ਜੰਗਲਾਤ ਕਾਮਿਆਂ ਨੂੰ ਪੱਕਾ ਕਰਵਾਉਣ ਲਈ ਜਥੇਬੰਦੀ ਵਲੋਂ 27 ਤੋਂ ਵਿੱਤ ਮੰਤਰੀ ਦੇ ਹਲਕੇ ’ਚ ਪੱਕੇ ਮੋਰਚੇ ਦਾ ਐਲਾਨ
ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਜੰਗਲਾਤ, ਜੰਗਲੀ ਜੀਵ ਅਤੇ ਕਾਰਪੋਰੇਸ਼ਨ ਕਾਮਿਆਂ ਦੀ ਸੰਘਰਸ਼ਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ ਸਮੇਤ ਹੋਰ ਲੰਬਿਤ ਮੰਗਾਂ ਦੀ ਪੂਰਤੀ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 27 ਨਵੰਬਰ ਨੂੰ ਵਿੱਤ ਮੰਤਰੀ ਦੇ ਵਿਧਾਨ ਸਭਾ ਹਲਕੇ ਦਿੜ੍ਹਬਾ (ਸੰਗਰੂਰ) ਵਿਖੇ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ।
ਮ
ਮੀਟਿੰਗ ਦੌਰਾਨ ਹਾਜ਼ਰ ਜੰਗਲਾਤ ਵਰਕਰ ਯੂਨੀਅਨ ਦੇ ਨੁਮਾਇੰਦੇ। ਤਸਵੀਰ: ਰਾਜੇਸ਼ ਚੌਧਰੀ
26-11-2026
ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਜੰਗਲਾਤ, ਜੰਗਲੀ ਜੀਵ ਅਤੇ ਕਾਰਪੋਰੇਸ਼ਨ ਕਾਮਿਆਂ ਦੀ ਸੰਘਰਸ਼ਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ ਸਮੇਤ ਹੋਰ ਲੰਬਿਤ ਮੰਗਾਂ ਦੀ ਪੂਰਤੀ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 27 ਨਵੰਬਰ ਨੂੰ ਵਿੱਤ ਮੰਤਰੀ ਦੇ ਵਿਧਾਨ ਸਭਾ ਹਲਕੇ ਦਿੜ੍ਹਬਾ (ਸੰਗਰੂਰ) ਵਿਖੇ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਮੀਟਿੰਗ ਦੀ ਕਾਰਵਾਈ ਸਬੰਧੀ ਯੂਨੀਅਨ ਦੇ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਦੱਸਿਆ ਕਿ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਵਿੱਤ ਸਕੱਤਰ ਅਮਨਦੀਪ ਸਿੰਘ ਛੱਤ, ਚੇਅਰਮੈਨ ਵਿਰਸਾ ਸਿੰਘ ਚਹਿਲ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਗੁਰਦਾਸਪੁਰ ਅਤੇ ਸਤਨਾਮ ਸੰਗਤੀ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 16 ਮਈ 2023 ਨੂੰ ਬਣਾਈ ਗਈ ਪਾਲਿਸੀ ਤਹਿਤ ਵਿਭਾਗ ਵਿਚ 27-28 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਸੀਨੀਅਰ ਕਾਮਿਆਂ ਨੂੰ ਪੱਕਾ ਕਰਨ ਦੀ ਬਜਾਏ ਪਲੇਸਮੈਂਟ ’ਤੇ ਰੱਖਿਆ ਗਿਆ ਹੈ। ਇਸ ਪਾਲਿਸੀ ਵਿਚ ਪੱਕੇ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਵੀ ਨਹੀਂ ਹਨ। ਆਗੂਆਂ ਨੇ ਦੱਸਿਆ ਕਿ ਪਲੇਸਮੈਂਟ ’ਤੇ ਕੰਮ ਕਰ ਰਹੇ ਕਾਮਿਆਂ ਨੂੰ ਸਿਰਫ਼ 15 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਮਿਲ ਰਹੀ ਹੈ। ਯੂਨੀਅਨ ਆਗੂਆਂ ਨੇ ਜੰਗਲਾਤ ਕਾਮਿਆਂ ਨੂੰ 27 ਨਵੰਬਰ ਦੇ ਦਿੜ੍ਹਬਾ ਰੋਸ ਪ੍ਰਦਰਸ਼ਨ ਅਤੇ ਪੱਕੇ ਮੋਰਚੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ। ਯੂਨੀਅਨ ਆਗੂਆਂ ਸੁਲੱਖਣ ਮੋਹਾਲੀ, ਮਲਕੀਤ ਮੁਕਤਸਰ, ਰਵੀਕਾਂਤ ਰੋਪੜ, ਪਵਨ ਹੁਸ਼ਿਆਰਪੁਰ, ਰਾਣਾ ਫਿਰੋਜ਼ਪੁਰ ਅਤੇ ਭੁਪਿੰਦਰ ਦਸੂਹਾ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਵੱਲੋਂ 1 ਤੋਂ 5 ਦਸੰਬਰ ਤੱਕ ਪੰਜਾਬ ਸਰਕਾਰ ਦੇ ਵਿਧਾਇਕਾਂ ਦੀਆਂ ਅਰਥੀਆਂ ਫੂਕਣ ਦੇ ਪ੍ਰੋਗਰਾਮ ਵਿਚ ਜੰਗਲਾਤ ਕਾਮੇ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਇਸ ਤੋਂ ਬਾਅਦ 6 ਦਸੰਬਰ ਨੂੰ ਲੁਧਿਆਣਾ ਦੇ ਗੰਦੇ ਨਾਲੇ ਵਿਚ ਅਸਥੀਆਂ ਪਾਉਣ ਦੇ ਪ੍ਰੋਗਰਾਮ ਵਿਚ ਵੀ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿਚ ਕਰਮ ਸਿੰਘ ਹਰੀਕੇ ਪੱਤਣ, ਜਗਤਾਰ ਸ਼ਾਹਪੁਰ, ਭੁਪਿੰਦਰ ਸਿੰਘ ਸਾਧੋਹੇੜੀ, ਹਰਜਿੰਦਰ ਸਿੰਘ, ਫੈਡਰੇਸ਼ਨ ਆਗੂ ਮੱਖਣ ਸਿੰਘ ਵਹਿਦਪੁਰੀ ਅਤੇ ਗੁਰਬਿੰਦਰ ਸਿੰਘ ਆਦਿ ਹਾਜ਼ਰ ਸਨ।