19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਰੂਪਨਗਰ ਹਲਕੇ ਵਿਚ 14 ਪੁਲਾਂ ਦੀ ਉਸਾਰੀ ਤੇ ਨਵੀਨੀਕਰਨ ਲਈ 169.32 ਕਰੋੜ ਦੇ ਪ੍ਰਾਜੈਕਟ ਵਿਧਾਇਕ ਦਿਨੇਸ਼ ਚੱਢਾ ਵਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ

ਰੂਪਨਗਰ, 19 ਨਵੰਬਰ (ਸਟਾਫ਼ ਰਿਪੋਰਟਰ)-ਰੂਪਨਗਰ ਵਿਧਾਨ ਸਭਾ ਹਲਕੇ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਪੁਲਾਂ ਦੀ ਉਸਾਰੀ ਅਤੇ ਨਵੀਨੀਕਰਨ ਦੇ ਕਈ ਅਹਿਮ ਪ੍ਰਾਜੈਕਟ ਉਲੀਕੇ ਗਏ ਹਨ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਵਿਚ 14 ਪੁਲਾਂ ਦੀ ਉਸਾਰੀ ਤੇ ਸੁਧਾਰ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਅਜੀਤ ਡੈਸਕ 20-11-2026
ਰੂਪਨਗਰ, 19 ਨਵੰਬਰ (ਸਟਾਫ਼ ਰਿਪੋਰਟਰ)-ਰੂਪਨਗਰ ਵਿਧਾਨ ਸਭਾ ਹਲਕੇ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਪੁਲਾਂ ਦੀ ਉਸਾਰੀ ਅਤੇ ਨਵੀਨੀਕਰਨ ਦੇ ਕਈ ਅਹਿਮ ਪ੍ਰਾਜੈਕਟ ਉਲੀਕੇ ਗਏ ਹਨ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਵਿਚ 14 ਪੁਲਾਂ ਦੀ ਉਸਾਰੀ ਤੇ ਸੁਧਾਰ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ ਪੇਂਡੂ ਤੇ ਸ਼ਹਿਰੀ ਖੇਤਰਾਂ ਦਰਮਿਆਨ ਸੰਪਰਕ ਸਹੂਲਤਾਂ ਬਿਹਤਰ ਹੋਣ ਅਤੇ ਆਵਾਜਾਈ ਦੀਆਂ ਸਮੱਸਿਆਵਾਂ ਘਟਣ ਦੀ ਉਮੀਦ ਹੈ। ਭੂਗੋਲਿਕ ਪੱਖੋਂ ਮਹੱਤਵਪੂਰਨ ਰੂਪਨਗਰ ਹਲਕੇ ਵਿਚ ਸਤਲੁਜ ਦਰਿਆ, ਸਰਹਿੰਦ ਨਹਿਰ, ਰੇਲਵੇ ਲਾਈਨਾਂ ਅਤੇ ਵੱਖ-ਵੱਖ ਪਿੰਡਾਂ ਨੂੰ ਜੋੜਨ ਵਾਲੇ ਰਸਤਿਆਂ ਕਾਰਨ ਪੁਲਾਂ ਦੀ ਵਿਸ਼ੇਸ਼ ਮਹੱਤਤਾ ਹੈ। ਕਈ ਇਲਾਕਿਆਂ ਦੇ ਲੋਕਾਂ ਲਈ ਇਹ ਪੁਲ ਸਿੱਖਿਆ, ਸਿਹਤ ਸੇਵਾਵਾਂ, ਵਪਾਰ ਅਤੇ ਰੋਜ਼ਾਨਾ ਆਵਾਜਾਈ ਨਾਲ ਜੁੜੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਵਿਚ ਸਹਾਈ ਹੋਣਗੇ। ਪ੍ਰਾਪਤ ਵੇਰਵਿਆਂ ਅਨੁਸਾਰ ਗੋਬਿੰਦਵੈਲੀ-ਮਾਜਰੀ ਪੁਲ ਲਈ 12 ਕਰੋੜ ਰੁਪਏ, ਬਰਮਲ ਪਲਾਂਟ ਪੁਲ ’ਤੇ ਰਸਤਾ ਬਣਾਉਣ ਲਈ 14 ਕਰੋੜ ਰੁਪਏ ਤੇ ਰੋਪੜ ਹੈੱਡ ਵਰਕਸ ਪੁਲ ਲਈ 3 ਕਰੋੜ ਰੁਪਏ ਦਾ ਪ੍ਰਾਜੈਕਟ ਸ਼ਾਮਿਲ ਹੈ। ਇਸੇ ਤਰ੍ਹਾਂ ਬੁੰਗਾ ਸਾਹਿਬ ਰੇਲਵੇ ਓਵਰਬ੍ਰਿਜ ਤੇ ਮੀਆਂਪੁਰ ਰੇਲਵੇ ਓਵਰਬ੍ਰਿਜ ਲਈ 55-55 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਉਲੀਕੇ ਗਏ ਹਨ। ਇਨ੍ਹਾਂ ਓਵਰਬ੍ਰਿਜਾਂ ਦੀ ਉਸਾਰੀ ਨਾਲ ਰੇਲਵੇ ਫਾਟਕਾਂ ’ਤੇ ਲੱਗਣ ਵਾਲੇ ਜਾਮ ਤੇ ਲੋਕਾਂ ਦੀ ਆਵਾਜਾਈ ਸੰਬੰਧੀ ਮੁਸ਼ਕਿਲਾਂ ਘਟਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਰੂਪਨਗਰ ਬਾਜ਼ਾਰ ਨਾਲ ਸੰਬੰਧਿਤ ਪੁਲ ਲਈ 16 ਕਰੋੜ ਰੁਪਏ, ਸ਼ਫਰ-ਏ-ਸ਼ਹਾਦਤ ਮਾਰਗ ’ਤੇ ਪੁਲਾਂ ਦੀ ਉਸਾਰੀ ਲਈ 6.74 ਕਰੋੜ ਰੁਪਏ ਤੇ ਬਿੰਦਰਖ ਵਿਖੇ ਨਵੇਂ ਪੁਲ ਦੇ ਕੰਮ ਲਈ 5.58 ਕਰੋੜ ਰੁਪਏ ਦਾ ਪ੍ਰਾਜੈਕਟ ਵੀ ਇਸ ਵਿਕਾਸ ਯੋਜਨਾ ਦਾ ਹਿੱਸਾ ਹੈ। ਸਰਹਿੰਦ ਨਹਿਰ ’ਤੇ ਗੋਲ ਆਕਾਰ ਦੇ ਪੁਲ ਦੀ ਉਸਾਰੀ ਲਈ 52 ਕਰੋੜ ਰੁਪਏ ਦਾ ਪ੍ਰਾਜੈਕਟ ਵੀ ਅਹਿਮ ਮੰਨਿਆ ਜਾ ਰਿਹਾ ਹੈ। ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਪਹੁੰਚਾਉਣ, ਵਿਦਿਆਰਥੀਆਂ ਨੂੰ ਸਕੂਲਾਂ ਅਤੇ ਕਾਲਜਾਂ ਤੱਕ ਜਾਣ ਅਤੇ ਮਰੀਜ਼ਾਂ ਨੂੰ ਹਸਪਤਾਲਾਂ ਤੱਕ ਪਹੁੰਚਣ ਵਿਚ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਵਪਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਣ ਦੀ ਉਮੀਦ ਹੈ। ਕਈ ਖੇਤਰਾਂ ਵਿਚ ਆਵਾਜਾਈ ਦੀ ਦੂਰੀ ਤੇ ਸਮੇਂ ਦੀ ਬੱਚਤ ਹੋਣ ਨਾਲ ਲੋਕਾਂ ਦੇ ਰੋਜ਼ਾਨਾ ਜੀਵਨ ਨੂੰ ਵੀ ਸੁਖਾਲਾ ਬਣਾਇਆ ਜਾ ਸਕਦਾ ਹੈ। ਕੁੱਲ ਮਿਲਾ ਕੇ ਪੁਲਾਂ ਦੀ ਉਸਾਰੀ ਤੇ ਨਵੀਨੀਕਰਨ ਦੇ ਇਹ ਪ੍ਰਾਜੈਕਟ ਰੂਪਨਗਰ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਅਹਿਮ ਮੰਨੇ ਜਾ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ਦੀ ਸਫਲਤਾ ਲਈ ਸਮੇਂ ਸਿਰ ਕੰਮ ਮੁਕੰਮਲ ਕਰਵਾਉਣਾ ਅਤੇ ਨਿਰਮਾਣ ਦੇ ਮਿਆਰਾਂ ਨੂੰ ਯਕੀਨੀ ਬਣਾਉਣਾ ਵੀ ਮਹੱਤਵਪੂਰਨ ਹੋਵੇਗਾ।
ਪਿਛਲੀ ਖ਼ਬਰ ਏਟਕ ਵਲੋਂ ਮਜ਼ਦੂਰ ਵਿਰੋਧੀ ਲੇਬਰ ਕੋਡਾਂ ਖ਼ਿਲਾਫ਼ ਜ਼ੀਰਕਪੁਰ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਰੂਪਨਗਰ ’ ਚ ਸਰਗਰਮੀਆਂ ਤੇਜ਼ ਰਾਜ ਸਭਾ ਮੈਂਬਰ ਸਿਕੰਦਰ ਕੁਮਾਰ ਵਲੋਂ ਜ਼ਿਲ੍ਹਾ ਭਾਜਪਾ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।