22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਾਰਤੀ ਜੂਨੀਅਰ ਕਬੱਡੀ ਟੀਮ ’ਚ ਚੁਣਿਆ ਖ਼ਾਲਸਾ ਕਾਲਜ ਦਾ ਯੁਵਰਾਜ ਠਾਕੁਰ

ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਜੇ. ਐਸ.

ਅਜੀਤ ਡੈਸਕ 22-11-2026
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਕਬੱਡੀ ਖਿਡਾਰੀ ਯੁਵਰਾਜ ਠਾਕੁਰ ਨੇ ਆਪਣੀ ਖੇਡ ਪ੍ਰਤਿਭਾ, ਅਣਥੱਕ ਮਿਹਨਤ ਤੇ ਦ੍ਰਿੜ੍ਹ ਇਰਾਦੇ ਸਦਕਾ ਭਾਰਤੀ ਜੂਨੀਅਰ ਕਬੱਡੀ ਟੀਮ ਵਿਚ ਆਪਣੀ ਥਾਂ ਬਣਾਈ ਹੈ। ਇਸ ਦੇ ਨਾਲ ਹੀ ਉਹ ਆਉਣ ਵਾਲੇ ਵੱਕਾਰੀ ਜੂਨੀਅਰ ਅੰਤਰਰਾਸ਼ਟਰੀ ਕਬੱਡੀ ਕੱਪ ਵਿਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਕੌਮਾਂਤਰੀ ਖੇਡ ਮੰਚ ’ਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰੇਗਾ। ਇਸ ਪ੍ਰਾਪਤੀ ਨਾਲ ਜਿਥੇ ਕਾਲਜ ਦਾ ਮਾਣ ਵਧਿਆ ਹੈ, ਉਥੇ ਹੀ ਸਮੁੱਚੇ ਇਲਾਕੇ ਵਿਚ ਵੀ ਖ਼ੁਸ਼ੀ ਦੀ ਲਹਿਰ ਹੈ। ਇਸ ਸੰਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਕਿ ਉਸ ਦੀ ਇਸ ਪ੍ਰਾਪਤੀ ’ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਿਸੇ ਵੀ ਖਿਡਾਰੀ ਲਈ ਕੌਮਾਂਤਰੀ ਮੰਚ ’ਤੇ ਦੇਸ਼ ਦੀ ਨੁਮਾਇੰਦਗੀ ਕਰਨਾ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਯੁਵਰਾਜ ਨੇ ਆਪਣੀ ਸਖ਼ਤ ਮਿਹਨਤ, ਲਗਨ ਤੇ ਖੇਡ ਪ੍ਰਤੀ ਸਮਰਪਣ ਸਦਕਾ ਇਹ ਮੁਕਾਮ ਹਾਸਿਲ ਕੀਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਮੁਕਾਬਲਿਆਂ ਵਿਚ ਆਪਣੀ ਖੇਡ ਦੇ ਜੌਹਰ ਦਿਖਾਉਂਦਿਆਂ ਦੇਸ਼ ਅਤੇ ਕਾਲਜ ਦਾ ਨਾਂਅ ਹੋਰ ਰੌਸ਼ਨ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਅਸ਼ੋਕ ਕੁਮਾਰ, ਪ੍ਰੋ. ਜਗਵੰਤ ਸਿੰਘ ਤੇ ਕਬੱਡੀ ਕੋਚ ਗੁਰਦੇਵ ਸਿੰਘ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖਿਡਾਰੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਪਿੱਛੇ ਅਧਿਆਪਕਾਂ ਤੇ ਕੋਚ ਦੀ ਅਣਥੱਕ ਮਿਹਨਤ, ਸੁਚੱਜੀ ਸਿਖਲਾਈ ਅਤੇ ਯੋਗ ਮਾਰਗ ਦਰਸ਼ਨ ਦਾ ਅਹਿਮ ਯੋਗਦਾਨ ਹੁੰਦਾ ਹੈ। ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਵਲੋਂ ਉਸ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। 21 ਆਰਪੀਆਰ29
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਵਿਖੇ ਆਰ. ਓ. ਪਲਾਂਟ ਤੇ ਵਾਟਰ ਕੂਲਰ ਲਗਵਾਇਆ ਅਗਲੀ ਖ਼ਬਰ ਲਾਲਪੁਰਾ ਨੇ ਪਿੰਡ ਥਲੀ ਖੁਰਦ ਪਹੁੰਚ ਕੇ ਅੱਗ ਹਾਦਸੇ ਵਿਚ ਪੁੱਤਰ ਗੁਆਉਣ ਵਾਲੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਘਟਨਾ ਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।