ਸੁਖਵੀਰ ਸਿੰਘ ਭੋਗੀਪੁਰ 45 ਪਲਸ ਵਰਗ ਉਮਰ ’ਚ 5000 ਅਤੇ 1500 ਮੀਟਰ ਦੌੜ ’ਚ ਕੀਤਾ ਪਹਿਲਾ ਸਥਾਨ ਹਾਸਿਲ
ਨੂਰਪੁਰ ਬੇਦੀ, 24 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)–ਵੈਟਰਨ ਐਥਲੈਟਿਕ ਐਸੋਸੀਏਸ਼ਨ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਟੇਟ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਦੌਰਾਨ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਭੋਗੀਪੁਰ ਦੇ ਵਸਨੀਕ ਸਾਬਕਾ ਸੂਬੇਦਾਰ ਮੇਜਰ ਸੁਖਵੀਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 45 ਪਲੱਸ ਉਮਰ ਵਰਗ ਵਿਚ ਦੋ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਵੱਡੀ ਪ੍ਰਾਪਤੀ ਕੀਤੀ।
ਆ
ਆਪਣਾ ਇਨਾਮ ਪ੍ਰਾਪਤ ਕਰਨ ਮੌਕੇ ਮੇਜਰ ਸੂਬੇਦਾਰ ਸੁਖਵੀਰ ਸਿੰਘ। ਤਸਵੀਰ: ਰਾਜੇਸ਼ ਚੌਧਰੀ
25-11-2026
ਨੂਰਪੁਰ ਬੇਦੀ, 24 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)–ਵੈਟਰਨ ਐਥਲੈਟਿਕ ਐਸੋਸੀਏਸ਼ਨ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਟੇਟ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਦੌਰਾਨ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਭੋਗੀਪੁਰ ਦੇ ਵਸਨੀਕ ਸਾਬਕਾ ਸੂਬੇਦਾਰ ਮੇਜਰ ਸੁਖਵੀਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 45 ਪਲੱਸ ਉਮਰ ਵਰਗ ਵਿਚ ਦੋ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਵੱਡੀ ਪ੍ਰਾਪਤੀ ਕੀਤੀ। ਉਨ੍ਹਾਂ ਨੇ 1500 ਮੀਟਰ ਅਤੇ 5000 ਮੀਟਰ ਦੌੜ ਵਿਚ ਆਪਣੇ ਵਿਰੋਧੀ ਖਿਡਾਰੀਆਂ ਨੂੰ ਪਛਾੜਦਿਆਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ। ਸੁਖਵੀਰ ਸਿੰਘ ਦੀ ਇਸ ਪ੍ਰਾਪਤੀ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰ ਅਤੇ ਪਿੰਡ ਭੋਗੀਪੁਰ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉੱਥੇ ਹੀ ਸਮੁੱਚੇ ਨੂਰਪੁਰ ਬੇਦੀ ਇਲਾਕੇ ਦਾ ਨਾਮ ਵੀ ਮਾਣ ਨਾਲ ਉੱਚਾ ਹੋਇਆ ਹੈ। ਉਨ੍ਹਾਂ ਦੀ ਇਸ ਸਫਲਤਾ ਨੇ ਇਹ ਸਾਬਤ ਕੀਤਾ ਹੈ ਕਿ ਦ੍ਰਿੜ੍ਹ ਇਰਾਦੇ, ਲਗਨ, ਮਿਹਨਤ ਅਤੇ ਖੇਡਾਂ ਪ੍ਰਤੀ ਸਮਰਪਣ ਨਾਲ ਕਿਸੇ ਵੀ ਉਮਰ ਵਿਚ ਨਵੀਆਂ ਮੰਜ਼ਿਲਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਲਾਕੇ ਦੇ ਖੇਡ ਪ੍ਰੇਮੀਆਂ ਅਤੇ ਪਤਵੰਤਿਆਂ ਵਲੋਂ ਸਾਬਕਾ ਸੂਬੇਦਾਰ ਮੇਜਰ ਸੁਖਵੀਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਜਾ ਰਹੀ ਹੈ।