23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਹਿਕਾਰ ਭਾਰਤੀ ਇਕਾਈ ਰੂਪਨਗਰ ਜ਼ਿਲ੍ਹਾ ਵਲੋਂ ‘ਸਹਿਕਾਰੀ ਹਫ਼ਤਾ’ ਮਨਾਇਆ

ਸੁਖਸਾਲ, 23 ਨਵੰਬਰ (ਧਰਮ ਪਾਲ)-‘ਸਹਿਕਾਰ ਭਾਰਤੀ’ ਰੂਪਨਗਰ ਜ਼ਿਲ੍ਹਾ ਇਕਾਈ ਵਲੋਂ ਬੀਤੇ ਕੱਲ੍ਹ ‘ਸਹਿਕਾਰੀ ਹਫ਼ਤਾ’ ਮਨਾਇਆ ਗਿਆ। ਇਸ ਮੌਕੇ ਸਹਿਕਾਰ ਭਾਰਤੀ ਦੇ ਸੂਬਾ ਮੀਤ ਪ੍ਰਧਾਨ ਟਿੱਕਾ ਯਸ਼ਵੀਰ ਚੰਦ ਭਲਾਣ ਨੇ ਸਹਿਕਾਰੀ ਸਭਾਵਾਂ ਅਤੇ ਸੰਸਥਾਵਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ।

ਅਜੀਤ ਡੈਸਕ 24-11-2026
ਸੁਖਸਾਲ, 23 ਨਵੰਬਰ (ਧਰਮ ਪਾਲ)-‘ਸਹਿਕਾਰ ਭਾਰਤੀ’ ਰੂਪਨਗਰ ਜ਼ਿਲ੍ਹਾ ਇਕਾਈ ਵਲੋਂ ਬੀਤੇ ਕੱਲ੍ਹ ‘ਸਹਿਕਾਰੀ ਹਫ਼ਤਾ’ ਮਨਾਇਆ ਗਿਆ। ਇਸ ਮੌਕੇ ਸਹਿਕਾਰ ਭਾਰਤੀ ਦੇ ਸੂਬਾ ਮੀਤ ਪ੍ਰਧਾਨ ਟਿੱਕਾ ਯਸ਼ਵੀਰ ਚੰਦ ਭਲਾਣ ਨੇ ਸਹਿਕਾਰੀ ਸਭਾਵਾਂ ਅਤੇ ਸੰਸਥਾਵਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਹਿਕਾਰੀ ਲਹਿਰ ਸਮਾਜ ਦੇ ਹਰ ਵਰਗ ਦੇ ਆਰਥਿਕ ਅਤੇ ਸਮਾਜਿਕ ਉਥਾਨ ਲਈ ਇੱਕ ਪ੍ਰਭਾਵਸ਼ਾਲੀ ਮਾਧਿਅਮ ਵਜੋਂ ਕੰਮ ਕਰਦੀ ਹੈ। ਉਨ੍ਹਾਂ ਨੇ ਸਹਿਕਾਰੀ ਸਭਾਵਾਂ ਦੇ ਲਾਭਾਂ ਅਤੇ ਉਪਯੋਗਤਾ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ‘ਸਹਿਕਾਰ ਭਾਰਤੀ’ ਦੁਆਰਾ ਚੁੱਕੇ ਗਏ ਕਦਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ’ਸਹਿਕਾਰ ਭਾਰਤੀ’ ਦਾ ਉਦੇਸ਼ ਸਿਰਫ਼ ‘ਸਹਿਕਾਰੀ ਹਫ਼ਤਾ’ ਮਨਾਉਣ ਤੱਕ ਸੀਮਤ ਨਹੀਂ ਹੈ ਸਗੋਂ ਇਸ ਦਾ ਟੀਚਾ ਸਹਿਯੋਗ ਸਹਿਕਾਰਤਾ ਦੀ ਵਿਚਾਰਧਾਰਾ ਅਤੇ ਲਹਿਰ ਨੂੰ ਸਮਾਜ ਦੇ ਹਰ ਵਿਅਕਤੀ ਅਤੇ ਹਰ ਵਰਗ ਤੱਕ ਪਹੁੰਚਾਉਣਾ ਹੈ ਤਾਂ ਜੋ ਇਸਨੂੰ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਇੱਕ ਮਜ਼ਬੂਤ ਸਾਧਨ ਵਜੋਂ ਸਥਾਪਿਤ ਕੀਤਾ ਜਾ ਸਕੇ। ਇਸ ਸਮਾਗਮ ਦੌਰਾਨ ‘ਸਹਿਕਾਰ ਭਾਰਤੀ’ ਰੂਪਨਗਰ ਜ਼ਿਲ੍ਹਾ ਦੇ ਪ੍ਰਧਾਨ ਪ੍ਰੇਮ ਭਾਰਦਵਾਜ ਨੇ ਸਾਲ 2025-26 ਦੌਰਾਨ ਸੰਸਥਾ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਅਤੇ ਉਪਰਾਲਿਆਂ ਦਾ ਵਿਸਥਾਰਪੂਰਵਕ ਵੇਰਵਾ ਪੇਸ਼ ਕੀਤਾ। ਉਨ੍ਹਾਂ ਨੇ ਹਾਜ਼ਰੀਨ ਨੂੰ ਆਉਣ ਵਾਲੇ ਸਮੇਂ 20 26-27 ਲਈ ਤਜਵੀਜ਼ ਕੀਤੇ ਗਏ ਪ੍ਰੋਗਰਾਮਾਂ ਅਤੇ ਕਾਰਜ-ਯੋਜਨਾ ਬਾਰੇ ਵੀ ਜਾਣੂ ਕਰਵਾਇਆ। ਇਸ ਸਮਾਗਮ ਵਿਚ ‘ਸਹਿਕਾਰ ਭਾਰਤੀ’ ਦੇ ਸੂਬਾ ਪ੍ਰਧਾਨ ਬਲਰਾਮ ਦਾਸ ਬਾਵਾ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ’ਤੇ ਸਹਿਕਾਰੀ ਲਹਿਰ ਨੂੰ ਹੋਰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ ਗਈ ਕਿ ਸਹਿਯੋਗ ਸਹਿਕਾਰਤਾ ਦਾ ਸੰਦੇਸ਼ ਸਮਾਜ ਦੇ ਹਰ ਵਰਗ ਤੱਕ ਪਹੁੰਚੇ।
ਪਿਛਲੀ ਖ਼ਬਰ ਨਵੇਂ ਆਏ ਬੀ.ਡੀ.ਪੀ.ਓ. ਦਾ ਸੰਮਤੀ ਮੈਂਬਰਾਂ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਕਮਲ ਚੌਹਾਨ ਵਲੋਂ ਪਿੰਡ ਕਰਤਾਰਪੁਰ ਕ੍ਰਿਕਟ ਟੂਰਨਾਮੈਂਟ ਵਿਚ ਨੌਜਵਾਨਾਂ ਨੂੰ 11,000 ਦਾ ਪਹਿਲਾ ਇਨਾਮ ਭੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।