22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਡੀ. ਏ. ਪੀ. ਤੇ ਯੂਰੀਆ ਖਾਦ ਦੀ ਕਮੀ ਕਾਰਨ ਕਿਸਾਨ ਪ੍ਰੇਸ਼ਾਨ

ਸ੍ਰੀ ਚਮਕੌਰ ਸਾਹਿਬ, 21 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਇਲਾਕੇ ਅੰਦਰ ਡੀ. ਏ.

ਅਜੀਤ ਡੈਸਕ 22-11-2026
ਸ੍ਰੀ ਚਮਕੌਰ ਸਾਹਿਬ, 21 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਇਲਾਕੇ ਅੰਦਰ ਡੀ. ਏ. ਪੀ. ਤੇ ਯੂਰੀਆ ਖਾਦ ਦੀ ਘਾਟ ਕਾਰਨ ਕਿਸਾਨਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂਆਂ ਪਰਗਟ ਸਿੰਘ ਰੋਲੂਮਾਜਰਾ, ਜੁਝਾਰ ਸਿੰਘ, ਜਸਪ੍ਰੀਤ ਸਿੰਘ, ਕਰਨਵੀਰ ਸਿੰਘ, ਕੁਲਵਿੰਦਰ ਸਿੰਘ, ਬਹਾਦਰ ਸਿੰਘ, ਗੁਰਦੀਪ ਸਿੰਘ ਰਾਜੀ ਭੱਕੂਮਾਜਰਾ ਸੱਜਨ ਸਿੰਘ, ਸ਼ੇਰ ਸਿੰਘ, ਜਸਵੀਰ ਸਿੰਘ ਸੈਦਪੁਰ ਸੰਮਤੀ ਮੈਂਬਰ ਆਦਿ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਬਿਜਾਈਂ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਕਿਸਾਨ ਕਣਕ ਦੀ ਬਿਜਾਈਂ ਲਈ ਦਿਨ ਰਾਤ ਲੱਗੇ ਹੋਏ ਹਨ ਪਰ ਡੀ. ਏ. ਪੀ. ਤੇ ਯੂਰੀਆ ਨਾ ਮਿਲਣ ਕਾਰਨ ਬਿਜਾਈ ਪ੍ਰਭਾਵਿਤ ਹੋ ਰਹੀ ਹੈ। ਪ੍ਰਗਟ ਸਿੰਘ ਰੌਲੂਮਾਜਰਾ ਤੇ ਗੁਰਦੀਪ ਸਿੰਘ ਰਾਜੀ ਭੱਕੂਮਾਜਰਾ ਨੇ ਦੱਸਿਆ ਕਿ ਕਿਸਾਨਾਂ ਦੀ ਮਜਬੂਰੀ ਦਾ ਕੁੱਝ ਖਾਦ ਵਿਕਰੇਤਾ ਨਾਜਾਇਜ਼ ਫ਼ਾਇਦਾ ਉਠਾ ਰਹੇ ਹਨ ਅਤੇ ਯੂਰੀਆ ਅਤੇ ਡੀ. ਏ. ਪੀ. ਖਾਦ ਦੇ 50 ਕਿੱਲੋ ਦੇ ਥੈਲੇ ਮਗਰ ਵਾਧੂ ਵਸੂਲੀ ਕੀਤੀ ਜਾ ਰਹੀ ਹੈ ਜਾਂ ਹੋਰ ਦਵਾਈ ਜ਼ਬਰਦਸਤੀ ਥੋਪੀ ਜਾ ਰਹੀ ਹੈ ਪਰ ਵਿਭਾਗ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਅੱਖਾਂ ਬੰਦ ਕਰੀ ਵੇਖ ਰਿਹਾ ਹੈ। ਇਨ੍ਹਾਂ ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਦੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜੇਕਰ ਵਿਭਾਗ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਕਿਸਾਨ ਜਥੇਬੰਦੀਆਂ ਇਕੱਤਰ ਹੋ ਕੇ ਖ਼ੁਦ ਕਾਰਵਾਈ ਕਰਨ ਨੂੰ ਮਜਬੂਰ ਹੋਣਗੀਆਂ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿਸਾਨਾਂ ਨੂੰ ਖਾਦ ਕੰਟਰੋਲ ਭਾਅ ’ਤੇ ਖੁੱਲ੍ਹੀ ਦਿੱਤੀ ਜਾਵੇ।
ਪਿਛਲੀ ਖ਼ਬਰ ਇੰਸਪੈਕਟਰ ਪਵਨ ਕੁਮਾਰ ਦਾ ਰੂਪਨਗਰ ਤੋਂ ਮੁਹਾਲੀ ਤਬਾਦਲਾ, ਬਲਵਿੰਦਰ ਸਿੰਘ ਨੇ ਸੰਭਾਲਿਆ ਸਿਟੀ ਥਾਣੇ ਦਾ ਚਾਰਜ ਅਗਲੀ ਖ਼ਬਰ ਪੀ. ਸੀ. ਐੱਸ. ਪ੍ਰੀਖਿਆ ’ਚ ਕਥਿਤ ਧਾਂਦਲੀ ਨੇ ‘ਕੱਟੜ ਇਮਾਨਦਾਰ’ ਸਰਕਾਰ ਦਾ ਅਸਲੀ ਚਿਹਰਾ ਕੀਤਾ ਬੇਨਕਾਬ-ਐਡਵੋਕੇਟ ਮਿੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।