23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਨੂੰਹੋਂ ਕਾਲੋਨੀ ਵਿਖੇ ਮਾਤਾ ਰਾਣੀ ਦਾ ਜਾਗਰਨ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ

ਘਨੌਲੀ, 23 ਨਵੰਬਰ (ਜਸਵੀਰ ਸਿੰਘ ਸੈਣੀ)-ਨੂਹੋਂ ਕਲੋਨੀ ਵਿਖੇ ਮਾਤਾ ਰਾਣੀ ਦਾ ਜਾਗਰਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕਰਦਿਆਂ ਮਾਤਾ ਰਾਣੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।

ਅਜੀਤ ਡੈਸਕ 24-11-2026
ਘਨੌਲੀ, 23 ਨਵੰਬਰ (ਜਸਵੀਰ ਸਿੰਘ ਸੈਣੀ)-ਨੂਹੋਂ ਕਲੋਨੀ ਵਿਖੇ ਮਾਤਾ ਰਾਣੀ ਦਾ ਜਾਗਰਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕਰਦਿਆਂ ਮਾਤਾ ਰਾਣੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਜਾਗਰਨ ਦੌਰਾਨ ਭਗਤੀ ਮਈ ਭੇਟਾਂ ਅਤੇ ਮਾਤਾ ਰਾਣੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ, ਜਿਸ ਨਾਲ ਸਮੁੱਚਾ ਮਾਹੌਲ ਭਗਤੀ ਦੇ ਰੰਗ ਵਿਚ ਰੰਗਿਆ ਗਿਆ।ਇਸ ਧਾਰਮਿਕ ਸਮਾਗਮ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਮਾਤਾ ਰਾਣੀ ਦੇ ਦਰਬਾਰ ਵਿਚ ਹਾਜ਼ਰੀ ਲਗਵਾਈ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਪ੍ਰਬੰਧਕਾਂ ਅਤੇ ਸਮੂਹ ਪ੍ਰਬੰਧਕ ਕਮੇਟੀ ਨੂੰ ਧਾਰਮਿਕ ਸਮਾਗਮ ਕਰਵਾਉਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਅਮੀਰ ਸਭਿਆਚਾਰਕ ਅਤੇ ਧਾਰਮਿਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਸਮਾਜ ਵਿਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਆਸਥਾ ਮਨੁੱਖ ਨੂੰ ਨੇਕੀ, ਸੇਵਾ ਅਤੇ ਪਰਉਪਕਾਰ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਸਮਾਗਮ ਦੌਰਾਨ ਸ਼ਰਧਾਲੂਆਂ ਲਈ ਪ੍ਰਸ਼ਾਦ ਅਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਵਲੋਂ ਪਿੰਡ ਜਤੋਲੀ ਵਿਖੇ ਕ੍ਰਿਕਟ ਟੀਮ ਨੂੰ ਜਰਸੀਆਂ ਅਤੇ ਖੇਡਾਂ ਦਾ ਸਾਮਾਨ ਵੰਡਿਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਸਕੂਲ ਸ੍ਰੀ ਚਮਕੌਰ ਸਾਹਿਬ ਵਲੋਂ ਸਜਾਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।