ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ, ਬੰਦੀ ਸਿੰਘਾਂ ਦੀ ਰਿਹਾਈ ਤੇ ਕਿਸਾਨੀ ਦੇ ਮੁੱਦਿਆਂ ਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਪੂਰੀ ਤਰ੍ਹਾਂ ਸੁਹਿਰਦ - ਡਾਕਟਰ ਚੀਮਾ
ਸ਼੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ ਐਸ ਨਿੱਕੂਵਾਲ)-ਅਕਾਲੀ ਭਾਜਪਾ ਗੱਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਿਨਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਅਕਾਲੀ ਭਾਜਪਾ ਆਗੂ ਸ਼ੁਕਰਾਨੇ ਵਜੋਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਬਾਅਦ ਵਿਚ ਗੱਲਬਾਤ ਕਰਦੇ ਹੋਏ ਸਾਬਕਾ ਕੈਬਿਨਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਵਿਚ ਹੈ।
ਸ਼੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ ਐਸ ਨਿੱਕੂਵਾਲ)-ਅਕਾਲੀ ਭਾਜਪਾ ਗੱਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਿਨਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਅਕਾਲੀ ਭਾਜਪਾ ਆਗੂ ਸ਼ੁਕਰਾਨੇ ਵਜੋਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਬਾਅਦ ਵਿਚ ਗੱਲਬਾਤ ਕਰਦੇ ਹੋਏ ਸਾਬਕਾ ਕੈਬਿਨਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਵਿਚ ਹੈ। ਜਿਸ ਨਾਲ ਪੰਜਾਬ ਦੀ ਨਿਕੰਮੀ ਸਰਕਾਰ ਤੋਂ ਛੁਟਕਾਰਾ ਮਿਲੇਗਾ। ਇਸ ਤੋਂ ਬਾਅਦ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਨੂੰ ਲੈ ਕੇ ਪੰਜਾਬੀਆਂ ’ਚ ਭਾਰੀ ਉਤਸ਼ਾਹ ਹੈ। ਅਤੇ ਹੁਣ ਪੰਜਾਬ ਵਿਚ 1997 ਵਾਂਗ ਅਕਾਲੀ ਭਾਜਪਾ ਗੱਠਜੋੜ ਸੱਤਾ ਤੇ ਕਾਬਜ਼ ਹੋਵੇਗਾ ਜਿਸ ਦੀ ਨੀਂਹ ਅੱਜ ਰੱਖੀ ਗਈ ਹੈ। ਇਸ ਤੋਂ ਬਾਅਦ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮਾਤਾ ਨਾਨਕੀ ਨਿਵਾਸ ਵਿਖੇ ਅਕਾਲੀ ਭਾਜਪਾ ਵਰਕਰਾਂ ਦੀ ਸਾਂਝੀ ਮੀਟਿੰਗ ਵੀ ਹੋਈ ਜਿਸ ਵਿਚ ਜ਼ਿਲ੍ਹਾ ਰੂਪਨਗਰ ਸਮੇਤ ਸਾਰੇ ਪੰਜਾਬ ਦੇ ਨਾਲ ਸਬੰਧਿਤ ਸਾਂਝੇ ਮੁੱਦਿਆਂ ਤੇ ਵਿਚਾਰ ਚਰਚਾ ਵੀ ਕੀਤੀ ਗਈ।। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਸਾਬਕਾ ਪ੍ਰਧਾਨ ਜਥੇਦਾਰ ਮੋਹਨ ਸਿੰਘ ਢਾਹੇ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਸਾਬਕਾ ਚੇਅਰਮੈਨ ਜਥੇਦਾਰ ਮੋਹਨ ਸਿੰਘ ਡੂਮੇਵਾਲ, ਬਲਰਾਜ ਸਿੰਘ ਸਸਕੌਰ, ਕੇਸਰ ਸਿੰਘ ਮੂਸਾਪੁਰ, ਪੰਮੀ ਮੁਕਾਰੀ, ਕੁਲਬੀਰ ਸਿੰਘ ਅਸਮਾਨਪੁਰ, ਬੀਬੀ ਕੁਲਵਿੰਦਰ ਕੌਰ ਵਿਰਕ, ਨੰਗਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਜੇਸ਼ ਚੌਧਰੀ, ਚੌਧਰੀ ਰਤਨ ਕੁਮਾਰ ਧਨੇੜਾ, ਨਿਰਮਲ ਸਿੰਘ ਹਰੀਵਾਲ, ਮੋਹਿਤ ਸ਼ਰਮਾ, ਮੁਕੇਸ਼ ਨੱਢਾ, ਜਥੇਦਾਰ ਸੁਰਿੰਦਰ ਸਿੰਘ ਮਟੌਰ, ਬਲਰਾਮ ਪਰਾਸ਼ਰ, ਜੋਗਿੰਦਰ ਸਿੰਘ ਨਾਇਬ ਤਹਸੀਲਦਾਰ, ਕ੍ਰਿਸ਼ਨ ਕੁਮਾਰ ਬੇਦੀ, ਗੁਰਨਾਮ ਸਿੰਘ ਮਟੌਰ, ਰਣਜੀਤ ਸਿੰਘ ਸੰਧੂ, ਜਸਵੀਰ ਸਿੰਘ ਢੇਰ, ਜਰਨੈਲ ਸਿੰਘ ਭਰਤਗੜ, ਗੁਰਨਾਮ ਸਿੰਘ ਤੰਬੜ, ਤਰਨਜੀਤ ਸਿੰਘ ਤਰਨੀ, ਸੁਖਵਿੰਦਰ ਸਿੰਘ ਸਮੀਰੋਵਾਰ, ਜਰਨੈਲ ਸਿੰਘ ਮੋਹੀਵਾਲ, ਨੰਬਰਦਾਰ ਸੰਦੀਪ ਸਿੰਘ ਕਲੋਤਾ,ਅਮਰ ਸੋਡੀ, ਜਗਦੀਪ ਚੰਦ ਪਿੰਕੂ, ਪ੍ਰਦੀਪ ਕੋਟਲਾ, ਵੰਦਨਾ ਸ਼ਾਰਦਾ, ਮੀਨੂ ਗਾਂਧੀ, ਰੰਗਾਂ ਪਰਾਸ਼ਰ, ਆਖਿਲ ਕੌਸ਼ਲ, ਰਾਜੇਸ਼ ਰਾਣਾ, ਰਾਣਾ ਸਤਬੀਰ ਸਿੰਘ, ਹਰਦੇਵ ਸਿੰਘ ਦੇਬੀ, ਨਿਪੁੰਨ ਸੋਨੀ, ਜਸਵਿੰਦਰ ਕੌਰ ਸੱਗੂ, ਤਾਰਾਂ ਸੈਣੀ, ਪ੍ਰਵੀਨ ਕੁਮਾਰੀ, ਬਿੱਲਾ ਬਢਲ, ਹਰਮਨਜੀਤ ਸਿੰਘ ਪ੍ਰਿੰਸ, ਗੁਰਬਚਨ ਸਿੰਘ ਲੋਦੀਪੁਰ, ਕ੍ਰਿਸ਼ਨ ਕੁਮਾਰ ਅਤਰੀ, ਸੁਖਵਿੰਦਰ ਸਿੰਘ ਸ਼ਮੀ, ਸੁਖਵਿੰਦਰ ਸਿੰਘ ਬੜੀਵਾਲ, ਹੈਪੀ ਸੈਣੀ ਕੋਟਲਾ, ਸਤਨਾਮ ਸਿੰਘ ਝੱਜ, ਰਜਿੰਦਰ ਕੁਮਾਰ, ਗੁਰਮੁਖ ਸਿੰਘ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਭਾਜਪਾ ਵਰਕਰ ਹਾਜ਼ਰ ਸਨ।