19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਹੱਲੋਮਾਜਰਾ ਤੋਂ 96 ਪਊਏ ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ

ਚੰਡੀਗੜ੍ਹ, 19 ਨਵੰਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਹੱਲੋਮਾਜਰਾ ਦੀ ਮੱਛੀ ਮਾਰਕੀਟ ਨੇੜਿਉਂ ਇਕ ਵਿਅਕਤੀ ਨੂੰ 96 ਪਊਏ ਦੇਸੀ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਮਕਾਨ ਹੱਲੋਮਾਜਰਾ, ਚੰਡੀਗੜ੍ਹ ਵਜੋਂ ਹੋਈ ਹੈ।

ਅਜੀਤ ਡੈਸਕ 20-11-2026
ਚੰਡੀਗੜ੍ਹ, 19 ਨਵੰਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਹੱਲੋਮਾਜਰਾ ਦੀ ਮੱਛੀ ਮਾਰਕੀਟ ਨੇੜਿਉਂ ਇਕ ਵਿਅਕਤੀ ਨੂੰ 96 ਪਊਏ ਦੇਸੀ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਮਕਾਨ ਹੱਲੋਮਾਜਰਾ, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਅਨੁਸਾਰ 18 ਨਵੰਬਰ ਦੀ ਦੇਰ ਸ਼ਾਮ ਨੂੰ ਥਾਣਾ ਸੈਕਟਰ-31 ਦੀ ਪੁਲਿਸ ਟੀਮ ਵਲੋਂ ਇਲਾਕੇ ਵਿਚ ਗਸ਼ਤ ਤੇ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਮੱਛੀ ਮਾਰਕੀਟ, ਹੱਲੋਮਾਜਰਾ ਨੇੜੇ ਇਕ ਵਿਅਕਤੀ ਜੋ ਕਿ ਆਪਣੇ ਮੋਢੇ ਤੇ ਇਕ ਵਜਨੀ ਸਫ਼ੇਦ ਰੰਗ ਦਾ ਕੱਟਾ ਲੱਦ ਕੇ ਪੈਦਲ ਆ ਰਿਹਾ ਸੀ। ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ ਟੈਂਗੋ ਸੰਤਰਾ ਦੇਸੀ ਸ਼ਰਾਬ ਦੇ 96 ਪਊਏ ਬਰਾਮਦ ਹੋਏ। ਇਸ ਤੋਂ ਬਾਅਦ ਪੁਲਿਸ ਨੇ ਸ਼ਰਾਬ ਨੂੰ ਕਬਜ਼ੇ ਵਿਚ ਲੈ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸੰਬੰਧੀ ਥਾਣਾ ਸੈਕਟਰ-31 ਵਿਖੇ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਮੁੱਢਲੀ ਕਾਰਵਾਈ ਅਤੇ ਪੁੱਛਗਿੱਛ ਤੋਂ ਬਾਅਦ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਚੰਡੀਗੜ੍ਹ ’ ਚ ਮੇਜਰ ਜਰਨਲ ( ਰਿਟਾ ) ( ਡਾ. ) ਕੁਲਪ੍ਰੀਤ ਸਿੰਘ ਦੀ ਪੁਸਤਕ ‘ ਗ੍ਰੀਨ ਗਾਰਡੀਅਨਜ਼ , ਟ੍ਰੀਜ਼ ਆਫ਼ ਚੰਡੀਗੜ੍ਹ... ਅਗਲੀ ਖ਼ਬਰ ਐੱਮ . ਪੀ . ਅੰਮ੍ਰਿਤਪਾਲ ਸਿੰਘ ਦੀ ਸੋਚ ਸਦਕਾ ਵੱਡੇ ਪੱਧਰ ’ ਤੇ ਨੌਜਵਾਨ ਜਥੇਬੰਦੀ ਨਾਲ ਜੁੜ ਰਹੇ ਹਨ - ਭੰਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।