19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਐੱਮ . ਪੀ . ਅੰਮ੍ਰਿਤਪਾਲ ਸਿੰਘ ਦੀ ਸੋਚ ਸਦਕਾ ਵੱਡੇ ਪੱਧਰ ’ ਤੇ ਨੌਜਵਾਨ ਜਥੇਬੰਦੀ ਨਾਲ ਜੁੜ ਰਹੇ ਹਨ - ਭੰਗੂ

ਮਾਜਰੀ, 19 ਨਵੰਬਰ (ਕੁਲਵੰਤ ਸਿੰਘ ਧੀਮਾਨ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਸ਼ਿਵਚਰਨ ਸਿੰਘ ਭੰਗੂ ਨੂੰ ਹਲਕਾ ਇੰਚਾਰਜ ਲਗਾਏ ਜਾਣ ਤੋਂ ਬਾਅਦ ਉਨ੍ਹਾਂ ਜਥੇਬੰਦੀ ਦੇ ਟੀ-ਪੁਆਇੰਟ ਮਾਜਰਾ ਸਥਿਤ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਹਾਈਕਮਾਨ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਖੇਤਰ ਦੇ ਵਸਨੀਕਾਂ ਵਲੋਂ ਸ਼ਿਵਚਰਨ ਸਿੰਘ ਭੰਗੂ ਦਾ ਹਲਕਾ ਇੰਚਾਰਜ ਲਗਾਏ ਜਾਣ ‘ਤੇ ਵਿਸ਼ੇਸ਼ ਸਨਮਾਨ ਕੀਤਾ ਇਸ ਮੌਕੇ ਸ਼ਿਵਚਰਨ ਸਿੰਘ ਭੰਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕਾਰਜਕਾਲ ਦੌਰਾਨ ਹਲਕਾ ਖਰੜ ਦਾ ਵਿਕਾਸ ਕਰਵਾਉਣ ‘ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।

ਅਜੀਤ ਡੈਸਕ 20-11-2026
ਮਾਜਰੀ, 19 ਨਵੰਬਰ (ਕੁਲਵੰਤ ਸਿੰਘ ਧੀਮਾਨ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਸ਼ਿਵਚਰਨ ਸਿੰਘ ਭੰਗੂ ਨੂੰ ਹਲਕਾ ਇੰਚਾਰਜ ਲਗਾਏ ਜਾਣ ਤੋਂ ਬਾਅਦ ਉਨ੍ਹਾਂ ਜਥੇਬੰਦੀ ਦੇ ਟੀ-ਪੁਆਇੰਟ ਮਾਜਰਾ ਸਥਿਤ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਹਾਈਕਮਾਨ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਖੇਤਰ ਦੇ ਵਸਨੀਕਾਂ ਵਲੋਂ ਸ਼ਿਵਚਰਨ ਸਿੰਘ ਭੰਗੂ ਦਾ ਹਲਕਾ ਇੰਚਾਰਜ ਲਗਾਏ ਜਾਣ ‘ਤੇ ਵਿਸ਼ੇਸ਼ ਸਨਮਾਨ ਕੀਤਾ ਇਸ ਮੌਕੇ ਸ਼ਿਵਚਰਨ ਸਿੰਘ ਭੰਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕਾਰਜਕਾਲ ਦੌਰਾਨ ਹਲਕਾ ਖਰੜ ਦਾ ਵਿਕਾਸ ਕਰਵਾਉਣ ‘ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਲੋਕਾਂ ‘ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਐੱਮ. ਪੀ. ਅੰਮ੍ਰਿਤਪਾਲ ਸਿੰਘ ਦੀ ਸੋਚ ਸਦਕਾ ਨੌਜਵਾਨਾਂ ‘ਚ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਵਲੋਂ ਸਾਡੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਵਿਧਾਨ ਸਭਾ ‘ਚ ਭੇਜਿਆ ਜਾਂਦਾ ਹੈ ਤਾਂ ਸਾਡੀ ਸਰਕਾਰ ਦੀ ਪਹਿਲੀ ਤਰਜ਼ੀਹ ਸੂਬੇ ‘ਚ ਨਸ਼ਿਆਂ ਨੂੰ ਠੱਲ੍ਹ ਪਾਉਣਾ ਹੋਵੇਗੀ ਕਿਉਂਕਿ ਅੱਜ ਪੰਜਾਬ ਦੇ ਘਰ-ਘਰ ਨਸ਼ਾ ਪਹੁੰਚਣ ਕਾਰਨ ਬਹੁਤ ਸਾਰੇ ਨੌਜਵਾਨ ਇਸ ਦਲਦਲ ‘ਚ ਫਸ ਕੇ ਆਪਣੀਆਂ ਜ਼ਿੰਦਗੀਆਂ ਤੋਂ ਹੱਥ ਧੋ ਰਹੇ ਹਨ। ਇਸ ਮੌਕੇ ਸੁਰਿੰਦਰ ਸਿੰਘ ਕਿਸ਼ਨਪੁਰਾ, ਮੋਹਰ ਸਿੰਘ, ਬਲਜੀਤ ਸਿੰਘ ਭਾਂਖਰਪੁਰ, ਹਰਕੀਰਤ ਸਿੰਘ ਰਾਜਸਥਾਨੀ, ਯੂਥ ਆਗੂ ਦਰਸ਼ਪ੍ਰੀਤ ਸਿੰਘ, ਹਰਵਿੰਦਰ ਸਿੰਘ ਘੜੂੰਆਂ, ਜਤਿਨ ਸਿੰਘ ਖ਼ਾਲਸਾ, ਜਗਮੋਹਨ ਸਿੰਘ ਮੁੰਧੋਂ, ਲਵਰਿੰਦਰ ਸਿੰਘ ਸਿਲ, ਮਨਿੰਦਰਜੀਤ ਸਿੰਘ ਖ਼ਾਲਸਾ, ਚੰਨੀ ਸਰਪੰਚ ਮੁੰਧੋਂ, ਗੁਰਪ੍ਰੀਤ ਸਿੰਘ ਸ਼ਿਆਮਪੁਰ, ਜਸਵੰਤ ਬੜੌਦੀ, ਨਵਕਿਰਨ ਕੰਧੋਲਾ ਤੇ ਜਸਪ੍ਰੀਤ ਘੋਗਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹੱਲੋਮਾਜਰਾ ਤੋਂ 96 ਪਊਏ ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ ਅਗਲੀ ਖ਼ਬਰ ਡੇਰਾਬੱਸੀ ਤ੍ਰਿਵੇਦੀ ਕੈਂਪ ਤੋਂ 15 ਸਾਲਾ ਵਿਦਿਆਰਥੀ ਭੇਦਭਰੀ ਹਾਲਤ ’ ਚ ਲਾਪਤਾ ਮੁਬਾਰਿਕਪੁਰ ’ਚ ਬੱਚੇ ਨੂੰ ਝਾਂਸਾ ਦੇ ਕੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।