22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਦੀ ਮਾਜਰਾ ਦੀ ਸੰਗਤ ਵਲੋਂ ਪ੍ਰਭਾਤ ਫੇਰੀਆਂ ਦਾ ਆਯੋਜਨ

ਘਨੌਲੀ, 21 ਨਵੰਬਰ (ਜਸਵੀਰ ਸਿੰਘ ਸੈਣੀ)-ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਨੂੰ ਮੁੱਖ ਰੱਖਦਿਆਂ ਪਿੰਡ ਲੋਦੀ ਮਾਜਰਾ ਦੀ ਸੰਗਤ ਵਲੋਂ 15 ਨਵੰਬਰ ਤੋਂ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਗਈਆਂ ਹਨ। ਇਨ੍ਹਾਂ ਪ੍ਰਭਾਤ ਫੇਰੀਆਂ ਦੌਰਾਨ ਹਰ ਰੋਜ਼ ਸਵੇਰੇ 4 ਵਜੇ ਅੰਮ੍ਰਿਤ ਵੇਲੇ ਸੰਗਤ ਇਕੱਠੀ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਸ਼ਬਦਾਂ ਦਾ ਗੁਣਗਾਨ ਕਰਦੀ ਹੈ।

ਅਜੀਤ ਡੈਸਕ 22-11-2026
ਘਨੌਲੀ, 21 ਨਵੰਬਰ (ਜਸਵੀਰ ਸਿੰਘ ਸੈਣੀ)-ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਨੂੰ ਮੁੱਖ ਰੱਖਦਿਆਂ ਪਿੰਡ ਲੋਦੀ ਮਾਜਰਾ ਦੀ ਸੰਗਤ ਵਲੋਂ 15 ਨਵੰਬਰ ਤੋਂ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਗਈਆਂ ਹਨ। ਇਨ੍ਹਾਂ ਪ੍ਰਭਾਤ ਫੇਰੀਆਂ ਦੌਰਾਨ ਹਰ ਰੋਜ਼ ਸਵੇਰੇ 4 ਵਜੇ ਅੰਮ੍ਰਿਤ ਵੇਲੇ ਸੰਗਤ ਇਕੱਠੀ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਸ਼ਬਦਾਂ ਦਾ ਗੁਣਗਾਨ ਕਰਦੀ ਹੈ। ਇਸ ਦੇ ਨਾਲ ਹੀ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਤੇ ਇਤਿਹਾਸ ਬਾਰੇ ਜਾਣੂ ਕਰਵਾਇਆ ਜਾਂਦਾ ਹੈ। ਇਸ ਮੌਕੇ ਹਰ ਰੋਜ਼ ਪਿੰਡ ਦੇ ਵੱਖ-ਵੱਖ ਘਰਾਂ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾਂਦੇ ਹਨ, ਜਿਨ੍ਹਾਂ ਦੇ ਭੋਗ ਉਪਰੰਤ ਸ਼ਬਦ ਕੀਰਤਨ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਂਦਾ ਹੈ। ਪ੍ਰਬੰਧਕਾਂ ਵਿਚ ਮਾਸਟਰ ਜਗਤਾਰ ਸਿੰਘ ਲੋਦੀ ਮਾਜਰਾ, ਮਹਿਮਾ ਸਿੰਘ, ਤਜਿੰਦਰ ਸਿੰਘ, ਤਰਲੋਚਨ ਸਿੰਘ ਪੰਚ, ਗੁਰਮੁਖ ਸਿੰਘ, ਗੁਰਪ੍ਰੀਤ ਕੌਰ ਸਮੇਤ ਹੋਰ ਸੇਵਾਦਾਰ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਪਿਛਲੀ ਖ਼ਬਰ ਡਾ. ਦਿਨੇਸ਼ ਜੋਸ਼ੀ ਮੈਡੀਕਲ ਸੈੱਲ ਪੰਜਾਬ ਭਾਜਪਾ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਫਲੈਕਸ ਬੋਰਡਾਂ ਰਾਹੀਂ ਸਿਆਸੀ ਤਾਕਤ ਦਿਖਾਉਣ ਦੀ ਦੌੜ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।