21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅੰਤਿਮ ਸੰਸਕਾਰ ਮੌਕੇ ਮੰਤਰੀ ਬੈਂਸ ਤੇ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਡਾ . ਸੁਭਾਸ਼ ਸ਼ਰਮਾ ਸਮੇਤ ਵੱਖ - ਵੱਖ ਸ਼ਖ਼ਸੀਅਤਾਂ ਹੋਈਆ ਸ਼ਾਮਿਲ

ਨੰਗਲ, 20 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਵਪਾਰ ਮੰਡਲ ਜਵਾਹਰ ਮਾਰਕੀਟ ਦੇ ਪ੍ਰਧਾਨ ਤੇ ਨਗਰ ਕੌਂਸਲ ਨੰਗਲ ਦੇ ਕੌਂਸਲਰ ਰਾਜੇਸ਼ ਆਂਗਰਾ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਛੋਟੇ ਭਰਾ ਦਿਨੇਸ਼ ਆਂਗਰਾ (ਲੱਕੀ) ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਵਪਾਰਕ ਅਤੇ ਸਮਾਜਿਕ ਹਲਕਿਆਂ ਵਿਚ ਸੋਗ ਦੀ ਲਹਿਰ ਦੌੜ ਗਈ।

ਅਜੀਤ ਡੈਸਕ 21-11-2026
ਨੰਗਲ, 20 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਵਪਾਰ ਮੰਡਲ ਜਵਾਹਰ ਮਾਰਕੀਟ ਦੇ ਪ੍ਰਧਾਨ ਤੇ ਨਗਰ ਕੌਂਸਲ ਨੰਗਲ ਦੇ ਕੌਂਸਲਰ ਰਾਜੇਸ਼ ਆਂਗਰਾ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਛੋਟੇ ਭਰਾ ਦਿਨੇਸ਼ ਆਂਗਰਾ (ਲੱਕੀ) ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਵਪਾਰਕ ਅਤੇ ਸਮਾਜਿਕ ਹਲਕਿਆਂ ਵਿਚ ਸੋਗ ਦੀ ਲਹਿਰ ਦੌੜ ਗਈ। ਮਰਹੂਮ ਦਿਨੇਸ਼ ਆਂਗਰਾ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਨੰਗਲ ਡੈਮ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿਥੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ, ਵਪਾਰੀਆਂ, ਸਮਾਜਿਕ, ਧਾਰਮਿਕ, ਮੁਲਾਜ਼ਮ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਨਮ ਅੱਖਾਂ ਨਾਲ ਵਿਛੜੀ ਰੂਹ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸ ਦੁੱਖ ਦੀ ਘੜੀ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਤੇ ਅਲੋਕ ਨਾਥ ਆਂਗਰਾ ਆਈ. ਪੀ. ਐਸ. ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਕੌਂਸਲਰ ਰਾਜੇਸ਼ ਆਂਗਰਾ ਤੇ ਸਮੁੱਚੇ ਆਂਗਰਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਡਾ. ਸੰਜੀਵ ਗੌਤਮ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਸਾਹਨੀ, ਰਾਕੇਸ਼ ਨਈਅਰ, ਐਡਵੋਕੇਟ ਪਰਮਜੀਤ ਸਿੰਘ ਪੰਮਾ, ਡਾ. ਰਵਿੰਦਰ ਦੀਵਾਨ, ਗੁਰਜਿੰਦਰ ਸਿੰਘ ਸ਼ੋਕਰ, ਟਰੱਕ ਯੂਨੀਅਨ ਦੇ ਪ੍ਰਧਾਨ ਰੋਹਿਤ ਕਾਲੀਆ, ਕੌਂਸਲਰ ਹਰਦੀਪ ਸਿੰਘ ਬੈਂਸ , ਮਨਜੋਤ ਰਾਣਾ, ਐਡਵੋਕੇਟ ਨਿਸ਼ਾਂਤ ਗੁਪਤਾ, ਧਰਮਪਾਲ ਸੋਢੀ, ਵਿਜੇ ਕੌਸ਼ਲ, ਪਵਨ ਯਗੋਤਾ, ਹਰੀਸ਼ ਕਪਲਾ, ਵਿਕਰਾਂਤ ਪਰਮਾਰ, ਸੰਜੀਵ ਸ਼ਰਮਾ ਪਟਵਾਰੀ, ਦਿਲਬਾਗ ਪਰਮਾਰ, ਸੰਦੀਪ ਮਿੱਤਲ, ਗੋਲਡੀ, ਰਮਨ ਸ਼ਰਮਾ, ਚੰਦਨ ਰਾਣਾ, ਵਿਸ਼ਾਲ ਐਰੀ, ਐਡਵੋਕੇਟ ਵਿਸ਼ਾਲ ਸੈਣੀ, ਦੀਪਕ ਸੋਨੀ, ਰਾਜੇਸ਼ ਸ਼ਰਮਾ, ਐਡਵੋਕੇਟ ਪਾਰਥ ਮਿੱਤਲ, ਠੇਕੇਦਾਰ ਮਨਜੀਤ ਸਿੰਘ ਬਾਸੋਵਾਲ ਅਤੇ ਜਤਿੰਦਰ ਕੁਮਾਰ ਮੋਹਨਾ ਸਮੇਤ ਵੱਡੀ ਗਿਣਤੀ ’ਚ ਇਲਾਕੇ ਦੀਆਂ ਪਤਵੰਤੇ ਸ਼ਖ਼ਸੀਅਤਾਂ ਹਾਜ਼ਰ ਸਨ। 20 ਆਰਪੀਆਰ25 ਦਿਨੇਸ਼ ਆਂਗਰਾ ਲੱਕੀ
ਪਿਛਲੀ ਖ਼ਬਰ ‘ ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਮਾਤਾ ਸੱਤਿਆ ਦੇਵੀ ਬਿਰਧ ਆਸ਼ਰਮ ਵਿਖੇ ਲਗਾਇਆ ਯੋਗਾ ਕੈਂਪ ਅਗਲੀ ਖ਼ਬਰ ਸਮੀਰੋਵਾਲ ਵਿਖੇ ਝੱਜ ਬਲਾਕ ਦੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।