21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਮਾਤਾ ਗੁਜਰ ਕੌਰ ਵਿਖੇ ਪ੍ਰਭਾਤ ਫੇਰੀਆਂ ਦੌਰਾਨ ਧਾਰਮਿਕ ਸਮਾਗਮ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮਾਤਾ ਗੁਜਰ ਕੌਰ, ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਵਲੋਂ 15 ਨਵੰਬਰ ਤੋਂ ਸ਼ਰਧਾ ਤੇ ਉਤਸ਼ਾਹ ਨਾਲ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਸਵੇਰੇ 4.

ਪ੍ਰਭਾਤ ਫੇਰੀ ਵਿਚ ਸ਼ਾਮਿਲ ਸੰਗਤਾਂ। 21-11-2026
ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮਾਤਾ ਗੁਜਰ ਕੌਰ, ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਵਲੋਂ 15 ਨਵੰਬਰ ਤੋਂ ਸ਼ਰਧਾ ਤੇ ਉਤਸ਼ਾਹ ਨਾਲ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਸਵੇਰੇ 4.30 ਵਜੇ ਸ਼ੁਰੂ ਹੋਣ ਵਾਲੀਆਂ ਇਨ੍ਹਾਂ ਪ੍ਰਭਾਤ ਫੇਰੀਆਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ। ਸੰਗਤਾਂ ਵਲੋਂ ਗਲੀਆਂ-ਮੁਹੱਲਿਆਂ ਵਿਚ ਸ਼ਬਦ ਕੀਰਤਨ ਕਰਦਿਆਂ ਨਾਨਕ ਨਾਮ ਲੇਵਾ ਪਰਿਵਾਰਾਂ ਦੇ ਘਰਾਂ ਵਿਚ ਜਾ ਕੇ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਂਦਾ ਹੈ। ਇਨ੍ਹਾਂ ਪ੍ਰਭਾਤ ਫੇਰੀਆਂ ਦੌਰਾਨ ਨਿਸ਼ਾਨ ਸਾਹਿਬ ਦੀ ਸੇਵਾ ਸੁਖਵਿੰਦਰ ਸਿੰਘ ਮਿਉਂਸਪਲ ਕਮਿਸ਼ਨਰ ਵਲੋਂ ਨਿਭਾਈ ਜਾ ਰਹੀ ਹੈ। ਪ੍ਰਭਾਤ ਫੇਰੀਆਂ ਵਿਚ ਗੁਰਮੁਖ ਸਿੰਘ ਸੈਣੀ, ਬਲਵਿੰਦਰ ਸਿੰਘ ਸੈਣੀ, ਜਸਵੰਤ ਸਿੰਘ ਨੰਬਰਦਾਰ, ਕਾਹਨ ਸਿੰਘ, ਸੁਖਦੇਵ ਸਿੰਘ, ਬਲਵੀਰ ਸਿੰਘ, ਗੁਰਮੁਖ ਸਿੰਘ ਐਸ. ਡੀ. ਓ., ਭਾਗ ਸਿੰਘ, ਸੁਰਿੰਦਰ ਕੌਰ, ਜਸਵਿੰਦਰ ਕੌਰ, ਮਨਜੀਤ ਕੌਰ, ਹਰਵਿੰਦਰ ਕੌਰ, ਅਮਰਜੀਤ ਕੌਰ ਅਤੇ ਪ੍ਰਵੀਨ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾ ਨਾਲ ਸ਼ਾਮਿਲ ਹੋ ਰਹੀਆਂ ਹਨ। ਇਹ ਪ੍ਰਭਾਤ ਫੇਰੀਆਂ 24 ਨਵੰਬਰ ਤੱਕ ਜਾਰੀ ਰਹਿਣਗੀਆਂ। ਹਰ ਰੋਜ਼ ਪ੍ਰਭਾਤ ਫੇਰੀ ਦੀ ਸਮਾਪਤੀ ਗੁਰਦੁਆਰਾ ਸਾਹਿਬ ਵਿਖੇ ਕੀਤੀ ਜਾਂਦੀ ਹੈ, ਜਿੱਥੇ ਭੋਗ ਉਪਰੰਤ ਸੰਗਤਾਂ ਲਈ ਚਾਹ-ਪਾਣੀ ਅਤੇ ਹੋਰ ਖਾਣ-ਪੀਣ ਦੇ ਪਦਾਰਥਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਗੁਰਦੁਆਰਾ ਸਾਹਿਬ ਵਿਖੇ 27 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 29 ਨਵੰਬਰ ਨੂੰ ਪਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ਅਤੇ ਕਥਾ ਵਿਚਾਰ ਹੋਣਗੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਜਰੂੜ ਸਕੂਲ ਵਿਖੇ ਵਰਕਸ਼ਾਪ ਅਗਲੀ ਖ਼ਬਰ ਮੈਡਮ ਨਿਸ਼ਾ ਚੱਢਾ ਨੇ ਕੀਤੀ ਵਿਸ਼ੇਸ਼ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।