ਮਗਰੋੜ ਦੀਆਂ ਸੰਗਤਾਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 10ਵਾਂ ਨਗਰ ਕੀਰਤਨ ਸਜਾਇਆ
ਪੁਰਖਾਲੀ, 22 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪਿੰਡ ਮਗਰੋੜ ਦੀ ਗ੍ਰਾਮ ਪੰਚਾਇਤ ਤੇ ਸੰਗਤਾਂ ਦੇ ਸਹਿਯੋਗ ਨਾਲ ਐਤਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 10ਵਾਂ ਨਗਰ ਕੀਰਤਨ ਸ਼ਰਧਾ ਨਾਲ ਸਜਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਨਗਰ ਕੀਰਤਨ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ।
ਮਗਰੋੜ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੀ ਤਸਵੀਰ। ਤਸਵੀਰ-ਅੰਮ੍ਰਿਤਪਾਲ ਸਿੰਘ ਬੰਟੀ
23-11-2026