19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਆਰ.ਬੀ.ਆਈ..ਐਸ. ਵਲੋਂ ਸਾਈਬਰ ਸੁਰੱਖਿਆ ਅਤੇ ਏਆਈ ਬਾਰੇ ਜਾਗਰੂਕਤਾ ਵਰਕਸ਼ਾਪ

ਰੂਪਨਗਰ, 18 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ (ਆਰਬੀਆਈਐਸ), ਵਲੋਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਡਿਜੀਟਲ ਸਾਖਰਤਾ ਅਤੇ ਤਕਨਾਲੋਜੀ ਦੀ ਸੁਰੱਖਿਅਤ ਤੇ ਜ਼ਿੰਮੇਵਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਾਈਬਰ ਸੁਰੱਖਿਆ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਸਬੰਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਸੰਚਾਲਨ ਸੈਕਿਊਨੀਅਸ ਟੈਕ ਦੇ ਸੰਸਥਾਪਕ ਅਤੇ ਸੀ.

ਅਜੀਤ ਡੈਸਕ 19-11-2026
ਰੂਪਨਗਰ, 18 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ (ਆਰਬੀਆਈਐਸ), ਵਲੋਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਡਿਜੀਟਲ ਸਾਖਰਤਾ ਅਤੇ ਤਕਨਾਲੋਜੀ ਦੀ ਸੁਰੱਖਿਅਤ ਤੇ ਜ਼ਿੰਮੇਵਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਾਈਬਰ ਸੁਰੱਖਿਆ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਸਬੰਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਸੰਚਾਲਨ ਸੈਕਿਊਨੀਅਸ ਟੈਕ ਦੇ ਸੰਸਥਾਪਕ ਅਤੇ ਸੀ.ਈ.ਓ. ਅਤੇ ਸਾਈਬਰ ਸੁਰੱਖਿਆ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਮਾਹਿਰ ਪਲਵਿੰਦਰ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਨੇ ਰੋਜ਼ਾਨਾ ਜੀਵਨ ਵਿਚ ਏਆਈ ਦੀ ਵਧ ਰਹੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਇਸ ਦੇ ਫ਼ਾਇਦਿਆਂ ਦੇ ਨਾਲ-ਨਾਲ ਸੰਭਾਵੀ ਖ਼ਤਰਿਆਂ ਅਤੇ ਚੁਨੌਤੀਆਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡਿਜੀਟਲ ਤਕਨਾਲੋਜੀ ਦੀ ਸੁਰੱਖਿਅਤ ਵਰਤੋਂ, ਨਿੱਜੀ ਡੇਟਾ ਦੀ ਗੋਪਨੀਯਤਾ, ਆਨਲਾਈਨ ਧੋਖਾਧੜੀ, ਡੀਪਫੇਕ ਅਤੇ ਸਾਈਬਰ ਖ਼ਤਰਿਆਂ ਦੇ ਵੱਖ-ਵੱਖ ਰੂਪਾਂ ਬਾਰੇ ਜਾਗਰੂਕ ਕੀਤਾ। ਇੰਟਰ ਐਕਟਿਵ ਸੈਸ਼ਨ ਦੌਰਾਨ ਉਨ੍ਹਾਂ ਨੇ ਵਿਹਾਰਕ ਉਦਾਹਰਨਾਂ ਰਾਹੀਂ ਸਮਝਾਇਆ ਕਿ ਕਿਵੇਂ ਨਿੱਜੀ ਜਾਣਕਾਰੀ ਅਤੇ ਈਮੇਲ ਖਾਤਿਆਂ ਦੀ ਦੁਰਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਡਿਜੀਟਲ ਪਛਾਣ ਅਤੇ ਸੰਵੇਦਨਸ਼ੀਲ ਜਾਣਕਾਰੀ ਨੂੰ ਸੁਰੱਖਿਅਤ ਰੱਖਣ ਲਈ ਅਹਿਮ ਸੁਝਾਅ ਵੀ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਏਆਈ ਆਧਾਰਿਤ ਸਿੱਖਿਆ ਸਾਧਨਾਂ, ਡਿਜ਼ਾਈਨ ਐਪਲੀਕੇਸ਼ਨਾਂ, ਪਾਸਵਰਡ ਮੈਨੇਜਰਾਂ ਅਤੇ ਆਨਲਾਈਨ ਸੁਰੱਖਿਆ ਐਪਲੀਕੇਸ਼ਨਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਨੇ ਮਜ਼ਬੂਤ ਪਾਸਵਰਡ ਵਰਤਣ, ਕਿਸੇ ਨਾਲ ਵੀ ਓਟੀਪੀ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੋਂ ਬਚਣ ਅਤੇ ਇੰਟਰਨੈੱਟ ’ਤੇ ਨਿੱਜੀ ਜਾਣਕਾਰੀ ਸਾਂਝੀ ਕਰਦੇ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ। ਵਰਕਸ਼ਾਪ ਦੇ ਅੰਤ ਵਿਚ ਸਕੂਲ ਦੀ ਡਾਇਰੈਕਟਰ-ਪ੍ਰਿੰਸੀਪਲ ਡਾ. ਅਭਿਲਾਸ਼ਾ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਪਲਵਿੰਦਰ ਸਿੰਘ ਨੂੰ ਚਿੰਨ੍ਹ ਦੇ ਕਰਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਚਿੰਤਾਜਨਕ-ਜਥੇ. ਔਲਖ ਅਗਲੀ ਖ਼ਬਰ ਭਾਜਪਾ ਪਾਰਟੀ ਵਿਚ ਲੋਕਲ ਉਮੀਦਵਾਰ ਦੀ ਵਧੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।