ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਫ਼ਤਹਿਗੜ੍ਹ ਸਾਹਿਬ ਤੱਕ ਚੇਤਨਾ ਮਾਰਚ ਕੱਲ੍ਹ
ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੜ੍ਹੀ ਚਮਕੌਰ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸਜਾਏ ਜਾਂਦੇ ਸਾਲਾਨਾ ਚੇਤਨਾ ਮਾਰਚ 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਵੇਰੇ 9 ਵਜੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਵੇਗਾ। ਸੇਵਾ ਦਲ ਦੇ ਪ੍ਰਧਾਨ ਭਾਈ ਰਾਜਿੰਦਰ ਸਿੰਘ ਨਸਰਾਲੀ ਨੇ ਦੱਸਿਆ ਕਿ ਇਸ ਸੰਬੰਧੀ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ ਤੇ 22 ਨੂੰ ਸਵੇਰੇ 8 ਵਜੇ ਭੋਗ ਪਾਏ ਜਾਣਗੇ।
ਅਜੀਤ ਡੈਸਕ
21-11-2026