ਨੂਰਪੁਰ ਬੇਦੀ, 21 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ. ਸ. ਸ. ਸ. ਸਕੂਲ ਧਮਾਣਾਂ ਦੇ ਮਿਡਲ ਵਿੰਗ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਟੂਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਅਜੂਬਾ ਸ੍ਰੀ ਅਨੰਦਪੁਰ ਸਾਹਿਬ, ਕਿਲ੍ਹਾ ਅਨੰਦਗੜ ਸਾਹਿਬ ਤੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਲਈ ਅਨੰਦਪੁਰ ਸਾਹਿਬ ਵਿਖੇ ਲਿਜਾਇਆ, ਜਿਸ ਵਿਚ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸਕੂਲ ਪ੍ਰਿੰਸੀਪਲ ਜਗਤਾਰ ਸਿੰਘ ਲੈਹੜੀਆਂ ਦੀ ਯੋਗ ਅਗਵਾਈ ਹੇਠ ਮਾਸਟਰ ਹਰਪ੍ਰੀਤ ਸਿੰਘ, ਮਾਸਟਰ ਪਵਿੱਤਰ ਸਿੰਘ, ਮੈਡਮ ਪਰਮਜੀਤ ਕੌਰ, ਮੈਡਮ ਨੀਰੂ ਬਾਲਾ ਇਸ ਟੂਰ ਵਿਚ 100 ਦੇ ਕਰੀਬ ਵਿਦਿਆਰਥੀਆਂ ਨੂੰ ਦੋ ਬੱਸਾਂ ਰਾਹੀਂ ਲੈਂਦੇ ਗਏ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡਾ. ਵਿਨੋਦ ਚੰਦਨ ਨੇ ਦੱਸਿਆ ਕਿ ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਅਜੂਬੇ ਦੀ ਡਿਜੀਟਲ ਲਾਇਬਰੇਰੀ ਦਾ ਵੀ ਵਿਜ਼ਟ ਕਰਵਾਇਆ। ਉਪਰੰਤ ਕਿਲ੍ਹਾ ਅਨੰਦਗੜ੍ਹ ਸਾਹਿਬ ਤੇ ਵਿਰਾਸਤ ਏ ਖ਼ਾਲਸਾ ਵਿਖੇ ਜਾ ਕੇ ਵਿਦਿਆਰਥੀਆਂ ਨੇ ਆਪਣੇ ਇਤਿਹਾਸ ਬਾਰੇ ਵਡਮੁੱਲੀ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਪਹਿਲਾ ਪ੍ਰਿੰਸੀਪਲ ਜਗਤਾਰ ਸਿੰਘ ਲੈਹੜੀਆਂ ਨੇ ਹਰੀ ਝੰਡੀ ਦੇ ਕੇ ਇਸ ਟੂਰ ਨੂੰ ਰਵਾਨਾ ਕੀਤਾ ਤੇ ਆਖਿਆ ਕਿ ਭਵਿੱਖ ’ਚ ਵੀ ਅਜਿਹੇ ਟੂਰ ਵਿਭਾਗ ਅਨੁਸਾਰ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਲਈ ਲਗਾਏ ਜਾਂਦੇ ਰਹਿਣਗੇ। ਇਸ ਮੌਕੇ ਸਮੁੱਚਾ ਸਟਾਫ਼ ਵੀ ਮੌਜੂਦ ਰਿਹਾ।