24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਸਿੰਘ ਸਭਾ ਮੁੰਨੇ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਨੂਰਪੁਰ ਬੇਦੀ, 24 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਗੁਰਦੁਆਰਾ ਸਿੰਘ ਸਭਾ ਪਿੰਡ ਮੁੰਨੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 25-11-2026
ਨੂਰਪੁਰ ਬੇਦੀ, 24 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਗੁਰਦੁਆਰਾ ਸਿੰਘ ਸਭਾ ਪਿੰਡ ਮੁੰਨੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 22 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ। ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਅਤੇ ਸੰਗਤਾਂ ਨੇ ਗੁਰਬਾਣੀ ਨਾਲ ਜੁੜ ਕੇ ਆਤਮਿਕ ਅਨੰਦ ਮਾਣਿਆ। ਪ੍ਰਬੰਧਕਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ। ਗੁਰੂ ਸਾਹਿਬ ਨੇ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਮਾਨਵਤਾ ਦੀ ਸੇਵਾ ਦਾ ਰਾਹ ਦਿਖਾਇਆ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹਨ। ਧਾਰਮਿਕ ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸੰਗਤਾਂ ਨੇ ਪੰਗਤ ਵਿਚ ਬੈਠ ਕੇ ਗੁਰੂ ਕਾ ਲੰਗਰ ਛਕਿਆ ਅਤੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮੁੱਚਾ ਸਮਾਗਮ ਸ਼ਰਧਾ ਅਤੇ ਧਾਰਮਿਕ ਮਾਹੌਲ ਵਿਚ ਸੰਪੰਨ ਹੋਇਆ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਿਖੇ ਸਿਹਤ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਪਿੰਡ ਗੋਹਲਣੀ ਦੇ ਵਸਨੀਕਾਂ ਦਾ ਮੇਰਾ ਘਰ ਮੇਰੇ ਨਾਮ ਸਕੀਮ ਅਧੀਨ ਲਾਲ ਲਕੀਰ ਦੇ ਮੁਲਾਂਕਣ ’ਤੇ ਇਤਰਾਜ਼, ਦਰੁਸਤੀ ਦੀ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।