ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ਖੇੜੀ ਦੇ ਨਵੇਂ ਬਣੇ ਐਡੀਸ਼ਨਲ ਕਮਰੇ ਦਾ ਉਦਘਾਟਨ
ਨੂਰਪੁਰ ਬੇਦੀ, 18 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਪਿੰਡ ਖੇੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਬਣੇ ਐਡੀਸ਼ਨਲ ਕਮਰੇ ਦਾ ਉਦਘਾਟਨ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ ਅਤੇ ਬਲਾਕ ਸੰਮਤੀ ਮੈਂਬਰ ਹੇਮੰਤ ਸੈਣੀ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਹ ਨਵਾਂ ਐਡੀਸ਼ਨਲ ਕਮਰਾ ਇਸੀ ਲੜੀ ਦਾ ਹੀ ਇੱਕ ਹਿੱਸਾ ਹੈ।
ਅਜੀਤ ਡੈਸਕ
19-11-2026