ਕੀਰਤਪੁਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਕੀਰਤਪੁਰ ਸਾਹਿਬ, 24 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨ੍ਹੀ)- ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਪਿਛਲੇ ਦਿਨ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ , ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਭਾਈ ਬਲਤੇਜ ਸਿੰਘ, ਭਾਈ ਤਰਲੋਕ ਸਿੰਘ, ਕਥਾ ਵਾਚਕ ਭਾਈ ਜਸਵਿੰਦਰ ਸਿੰਘ ਦਾਦੂਵਾਲ, ਬੀਬੀ ਸੰਦੀਪ ਕੌਰ ਢਾਡੀ ਜਥਾ ਅਤੇ ਕਵੀਸ਼ਰੀ ਜਥਿਆਂ ਵਲੋਂ ਕੀਰਤਨ, ਵਾਰਾਂ, ਕਥਾ ਰਾਹੀਂ ਸੰਗਤ ਨੂੰ ਨਿਹਾਲ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ , ਉਨ੍ਹਾਂ ਦੀਆਂ ਸਿੱਖਿਆਵਾਂ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ।
ਸ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਚਰਨ ਕੰਵਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੇ ਵੱਖ-ਵੱਖ ਦ੍ਰਿਸ਼ । ਤਸਵੀਰ-ਬੀਰ ਅੰਮ੍ਰਿਤਪਾਲ ਸਿੰਘ ਸੰਨੀ
25-11-2026
ਕੀਰਤਪੁਰ ਸਾਹਿਬ, 24 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨ੍ਹੀ)- ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਪਿਛਲੇ ਦਿਨ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ , ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਭਾਈ ਬਲਤੇਜ ਸਿੰਘ, ਭਾਈ ਤਰਲੋਕ ਸਿੰਘ, ਕਥਾ ਵਾਚਕ ਭਾਈ ਜਸਵਿੰਦਰ ਸਿੰਘ ਦਾਦੂਵਾਲ, ਬੀਬੀ ਸੰਦੀਪ ਕੌਰ ਢਾਡੀ ਜਥਾ ਅਤੇ ਕਵੀਸ਼ਰੀ ਜਥਿਆਂ ਵਲੋਂ ਕੀਰਤਨ, ਵਾਰਾਂ, ਕਥਾ ਰਾਹੀਂ ਸੰਗਤ ਨੂੰ ਨਿਹਾਲ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ , ਉਨ੍ਹਾਂ ਦੀਆਂ ਸਿੱਖਿਆਵਾਂ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਸਮਾਗਮ ਦੌਰਾਨ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਸਰੋਪਾ ਸਾਹਿਬ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਾਜ਼ਰ ਸੰਗਤਾਂ ਵਿਚ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਬਾੜੀਆਂ, ਭਾਈ ਬਖ਼ਸ਼ੀਸ਼ ਸਿੰਘ ਹੈਂਡ ਗ੍ਰੰਥੀ ਗੁਰਦੁਆਰਾ ਪਤਾਲ ਪੁਰੀ ਸਾਹਿਬ, ਭਾਈ ਭੁਪਿੰਦਰ ਸਿੰਘ ਇੰਚਾਰਜ ਰਾਗੀਆਂ, ਭਾਈ ਦਵਿੰਦਰ ਸਿੰਘ ਗ੍ਰੰਥੀ ਗੁਰਦੁਆਰਾ ਚਰਨਕੰਵਲ ਸਾਹਿਬ, ਭਾਈ ਪਰਮਜੀਤ ਸਿੰਘ ਗ੍ਰੰਥੀ ਸਿੰਘ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਹਾਕਮ ਸਿੰਘ ਗਿੱਲ , ਮਹਿੰਦਰ ਸਿੰਘ, ਠੇਕੇਦਾਰ ਗੁਰਬੀਰ ਸਿੰਘ, ਬੱਬੂ ਚੱਡਾ, ਨਰੇਸ਼ ਕੁਮਾਰ ਸ਼ਰਮਾ , ਹਰਵਿੰਦਰ ਸਿੰਘ ਚੱਠੂ, ਗਗਨ ਭਾਰਜ, ਮਨਜੀਤ ਸਿੰਘ ਦੋਲਾ, ਹਰਜਿੰਦਰਜੀਤ ਸਿੰਘ, ਰਘੁਵੀਰ ਸਿੰਘ ਗੋਗਾ, ਗੁਰਜਿੰਦਰ ਸਿੰਘ ਜੇਜੂ, ਸੁਖਦੇਵ ਸਿੰਘ ਪੋਲੂ, ਮਨਜੀਤ ਸਿੰਘ ਨੀਟੂ , ਗੁਰਪ੍ਰੀਤ ਸਿੰਘ ਭੋਗਲ, ਅਵਤਾਰ ਸਿੰਘ, ਮਨਿੰਦਰ ਸਿੰਘ ਵਾਲੀਆ, ਇੰਦਰਪਾਲ ਸਿੰਘ ਨਰੂਲਾ, ਮਨਦੀਪ ਸਿੰਘ ਗੋਲਡੀ, ਪਰਮਜੀਤ ਕੌਰ ਨਰੂਲਾ ਆਦਿ ਸਮੇਤ ਭਾਰੀ ਤਾਦਾਦ ਵੀ ਸੰਗਤਾਂ ਹਾਜ਼ਰ ਸਨ।