22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨਗਰ ਕੌਸ਼ਲ ਦੇ ਸਾਬਕਾ ਵਾਈਸ ਪ੍ਰਧਾਨ ਭੂਰੇ ਨੂੰ ਸਦਮਾ, ਭਰਾ ਦਾ ਇੰਗਲੈਂਡ ’ਚ ਦਿਹਾਂਤ

ਸ੍ਰੀ ਚਮਕੌਰ ਸਾਹਿਬ, 21 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨਗਰ ਕੌਸ਼ਲ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਵਾਈਸ ਪ੍ਰਧਾਨ ‘ਆਪ’ ਆਗੂ ਭੁਪਿੰਦਰ ਸਿੰਘ ਭੂਰਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਯੂ. ਕੇ.

ਅਜੀਤ ਡੈਸਕ 22-11-2026
ਸ੍ਰੀ ਚਮਕੌਰ ਸਾਹਿਬ, 21 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨਗਰ ਕੌਸ਼ਲ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਵਾਈਸ ਪ੍ਰਧਾਨ ‘ਆਪ’ ਆਗੂ ਭੁਪਿੰਦਰ ਸਿੰਘ ਭੂਰਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਯੂ. ਕੇ. ਰਹਿੰਦੇ ਭਰਾ ਹੈਪੀ ਵਾਲੀਆ ਦਾ ਬਰੇਨ ਹੈਮਰੇਜ ਹੋਣ ਕਾਰਨ ਦਿਹਾਂਤ ਹੋ ਗਿਆ। ਉਹ ਕਰੀਬ 47 ਵਰਿ੍ਆਂ ਦੇ ਸਨ ਤੇ ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਸਮੇਤ ਯੂ. ਕੇ. ਰਹਿ ਰਹੇ ਸਨ। ਇਸ ਖ਼ਬਰ ਦੇ ਪਤਾ ਲੱਗਦਿਆਂ ਹੀ ਇਲਾਕੇ ਅੰਦਰ ਸੋਗ ਦੀ ਲਹਿਰ ਹੈ। ਹੈਪੀ ਵਾਲੀਆ ਦੇ ਦਿਹਾਂਤ ਤੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ‘ਆਪ’ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ, ਫ਼ਿਲਮੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਤੇ ਮਲਕੀਤ ਰੌਣੀ, ਯੂਥ ਆਗੂ ਬੀਰਦਵਿੰਦਰ ਸਿੰਘ ਬੱਲਾਂ, ਹਲਕੇ ਦੇ ਸਗੰਠਨ ਇੰਚਾਰਜ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ, ਪੰਚਾਇਤ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਕਾਕਾ ਸਰਪੰਚ ਜਟਾਣਾ, ਅਧਿਆਪਕ ਆਗੂ ਹਰਮਨਦੀਪ ਸਿੰਘ ਸੰਧੂ, ਸਮਾਜ ਸੇਵੀ ਜਗਤਾਰ ਸਿੰਘ ਕਾਲਾ, ਕੌਂਸਲਰ ਸਰਬਜੀਤ ਸਿੰਘ ਕਾਲਾ, ਚਹਿਲ ਸਿੰਘ ਭੰਗੂ, ਸੁਖਦੇਵ ਸਿੰਘ ਸੁੱਖਾ, ਪਰਮਜੀਤ ਸਿੰਘ ਗੜ੍ਹੀ, ਹੈਪੀ ਦਾਊਦਪੁਰ, ਦਲਵੀਰ ਅਟਾਰੀ, ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੈਪੀ ਵਾਲੀਆ ਇਕ ਨੇਕ ਇਨਸਾਨ ਤੇ ਹਰ ਲੋੜਵੰਦ ਦੀ ਸਹਾਇਤਾ ਕਰਨ ਵਾਲਾ ਹਸਮੁਖ ਇਨਸਾਨ ਸੀ। 21 ਆਰਪੀਆਰ28 ਹੈਪੀ ਵਾਲੀਆ
ਪਿਛਲੀ ਖ਼ਬਰ ਯੁਵਕ ਸੇਵਾਵਾਂ ਕਲੱਬ ਘਨੌਲੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਵਾਂ ਖ਼ੂਨਦਾਨ ਕੈਂਪ 24 ਨੂੰ ਅਗਲੀ ਖ਼ਬਰ ਨਤਮਸਤਕ ਹੋਏ ਡਾ. ਸੁਭਾਸ਼ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।