ਪੱਤਰਕਾਰ ਸੁਭਾਸ਼ ਸ਼ਰਮਾ ਨੂੰ ਸਦਮਾ, ਮਾਤਾ ਤ੍ਰਿਪਤਾ ਦੇਵੀ ਦਾ ਦਿਹਾਂਤ
ਨੰਗਲ, 20 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸੀਨੀਅਰ ਪੱਤਰਕਾਰ ਸੁਭਾਸ਼ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਤ੍ਰਿਪਤਾ ਦੇਵੀ (85) ਦਾ ਦਿਹਾਂਤ ਹੋ ਗਿਆ। ਦੁੱਖ ਦੀ ਘੜੀ ਵਿਚ ਵੱਖ-ਵੱਖ ਰਾਜਨੀਤਿਕ, ਸਮਾਜਿਕ, ਵਪਾਰਕ, ਮੁਲਾਜ਼ਮ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਆਗੂਆਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਰਮਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਤਾ ਤ੍ਰਿਪਤਾ ਦੇਵੀ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਨੰਗਲ, 20 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸੀਨੀਅਰ ਪੱਤਰਕਾਰ ਸੁਭਾਸ਼ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਤ੍ਰਿਪਤਾ ਦੇਵੀ (85) ਦਾ ਦਿਹਾਂਤ ਹੋ ਗਿਆ। ਦੁੱਖ ਦੀ ਘੜੀ ਵਿਚ ਵੱਖ-ਵੱਖ ਰਾਜਨੀਤਿਕ, ਸਮਾਜਿਕ, ਵਪਾਰਕ, ਮੁਲਾਜ਼ਮ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਆਗੂਆਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਰਮਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਤਾ ਤ੍ਰਿਪਤਾ ਦੇਵੀ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਦੁੱਖ ਪ੍ਰਗਟਾਉਣ ਵਾਲਿਆਂ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਡਾ. ਸੰਜੀਵ ਗੌਤਮ, ਬਲਾਕ ਕਾਂਗਰਸ ਪ੍ਰਧਾਨ ਸੰਜੇ ਸਾਹਨੀ, ਇੰਪਰੂਵਮੈਂਟ ਟਰੱਸਟ ਨੰਗਲ ਦੇ ਸਾਬਕਾ ਚੇਅਰਮੈਨ ਰਾਕੇਸ਼ ਨਈਅਰ, ਰਾਣਾ ਸਤਬੀਰ ਸਿੰਘ ਅਗੰਮਪੁਰ, ਇੰਟਕ ਪ੍ਰਧਾਨ ਸਤਨਾਮ ਸਿੰਘ ਲਾਦੀ, ਹਰਪਾਲ ਰਾਣਾ, ਐਡਵੋਕੇਟ ਪਰਮਜੀਤ ਸਿੰਘ ਪੰਮਾ, ਡਾ. ਅੱਛਰ ਸ਼ਰਮਾ, ਐਡਵੋਕੇਟ ਵਿਸ਼ਾਲ ਸੈਣੀ, ਰਾਜ ਸਿੰਘ, ਦਿਲਬਾਗ ਪਰਮਾਰ, ਸੰਜੀਵ ਸ਼ਰਮਾ ਪਟਵਾਰੀ, ਰਮਨ ਸ਼ਰਮਾ, ਜਰਨੈਲ ਸੰਧੂ,ਉਂਮਾ ਕਾਂਤ ਸ਼ਰਮਾ, ਕੇਹਰ ਸਿੰਘ ਮਾਂਗੇਵਾਲ, ਐਡਵੋਕੇਟ ਨਿਸ਼ਾਨ ਗੁਪਤਾ, ਕਪੂਰ ਸਿੰਘ, ਰਾਜੀ ਖੰਨਾ, ਸੰਦੀਪ ਮਿੱਤਲ, ਰਾਜੇਸ਼ ਸ਼ਰਮਾ, ਕਰਨ ਮੈਹਨ , ਗੁਰਦੀਪ ਸਿੰਘ ਬਾਵਾ, ਰਾਜੀ ਖੰਨਾ, ਆਦਿ ਪ੍ਰਮੁੱਖ ਤੌਰ ’ਤੇ ਸ਼ਾਮਿਲ ਸਨ। 20 ਆਰਪੀਆਰ34