25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮੋਰਿੰਡਾ ਤੇ ਆਸ-ਪਾਸ ਦੇ ਇਲਾਕਿਆਂ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਮੋਰਿੰਡਾ, 24 ਨਵੰਬਰ (ਤਰਲੋਚਨ ਸਿੰਘ ਕੰਗ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ557ਵਾਂਪ੍ਰਕਾਸ਼ ਦਿਹਾੜਾ ਮੋਰਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਗੁਰੂ ਘਰਾਂ ਵਿੱਚਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਘਰਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ।

ਅਜੀਤ ਡੈਸਕ 25-11-2026
ਮੋਰਿੰਡਾ, 24 ਨਵੰਬਰ (ਤਰਲੋਚਨ ਸਿੰਘ ਕੰਗ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ557ਵਾਂਪ੍ਰਕਾਸ਼ ਦਿਹਾੜਾ ਮੋਰਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਗੁਰੂ ਘਰਾਂ ਵਿੱਚਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਘਰਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ। ਵੱਡੀ ਗਿਣਤੀ ਵਿੱਚਸੰਗਤਾਂ ਨੇ ਬੜੇ ਉਤਸ਼ਾਹ ਨਾਲ ਗੁਰੂ ਘਰਾਂ ਵਿੱਚ ਮੱਥਾ ਟੇਕਿਆ। ਕੀਰਤਨੀ ਜਥਿਆਂ ਵਲੋਂ ਕੀਰਤਨ ਦਰਬਾਰ ਸਜਾਏ ਗਏ। ਗੁਰੂ ਘਰਾਂ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਸਬੰਧੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਸਵਰਨ ਸਿੰਘ ਬਿੱਟੂ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿੱਚ ਪਹਿਲਾਂ ਸਾਹਿਬ ਸਿੰਘ ਨੇ ਕੀਰਤਨ ਕੀਤਾ ਉਪਰੰਤ ਦੇਹਰਾਦੂਨ ਤੋਂ ਆਈਆਂ ਬੀਬੀਆਂ ਦੇ ਜਥੇ ਵਲੋਂ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਐਮਾ ਸਾਹਿਬ ਸਹੇੜੀ, ਗੁਰਦੁਆਰਾ ਰਾਮਗੜੀਆ ਮੋਰਿੰਡਾ, ਗੁਰਦੁਆਰਾ ਰਵੀਦਾਸ ਭਗਤ ਮੋਰਿੰਡਾ, ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਤੋਂ ਇਲਾਵਾ ਪਿੰਡ ਦਤਾਰਪੁਰ, ਰਤਨਗੜ, ਢੰਗਰਾਲੀ, ਕਲਾਰਾਂ ਆਦਿ ਦੇ ਗੁਰੂ ਘਰਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।
ਪਿਛਲੀ ਖ਼ਬਰ ਪੰਜਾਬ ਸਰਕਾਰ ਹਰ ਫ਼ਰੰਟ ਦੇ ਫ਼ੇਲ੍ਹ ਰਾਣਾ ਕੇ.ਪੀ. ਅਗਲੀ ਖ਼ਬਰ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਵਲੋਂ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਇਰ ਕਿਹਾ, ਦਿੱਲੀ-ਐਨ.ਸੀ.ਆਰ. ਦੀਆਂ ਸੜਕਾਂ ’ਤੇ ਮਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।