ਪੁਰਖਾਲੀ, 24 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਨੇ ਆਪਣਾ 29ਵਾਂ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਵਿਦਿਆਰਥੀਆਂ, ਮਾਪਿਆਂ, ਸਟਾਫ਼ ਅਤੇ ਇਲਾਕੇ ਦੀ ਤੰਦਰੁਸਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਦੇ ਚੇਅਰਮੈਨ ਤਜਿੰਦਰ ਸਿੰਘ ਨੇ ਕਾਲਜ ਦੇ ਸ਼ਾਨਦਾਰ 28 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਸਾਰਿਆ ਨੂੰ ਵਧਾਈ ਦਿੱਤੀ ਅਤੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਂ ਕੇ ਵਾਤਾਵਰਣ ਨੂੰ ਬਚਾਉਣ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਵੀ ਕੀਤਾ। ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਦੇ ਡਾਇਰੈਕਟਰ ਕੈਂਪਸ ਡਾ. ਐਸ.ਐਸ. ਬਿੰਦਰਾ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਕਾਲਜ ਦੇ 29ਵੇਂ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਾਲਜ ਦੀਆਂ ਉਪਲਬਧੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਲਜ ਦੇ ਫਾਊਂਡਰ ਚੇਅਰਮੈਨ ਇੰਜ. ਗੁਰਚਰਨ ਸਿੰਘ ਜੀ ਵਲੋਂ ਲਗਾਇਆ ਗਿਆ ਇਹ ਬੂਟਾ ਅੱਜ ਇੱਕ ਫਲਦਾਰ ਦਰਖ਼ਤ ਬਣ ਚੁੱਕਾ ਹੈ ਅਤੇ ਪਿਛਲੇ 28 ਸਾਲ ਤੋਂ ਕੰਡੀ ਇਲਾਕੇ ਦੀ ਸੇਵਾ ਕਰਦਾ ਆ ਰਿਹਾ ਹੈ। ਇਸ ਮੌਕੇ ਗਰੁੱਪ ਡਾਇਰੈਕਟਰ ਅਕਾਦਮਿਕ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੈਂਪਸ ਦੀ ਸ਼ੁਰੂਆਤ ਬੀ.ਟੈੱਕ ਕੋਰਸ ਨਾਲ ਕੀਤੀ ਗਈ ਸੀ, ਪਰੰਤੂ ਸਮੇਂ ਦੇ ਨਾਲ-2 ਇਨ੍ਹਾਂ ਕੋਰਸਾਂ ਵਿਚ ਵਾਧਾ ਕੀਤਾ ਜਾਂਦਾ ਰਿਹਾ ਅਤੇ ਅੱਜ ਇਸ ਕੈਂਪਸ ਵਿਚ ਐਮ.ਟੈੱਕ, ਐਮ.ਬੀ.ਏ., ਐਮ.ਸੀ.ਏ., ਐਮ. ਆਰਕੀਟੈਕਚਰ, ਬੀ.ਆਰਕੀਟੈਕਚਰ, ਬੀ.ਟੈੱਕ, ਬੀ.ਫਾਰਮੇਸੀ, ਬੀ-ਐਚ.ਐਮ.ਸੀ.ਟੀ, ਬੀ.ਬੀ.ਏ., ਬੀ.ਸੀ.ਏ., ਬੀ.ਕਾਮ, ਬੀ.ਐਸ.ਸੀ –ਐਮ.ਐਲ.ਐਸ ਤੋਂ ਇਲਾਵਾ ਡਿਪਲੋਮਾ ਕੋਰਸ ਵੀ ਚਲਾਏ ਜਾ ਰਹੇ। ਉਨ੍ਹਾਂ ਦੱਸਿਆਂ ਭਵਿੱਖ ਵਿਚ ਮੈਨੇਜਮੈਂਟ ਵਲੋਂ ਹੋਰ ਨਵੇਂ ਕੋਰਸਾਂ ਦੀ ਸ਼ੁਰੂਆਤ ਕਰਨ ਦੀ ਯੋਜਨਾ ਹੈ। ਇਸ ਮੌਕੇ ਕਾਲਜ ਦੇ ਡੀਨ ਅਕਾਦਮਿਕ ਵਿਸ਼ਾਲ ਅਰੌੜਾ ਨੇ ਕਾਲਜ ਵਲੋਂ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਵੱਖ-2 ਸਕਾਲਰਸ਼ਿਪਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਨਦੀਮ ਖ਼ਾਨ, ਡਾ. ਕੰਚਨ ਸ਼ਰਮਾਂ, ਆਰਚੀਟੈਕਟਰ ਗੁਰਪ੍ਰੀਤ ਸਿੰਘ, ਉਂਕਾਰ ਸਿੰਘ, ਭਵਨਪ੍ਰੀਤ ਕੌਰ, ਨਿਲੇਸ਼ਵਰ ਟਾਂਕ ਆਦਿ ਹਾਜ਼ਰ ਸਨ। ਅੰਤ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਲੰਗਰ ਛਕਿਆ ਗਿਆ।