22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ’ ਚ ਸਜਾਇਆ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ ਚ ਸ੍ਰੀ ਚਮਕੌਰ ਸਾਹਿਬ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਇਆ ਰਵਾਨਾ

ਸ੍ਰੀ ਚਮਕੌਰ ਸਾਹਿਬ, 22 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੜ੍ਹੀ ਚਮਕੌਰ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਇਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ। ਇਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਬਾਬਾ ਰਣਜੀਤ ਸਿੰਘ ਤਪਾ ਦਰਜ ਮੁਹਾਲੀ ਵਾਲਿਆਂ ਦੇ ਉਪਰਾਲੇ ਸਦਕਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਾਹਿਬਾਨ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗਿਆਨੀ ਜਸਵੀਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਵਲੋਂ ਕੀਤੀ ਗਈ।

ਸ੍ਰੀ ਚਮਕੌਰ ਸਾਹਿਬ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਦੀ ਤਸਵੀਰ। ਤਸਵੀਰ : ਜਗਮੋਹਣ ਸਿੰਘ ਨਾਰੰਗ 23-11-2026
ਸ੍ਰੀ ਚਮਕੌਰ ਸਾਹਿਬ, 22 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੜ੍ਹੀ ਚਮਕੌਰ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਇਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ। ਇਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਬਾਬਾ ਰਣਜੀਤ ਸਿੰਘ ਤਪਾ ਦਰਜ ਮੁਹਾਲੀ ਵਾਲਿਆਂ ਦੇ ਉਪਰਾਲੇ ਸਦਕਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਾਹਿਬਾਨ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗਿਆਨੀ ਜਸਵੀਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਵਲੋਂ ਕੀਤੀ ਗਈ। ਇਸ ਤੋਂ ਬਾਅਦ ਜੈਕਾਰਿਆਂ ਦੀ ਗੂੰਜ ਵਿਚ ਇਹ ਨਗਰ ਕੀਰਤਨ ਇਥੋਂ ਰਵਾਨਾ ਹੋਇਆ। ਨਗਰ ਕੀਰਤਨ ਵਿਚ ਵੱਖ-ਵੱਖ ਗਤਕਾ ਪਾਰਟੀਆਂ ਪੁਰਾਤਨ ਸ਼ਸਤਰਾਂ ਦੇ ਜੌਹਰ ਵਿਖਾਉਂਦੀਆਂ ਹੋਈਆਂ ਚੱਲ ਰਹੀਆਂ ਸਨ। ਨਗਰ ਕੀਰਤਨ ਵਿਚ ਸੁੰਦਰ ਧੁੰਨਾ ਵਜਾ ਰਹੀਆਂ ਬੈਂਡ ਪਾਰਟੀਆਂ, ਸੁੰਦਰ ਸਜੀ ਪਾਲਕੀ ਸਾਹਿਬ ਵਾਲਾ ਵਾਹਨ ਤੇ ਉਸ ਪਿੱਛੇ ਕੀਰਤਨ ਕਰਦੇ ਰਾਗੀ ਸਿੰਘ ਅਤੇ ਸੰਗਤਾਂ ਨਗਰ ਕੀਰਤਨ ਦੀ ਸੋਭਾ ਵਧਾ ਰਹੀਆਂ ਸਨ। ਨਗਰ ਕੀਰਤਨ ਦੇ ਇਥੋਂ ਰਵਾਨਾ ਹੋਣ ਤੋਂ ਬਾਅਦ ਸਥਾਨਕ ਬੱਸ ਅੱਡੇ ਨੇੜੇ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਤੇ ਬਾਬਾ ਸੰਗਤ ਸਿੰਘ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਤੇ ਚਾਹ ਦੇ ਲੰਗਰ ਅਤੁੱਟ ਵਰਤਾਏ ਗਏ। ਇਹ ਨਗਰ ਕੀਰਤਨ ਇਥੋਂ ਦੇ ਗੁਰਦੁਆਰਾ ਸ੍ਰੀ ਤਾੜੀ ਸਾਹਿਬ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ, ਗੁਰਦੁਆਰਾ ਸ੍ਰੀ ਬੁੰਗਾ ਸਾਹਿਬ ਹੁੰਦਾ ਹੋਇਆ ਲੁਠੇੜੀ, ਮੋਰਿੰਡਾ ਵੱਲ ਰਵਾਨਾ ਹੋ ਗਿਆ। ਨਗਰ ਕੀਰਤਨ ਵਿਚ ਸੰਤ ਬਾਬਾ ਰਣਜੀਤ ਸਿੰਘ ਤਪਾ ਦਰਜ, ਜਥੇਦਾਰ ਨਿਰਭੈਅ ਸਿੰਘ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸੋਲਖੀਆਂ, ਭਾਈ ਗੁਰਮੁਖ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸੇਵਾ ਦਲ ਦੇ ਪ੍ਰਧਾਨ ਰਾਜਿੰਦਰ ਸਿੰਘ ਨਸਰਾਲੀ, ਭਾਈ ਨਰਿੰਦਰ ਸਿੰਘ ਸੋਲਖੀਆਂ, ਭਾਈ ਰਵਿੰਦਰ ਸਿੰਘ, ਲਵਪ੍ਰੀਤ ਸਿੰਘ ਰਿਆ, ਸੁਖਜਿੰਦਰ ਸਿੰਘ, ਗਿਆਨੀ ਗੁਰਬਖ਼ਸ਼ ਸਿੰਘ, ਜਥੇਦਾਰ ਤਰਲੋਚਨ ਜੋਰਾ ਸਿੰਘ ਬੁਲੇਪੁਰ, ਨਸੀਬ ਸਿੰਘ ਨਬੀਪੁਰ, ਕੁਲਵੰਤ ਸਿੰਘ ਮਹਿਤੋ, ਹਰਚੰਦ ਸਿੰਘ ਨਸਰਾਲੀ, ਸੂਬੇਦਾਰ ਧੰਨਾ ਸਿੰਘ, ਸਰਬਜੀਤ ਸਿੰਘ ਸੰਧੂਆਂ, ਸੂਬੇਦਾਰ ਅਜੈਬ ਸਿੰਘ, ਜਸਵੰਤ ਸਿੰਘ ਪ੍ਰਧਾਨ ਨਸਰਾਲੀ, ਸਤਨਾਮ ਸਿੰਘ ਮੰਡੀ ਗੋਬਿੰਦਗੜ੍ਹ, ਐਡਵੋਕੇਟ ਧਰਮਿੰਦਰ ਸਿੰਘ, ਪ੍ਰਿੰਸੀਪਲ ਬਾਵਾ ਸਿੰਘ ਮੋਰਿੰਡਾ, ਪ੍ਰਿੰਸੀਪਲ ਲਛਮਣ ਸਿੰਘ ਪ੍ਰਧਾਨ, ਪ੍ਰਧਾਨ ਸਿਮਰਨ ਸਿੰਘ ਐਡਵੋਕੇਟ ਲਖਵੀਰ ਸਿੰਘ ਸਿਮਰਨ ਸਿੰਘ ਪ੍ਰਧਾਨ ਵੈੱਲਫੇਅਰ ਸੁਸਾਇਟੀ, ਰਜਿੰਦਰ ਸਿੰਘ ਅਮਨ, ਗੁਰਪ੍ਰੀਤ ਸਿੰਘ ਗੋਗੀ, ਸਤਨਾਮ ਸਿੰਘ ਚੱਕਲਾਂ, ਮਾ: ਬਾਬੂ ਸਿੰਘ, ਬਖ਼ਸ਼ੀਸ਼ ਸਿੰਘ ਕਟਾਰੀਆ ਪ੍ਰਧਾਨ ਰਵੀਦਾਸ ਮਿਸ਼ਨ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਵਾਹਨਾਂ ਤੇ ਸਵਾਰ ਸ਼ਾਮਿਲ ਸਨ।
ਪਿਛਲੀ ਖ਼ਬਰ ਆਯੁਸ਼ਮਾਨ ਅਰੋਗਿਆ ਕੇਂਦਰ ਅਕਬਰਪੁਰ ਨੇ ਪ੍ਰਵਾਸੀ ਆਬਾਦੀ ਵਾਲੇ ਖੇਤਰ ’ਚ ਲਗਾਇਆ ਟੀਕਾਕਰਨ ਕੈਂਪ ਅਗਲੀ ਖ਼ਬਰ ਨੂਰਪੁਰ ਬੇਦੀ ਬਲਾਕ ਦੀਆਂ ਸਖ਼ੀਆਂ ਨਾਲ ਵਿਧਾਇਕ ਦਿਨੇਸ਼ ਚੱਢਾ ਤੇ ਨਿਸ਼ਾ ਚੱਢਾ ਨੇ ਕੀਤੀ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।