26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੂਬਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ ’ਚ ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਤੇ ਖੇਡ ਅਕੈਡਮੀ ਦੇ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਕਰਨੈਲ ਸਿੰਘ)-ਸੂਬਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਅਥਲੈਟਿਕਸ ਮੁਕਾਬਲਿਆਂ ’ਚ ਸਥਾਨਕ ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਤੇ ਖੇਡ ਅਕੈਡਮੀ ਦੇ ਖਿਡਾਰੀਆਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗ ਦੇ ਮੁਕਾਬਲਿਆਂ ’ਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਅਕੈਡਮੀ ਸਮੇਤ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਅਕੈਡਮੀ ਦੇ ਖਿਡਾਰੀਆਂ ਨੇ ਟਰੈਕ ਅਤੇ ਫ਼ੀਲਡ ਈਵੈਂਟਸ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।

ਅਜੀਤ ਡੈਸਕ 26-11-2026
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਕਰਨੈਲ ਸਿੰਘ)-ਸੂਬਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਅਥਲੈਟਿਕਸ ਮੁਕਾਬਲਿਆਂ ’ਚ ਸਥਾਨਕ ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਤੇ ਖੇਡ ਅਕੈਡਮੀ ਦੇ ਖਿਡਾਰੀਆਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗ ਦੇ ਮੁਕਾਬਲਿਆਂ ’ਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਅਕੈਡਮੀ ਸਮੇਤ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਅਕੈਡਮੀ ਦੇ ਖਿਡਾਰੀਆਂ ਨੇ ਟਰੈਕ ਅਤੇ ਫ਼ੀਲਡ ਈਵੈਂਟਸ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਅਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ’ਚ ਅਕੈਡਮੀ ਦੇ ਖਿਡਾਰੀ ਜਸਦੀਪ ਸਿੰਘ ਨੇ 21 ਵਰਗ ਦੀ 800 ਮੀਟਰ ਦੌੜ ’ਚ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਹਿਮਾਂਸ਼ੂ ਚੌਧਰੀ ਨੇ ਤੀਹਰੀ ਛਾਲ ਮੁਕਾਬਲੇ ’ਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਗੁਰਦੀਪ ਸਿੰਘ ਨੇ 21 ਤੋਂ 30 ਸਾਲ ਉਮਰ ਵਰਗ ਦੇ ਟ੍ਰਿਪਲ ਜੰਪ ਮੁਕਾਬਲੇ ਚ ਸੋਨੇ ਦਾ ਤਗਮਾ ਜਿੱਤਿਆ। ਇਸੇ ਵਰਗ ’ਚ ਲਵਪ੍ਰੀਤ ਸਿੰਘ ਨੇ ਉੱਚੀ ਛਾਲ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕੀਤਾ । 17 ਸਾਲ ਵਰਗ ਦੇ ਰਿਲੇਅ ਮੁਕਾਬਲੇ ’ਚ ਅਸੀਸ ਕੁਮਾਰ, ਬਿਕਰਮ ਚੌਧਰੀ, ਅਮਨਦੀਪ ਸਿੰਘ ਅਤੇ ਦੇਵ ਵਿਸ਼ਵ ਪ੍ਰਤਾਪ ਸਿੰਘ ਦੀ ਟੀਮ ਨੇ ਸੋਨ ਤਗਮਾ ਜਿੱਤ ਕੇ ਵੱਡੀ ਪ੍ਰਾਪਤੀ ਕੀਤੀ। 110 ਮੀਟਰ ਹਰਡਲ ਮੁਕਾਬਲੇ ’ਚ ਪੰਕਜ ਪਾਲ ਨੇ ਪਹਿਲਾ ਸਥਾਨ ਹਾਸਲ ਕੀਤਾ । 17 ਵਰਗ ਦੀ ਲੰਬੀ ਛਾਲ ’ਚ ਸਾਹਿਲ ਨੇ ਸੋਨੇ ਦਾ ਤਗਮਾ ਜਿੱਤਿਆਂ । ਇਸੇ ਵਰਗ ਦੀ 200 ਮੀਟਰ ਦੌੜ ’ਚ ਵਿਕਰਮ ਚੌਧਰੀ ਨੇ ਦੂਜਾ ਸਥਾਨ ਹਾਸਲ ਕੀਤਾ 21 ਸਾਲ ਵਰਗ ਦੀ 400 ਮੀਟਰ ਹਰਡਲਜ਼ ਦੌੜ ਵਿਚ ਬਲਰਾਜ ਸਿੰਘ ਨੇ ਸਖ਼ਤ ਮੁਕਾਬਲੇ ਤੋਂ ਬਾਅਦ ਦੂਜਾ ਸਥਾਨ ਪ੍ਰਾਪਤ ਕਰਦਿਆਂ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਇਸ ਤੋਂ ਇਲਾਵਾ 4ਗ100 ਮੀਟਰ ਰਿਲੇਅ ਮੁਕਾਬਲੇ ਵਿਚ ਪ੍ਰਭਜੋਤ ਸਿੰਘ, ਜਸਕਰਨ ਸਿੰਘ, ਗੌਰਵ ਗੁਪਤਾ ਅਤੇ ਜਸ਼ਨਪ੍ਰੀਤ ਸਿੰਘ ਦੀ ਟੀਮ ਨੇ ਸ਼ਾਨਦਾਰ ਤਾਲਮੇਲ, ਗਤੀ ਅਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਉਨ੍ਹਾਂ ਦੱਸਦਿਆਂ ਕਿਹਾ ਕਿ ਰੀਨਾ ਦੇਵੀ ਨੇ 31 ਤੋਂ 40 ਸਾਲ ਵਰਗ ਦੀਆਂ 100 ਮੀਟਰ ਅਤੇ 400 ਮੀਟਰ ਦੌੜਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਕਾਂਸੀ ਦੇ ਤਗਮੇ ਜਿੱਤੇ। ਇਸੇ ਤਰ੍ਹਾਂ 31 ਤੋਂ 40 ਸਾਲ ਉਮਰ ਵਰਗ ਦੇ ਗੋਲਾ ਸੁੱਟਣ ਮੁਕਾਬਲੇ ’ਚ ਗਗਨਦੀਪ ਨੇ ਪਹਿਲਾ ਸਥਾਨ ਹਾਸਲ ਕੀਤਾ । 41 ਤੋਂ 50 ਸਾਲ ਵਰਗ ਦੇ ਗੋਲਾ ਸੁੱਟਣ ਮੁਕਾਬਲੇ ’ਚ ਬਲਵਿੰਦਰ ਸਿੰਘ ਲੋਦੀਪੁਰ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਹਾਸਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕੈਡਮੀ ਦੇ ਅਥਲੈਟਿਕਸ ਕੋਚ ਜਗਬੀਰ ਸਿੰਘ ਜੱਗਾ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮੰਚ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ, ਆਪਣੀ ਖੇਡ ’ਚ ਸੁਧਾਰ ਕਰਨ ਅਤੇ ਉੱਚ ਪੱਧਰ ਤੱਕ ਪਹੁੰਚਣ ਦੇ ਮੌਕੇ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਤਗਮੇ ਜਿੱਤਣ ਦਾ ਸਾਧਨ ਨਹੀਂ ਹਨ, ਸਗੋਂ ਇਹ ਨੌਜਵਾਨਾਂ ਵਿਚ ਅਨੁਸ਼ਾਸਨ, ਸਹਿਣਸ਼ੀਲਤਾ, ਮਿਹਨਤ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ। ਜ਼ਿਕਰਯੋਗ ਹੈ ਕਿ 17 ਸਾਲ ਵਰਗ ਤੋਂ ਲੈ ਕੇ 50 ਸਾਲ ਵਰਗ ਦੇ ਮੁਕਾਬਲਿਆਂ ’ਚ ਅਕੈਡਮੀ ਦੇ ਖਿਡਾਰੀਆਂ ਨੇ ਆਪਣੀ ਮੌਜੂਦਗੀ ਦਰਜ ਕਰਵਾਈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ, ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਾਬਕਾ ਡੀ.ਆਈ.ਜੀ. ਦਲਜੀਤ ਸਿੰਘ ਰਾਣਾ, ਕੋਚ ਦਰਪਾਲ ਸਿੰਘ, ਅਮਰਜੀਤ ਸਿੰਘ ਅਤੇ ਹਰਵਿੰਦਰ ਸਿੰਘ ਸਮੇਤ ਹੋਰ ਪਤਵੰਤਿਆਂ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਕੋਚਾਂ ਅਤੇ ਅਕੈਡਮੀ ਪ੍ਰਬੰਧਕਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਨੂਰਪੁਰ ਬੇਦੀ-ਕਾਂਗੜ ਚੌਕ ਤੋਂ ਪਿੰਡ ਰੂੜੇਵਾਲ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ ਅਗਲੀ ਖ਼ਬਰ ਪਿੰਡ ਸਰਾਂਏ ਦੀ ਸਿਮਰਨਜੀਤ ਕੌਰ ਵਲੋਂ ਐਮ.ਐਸ.ਸੀ. ਜ਼ੂਆਲੋਜੀ ’ਚ ਏ ਪਲੱਸ ਗ੍ਰੇਡ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।