19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਰਕਾਰੀ ਕਾਲਜ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਕਲੱਬਾਂ ਦੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ

ਰੂਪਨਗਰ, 18 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਕਾਲਜ, ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਈ. ਐਲ.

ਅਜੀਤ ਡੈਸਕ 19-11-2026
ਰੂਪਨਗਰ, 18 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਕਾਲਜ, ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਈ.ਐਲ.ਸੀ. (ਇਲੈਕਟੋਰਲ ਲਿਟਰੇਸੀ ਕਲੱਬ) ਦੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਵਿਚੋਂ ਜੇਤੂ ਰਹੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪ੍ਰਸ਼ਨੋਤਰੀ ਮੁਕਾਬਲੇ ਵਿਚ ਕੁੱਲ 15 ਟੀਮਾਂ ਨੇ ਭਾਗ ਲਿਆ, ਜਦਕਿ ਲੇਖ ਮੁਕਾਬਲੇ ਵਿਚ 42 ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰਸ਼ਨੋਤਰੀ ਮੁਕਾਬਲੇ ਵਿਚ ਜਗਦੀਪ ਸਿੰਘ ਅਤੇ ਪਰਮਵੀਰ ਸਿੰਘ, ਐਸ.ਓ.ਈ., ਮੋਰਿੰਡਾ ਦੀ ਟੀਮ ਨੇ ਪਹਿਲਾ ਸਥਾਨ, ਯੁਵਰਾਜ ਸਿੰਘ ਅਤੇ ਦਿਲਪ੍ਰੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਕੜੌਨਾ ਕਲਾਂ ਦੀ ਟੀਮ ਨੇ ਦੂਜਾ ਸਥਾਨ ਅਤੇ ਹਿਮਾਂਸ਼ ਕੁਮਾਰ ਹੰਸ ਅਤੇ ਅਜੇ ਕੁਮਾਰ, ਐਸ.ਓ.ਈ., ਨੰਗਲ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੇਖ ਮੁਕਾਬਲੇ ਵਿਚ ਆਸਿਫ਼, ਐਸ.ਓ.ਈ., ਮੋਰਿੰਡਾ ਨੇ ਪਹਿਲਾ ਸਥਾਨ, ਹਰਸ਼ਪ੍ਰੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਕੜੌਨਾ ਕਲਾਂ ਨੇ ਦੂਜਾ ਸਥਾਨ ਅਤੇ ਚੰਦਨਾ ਸ਼ਰਮਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੂਰਪੁਰ ਕਲਾਂ ਨੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਜੱਜਾਂ ਵਜੋਂ ਰਬਿੰਦਰ ਸਿੰਘ ਰੱਬੀ, ਅਮਰਜੀਤ ਸਿੰਘ, ਰਵਿੰਦਰ ਸਿੰਘ, ਸ੍ਰੀਮਤੀ ਪੂਨਮ ਅਤੇ ਸ੍ਰੀਮਤੀ ਹਰਪ੍ਰੀਤ ਕੌਰ ਨੇ ਆਪਣੀ ਭੂਮਿਕਾ ਨਿਭਾਈ। ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਰੂਪਨਗਰ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਮੁੱਚਾ ਪ੍ਰੋਗਰਾਮ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਉਪ ਮੰਡਲ ਮੈਜਿਸਟਰੇਟ, ਮੋਰਿੰਡਾ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸ੍ਰੀ ਪਲਵਿੰਦਰ ਸਿੰਘ, ਤਹਿਸੀਲਦਾਰ ਚੋਣ, ਰੂਪਨਗਰ, ਸ੍ਰੀ ਸੰਦੀਪ ਭੱਟ, ਸਵੀਪ ਸਹਾਇਕ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਰੂਪਨਗਰ, ਸਹਾਇਕ ਪ੍ਰੋਫੈਸਰ ਸ੍ਰੀ ਸੁਰਿੰਦਰ ਕੁਮਾਰ ਅਤੇ ਸ੍ਰੀ ਗਗਨਦੀਪ ਸਿੰਘ, ਸਹਾਇਕ ਸਵੀਪ ਅਫ਼ਸਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੈਨਸ਼ਨਰ ਸੇਵਾ ਪੋਰਟਲ ਸੰਬੰਧੀ ਜਾਗਰੂਕਤਾ ਕੈਂਪ ਅੱਜ ਤੋਂ ਅਗਲੀ ਖ਼ਬਰ ਖ਼ਾਲਸਾ ਸਕੂਲ ਦੇ ਸਾਲਾਨਾ ਦੋ ਰੋਜ਼ਾ ਖੇਡ ਮੇਲੇ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।