। ਗੁਰਦੁਆਰਾ ਸਿੰਘ ਸਭਾ, ਨਯਾ ਨੰਗਲ ਦੀ ਪ੍ਰਬੰਧਕ ਕਮੇਟੀ ਨੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪੀ.

ਪੀ.ਜੀ.ਆਈ. ਚੰਡੀਗੜ੍ਹ ਦੇ ਲੋੜਵੰਦ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਲੰਗਰ ਤਿਆਰ ਕਰਕੇ ਰਵਾਨਾ ਕਰਨ ਤੋਂ ਪਹਿਲਾਂ ਅਰਦਾਸ ਕਰਦੀ ਹੋਈ ਗੁਰਦੁਆਰਾ ਸਿੰਘ ਸਭਾ ਨਯਾ ਨੰਗਲ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ। 19-11-2026
ਨੰਗਲ, 18 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਮਨੁੱਖਤਾ ਦੀ ਸੇਵਾ ਅਤੇ ਗੁਰੂ ਘਰ ਦੀਆਂ ਸਿੱਖਿਆਵਾਂ ਨੂੰ ਅਮਲੀ ਰੂਪ ਦਿੰਦਿਆਂ ਨਯਾ ਨੰਗਲ ਦੀ ਸੰਗਤ ਵਲੋਂ ਇੱਕ ਸ਼ਲਾਘਾਯੋਗ ਪਹਿਲਕਦਮੀ ਕੀਤੀ ਗਈ ਹੈ। ਗੁਰਦੁਆਰਾ ਸਿੰਘ ਸਭਾ, ਨਯਾ ਨੰਗਲ ਦੀ ਪ੍ਰਬੰਧਕ ਕਮੇਟੀ ਨੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਅਧੀਨ ਲੋੜਵੰਦ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਰਹਿ ਰਹੇ ਪਰਿਵਾਰਕ ਮੈਂਬਰਾਂ ਲਈ ਲੰਗਰ ਭੇਜਣ ਦੀ ਸੇਵਾ ਸ਼ੁਰੂ ਕੀਤੀ ਹੈ। ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਆਰੰਭ ਕੀਤੀ ਇਸ ਸੇਵਾ ਨੂੰ ਸੰਗਤ ਵਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਸਵੇਰ ਦੇ ਦੀਵਾਨ ਸਜਾਏ ਗਏ, ਜਿੱਥੇ ਭਾਈ ਵੀਰ ਦਵਿੰਦਰ ਸਿੰਘ, ਭਾਈ ਜਸਵੀਰ ਸਿੰਘ ਅਤੇ ਭਾਈ ਗੁਰਨਾਮ ਸਿੰਘ ਦੇ ਕੀਰਤਨੀ ਜਥਿਆਂ ਨੇ ਮਨੋਹਰ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਦੀਵਾਨਾਂ ਦੀ ਸਮਾਪਤੀ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਲੋਚਨ ਸਿੰਘ ਨੇ ਸੰਗਤ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਹ ਸੇਵਾ ਹੁਣ ਹਰ ਮਹੀਨੇ ਸੰਗਰਾਂਦ ਮੌਕੇ ਨਿਰੰਤਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੀ.ਜੀ.ਆਈ. ਤੋਂ ਬਾਬਾ ਬਲਬੀਰ ਸਿੰਘ ਹਰ ਸੰਗਰਾਂਦ ਮੌਕੇ ਲੰਗਰ ਲੈਣ ਲਈ ਗੁਰਦੁਆਰਾ ਸਾਹਿਬ ਪਹੁੰਚਿਆ ਕਰਨਗੇ। ਇਸ ਲਈ ਸੰਗਤ ਆਪਣੇ ਘਰਾਂ ਵਿਚ ਤਿਆਰ ਕੀਤੇ ਪ੍ਰਸ਼ਾਦੇ ਸਵੇਰੇ 7 ਵਜੇ ਤੱਕ ਗੁਰੂ ਘਰ ਪਹੁੰਚਾਏਗੀ, ਜਿੱਥੋਂ ਇਕੱਠਾ ਕੀਤਾ ਲੰਗਰ ਪੈਕ ਕਰਕੇ ਪੀ.ਜੀ.ਆਈ. ਭੇਜਿਆ ਜਾਵੇਗਾ। ਅੱਜ ਇਸ ਸੇਵਾ ਪ੍ਰਤੀ ਸੰਗਤ ਦਾ ਉਤਸ਼ਾਹ ਵਿਸ਼ੇਸ਼ ਤੌਰ ’ਤੇ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿਚ ਸੰਗਤਾਂ ਆਪਣੇ ਘਰਾਂ ਤੋਂ ਪ੍ਰਸ਼ਾਦੇ ਤਿਆਰ ਕਰਕੇ ਗੁਰਦੁਆਰਾ ਸਾਹਿਬ ਪਹੁੰਚੀਆਂ। ਸਮੁੱਚਾ ਲੰਗਰ ਇਕੱਠਾ ਕਰਕੇ ਪੈਕ ਕੀਤਾ ਗਿਆ ਅਤੇ ਸੰਗਤ ਦੀ ਚੜ੍ਹਦੀ ਕਲਾ ਤੇ ਸੇਵਾ ਦੀ ਨਿਰੰਤਰਤਾ ਲਈ ਅਰਦਾਸ ਕਰਨ ਉਪਰੰਤ ਬਾਬਾ ਬਲਬੀਰ ਸਿੰਘ ਨੂੰ ਸੌਂਪਿਆ ਗਿਆ। ਇਸ ਮੌਕੇ ਜਨਰਲ ਸਕੱਤਰ ਮਹਿੰਦਰ ਸਿੰਘ ਤੋਂ ਇਲਾਵਾ ਸੁਰਜੀਤ ਹੀਰ, ਇਕਬਾਲ ਸਿੰਘ, ਹਰਜੀਤ ਸਿੰਘ ਖ਼ਾਲਸਾ, ਬਖਸ਼ੀਸ਼ ਸਿੰਘ, ਤਰਸੇਮ ਸਿੰਘ, ਮਲਕੀਅਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸੋਹਣ ਸਿੰਘ, ਹਰਮੋਹਿੰਦਰ ਸਿੰਘ ਨੰਗਲ, ਬਲਵਿੰਦਰ ਸਿੰਘ, ਜਗਮੋਹਨ ਸਿੰਘ, ਹਰਦੇਵ ਸਿੰਘ ਦੇਹਲ, ਹਰਚਰਣ ਸਿੰਘ, ਤਰਸੇਮ ਸਿੰਘ ਦੇਹਲ, ਹਰਪਾਲ ਸਿੰਘ ਭਸੀਨ, ਸੁਰਿੰਦਰ ਪਾਲ, ਸ਼ਮਸ਼ੇਰ ਸਿੰਘ, ਮਲਕੀਅਤ ਸਿੰਘ ਤੇ ਰਣਜੀਤ ਸਿੰਘ (ਤਿੰਨੇ ਪੀ.ਏ.ਸੀ.ਐਲ.), ਅਰਵਿੰਦਰ ਸਿੰਘ ਕਾਕੂ ਮਾਹੀ, ਸਤਨਾਮ ਸਿੰਘ, ਦਾਤਾਰ ਸਿੰਘ, ਕਮਲ ਸਿੰਘ, ਹਰਜੀਤ ਸਿੰਘ ਨੀਨਾ ਅਤੇ ਹਰਜੋਤ ਸਿੰਘ ਸਮੇਤ ਮਾਤਾ ਗੁਜਰੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਸ.ਸ.ਸ.ਸ ਸਕੂਲ ਧਮਾਣਾਂ ਦੇ ਵਿਦਿਆਰਥੀਆਂ ਨੇ ਇਕ ਰੋਜ਼ਾ ਟੂਰ ਲਗਾਇਆ ਅਗਲੀ ਖ਼ਬਰ ਜਲੰਧਰ ਭਾਜਪਾ ਦੀ ਰੈਲੀ ਵਿਚ ਸ਼ਾਮਿਲ ਹੋਣ ਲਈ ਘਨੌਲੀ ਮੰਡਲ ਦੇ ਭਾਜਪਾ ਆਗੂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।