19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੈਨਸ਼ਨਰ ਸੇਵਾ ਪੋਰਟਲ ਸੰਬੰਧੀ ਜਾਗਰੂਕਤਾ ਕੈਂਪ ਅੱਜ ਤੋਂ

ਰੂਪਨਗਰ, 18 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਰੂਪਨਗਰ ਸ਼੍ਰੀਮਤੀ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀ ਸਹੂਲਤ ਲਈ 3 ਨਵੰਬਰ 2025 ਤੋਂ ਪੈਨਸ਼ਨਰ ਸੇਵਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਰਾਹੀਂ ਪੈਨਸ਼ਨ ਸਬੰਧੀ ਵੱਖ-ਵੱਖ ਸੇਵਾਵਾਂ ਜਿਵੇਂ ਮਹੀਨਾਵਾਰ ਪੈਨਸ਼ਨ ਦੀ ਅਦਾਇਗੀ, ਇਲੈੱਕਟ੍ਰਾਨਿਕ ਪੈਨਸ਼ਨ ਭੁਗਤਾਨ ਆਰਡਰ (ਈ.

ਅਜੀਤ ਡੈਸਕ 19-11-2026
ਰੂਪਨਗਰ, 18 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਰੂਪਨਗਰ ਸ਼੍ਰੀਮਤੀ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀ ਸਹੂਲਤ ਲਈ 3 ਨਵੰਬਰ 2025 ਤੋਂ ਪੈਨਸ਼ਨਰ ਸੇਵਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਰਾਹੀਂ ਪੈਨਸ਼ਨ ਸਬੰਧੀ ਵੱਖ-ਵੱਖ ਸੇਵਾਵਾਂ ਜਿਵੇਂ ਮਹੀਨਾਵਾਰ ਪੈਨਸ਼ਨ ਦੀ ਅਦਾਇਗੀ, ਇਲੈੱਕਟ੍ਰਾਨਿਕ ਪੈਨਸ਼ਨ ਭੁਗਤਾਨ ਆਰਡਰ (ਈ.ਪੀ.ਪੀ.ਓ.), ਪੈਨਸ਼ਨ ਡਾਟਾ, ਸ਼ਿਕਾਇਤਾਂ ਦਾ ਨਿਪਟਾਰਾ ਅਤੇ ਉੱਤਰਾਧਿਕਾਰੀ ਸਬੰਧੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਮੂਹ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦਾ ਡਿਜੀਟਲ ਜੀਵਨ ਪ੍ਰਮਾਣ ਪੱਤਰ ਪੋਰਟਲ ’ਤੇ ਅੱਪਲੋਡ ਕਰਨਾ ਅਤੇ ਈ-ਕੇ.ਵਾਈ.ਸੀ. ਕਰਵਾਉਣਾ ਲਾਜ਼ਮੀ ਹੈ। ਇਸ ਸਬੰਧੀ ਪੈਨਸ਼ਨਰਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਸਹੂਲਤ ਲਈ ਵਿੱਤ ਵਿਭਾਗ ਵਲੋਂ 19 ਨਵੰਬਰ ਤੋਂ 21 ਨਵੰਬਰ 2026 ਤੱਕ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣਾ ਡਿਜੀਟਲ ਜੀਵਨ ਪ੍ਰਮਾਣ ਪੱਤਰ ਅੱਪਡੇਟ ਨਹੀਂ ਕਰਵਾਇਆ, ਉਹ 19, 20 ਅਤੇ 21 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਨਜ਼ਦੀਕੀ ਖ਼ਜ਼ਾਨਾ ਦਫ਼ਤਰ ਵਿਖੇ ਪਹੁੰਚ ਕੇ ਇਸ ਸੇਵਾ ਮੇਲੇ ਦਾ ਲਾਭ ਉਠਾਉਣ।
ਪਿਛਲੀ ਖ਼ਬਰ ਕਾਰਜਸਾਧਕ ਅਫ਼ਸਰ ਮੋਰਿੰਡਾ ਵਿਕਾਸ ਉੱਪਲ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਸਰਕਾਰੀ ਕਾਲਜ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਕਲੱਬਾਂ ਦੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।