26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 29 ਨੂੰ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਵਿਸ਼ਾਲ ਰੋਸ ਰੈਲੀ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਕਰਨੈਲ ਸਿੰਘ)-ਪੁਰਾਣੀ ਪੈਨਸ਼ਨ ਸਕੀਮ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵਲੋਂ 29 ਨਵੰਬਰ 2026, ਦਿਨ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਇਸ ਰੈਲੀ ’ਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ।

ਅਜੀਤ ਡੈਸਕ 26-11-2026
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਕਰਨੈਲ ਸਿੰਘ)-ਪੁਰਾਣੀ ਪੈਨਸ਼ਨ ਸਕੀਮ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵਲੋਂ 29 ਨਵੰਬਰ 2026, ਦਿਨ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਇਸ ਰੈਲੀ ’ਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ, ਜਨਰਲ ਸਕੱਤਰ ਜਰਨੈਲ ਸਿੰਘ ਪੱਟੀ, ਹਰਵਿੰਦਰ ਸਿੰਘ ਬਿਲਗਾ, ਸੂਬਾ ਪ੍ਰੈੱਸ ਸਕੱਤਰ ਪ੍ਰੇਮ ਸਿੰਘ ਠਾਕੁਰ, ਅਜੀਤਪਾਲ ਸਿੰਘ ਜੱਸੋਵਾਲ, ਵਿਕਰਮਜੀਤ ਸਿੰਘ ਕਦੋਂ, ਵਰਿੰਦਰ ਵਿਕੀ, ਗੁਰਦਿਆਲ ਸਿੰਘ ਮਾਨ, ਸੱਤ ਪ੍ਰਕਾਸ਼, ਦਰਸ਼ਨ ਅਲੀ ਸ਼ੇਰ, ਡਾ. ਸੰਤ ਸੇਵਕ ਸਿੰਘ ਸਰਕਾਰੀਆ, ਗੁਰਦੀਪ ਚੀਮਾ ਅਤੇ ਸੁਖਜੀਤ ਸਿੰਘ ਫ਼ਤਿਹਗੜ੍ਹ ਸਾਹਿਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ’ਚ ਸੱਤਾ ਸੰਭਾਲਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ’ਚ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਜਾਵੇਗੀ। ਪਰ ਸੱਤਾ ’ਚ ਆਉਣ ਤੋਂ ਬਾਅਦ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਬੰਧੀ ਅਧੂਰਾ ਨੋਟੀਫ਼ਿਕੇਸ਼ਨ ਜਾਰੀ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਇਸ ਸਕੀਮ ਨੂੰ ਅਮਲੀ ਰੂਪ ’ਚ ਲਾਗੂ ਕਰਨ ਲਈ ਲੋੜੀਂਦੀ ਐੱਸ.ਓ.ਪੀ. ਵੀ ਜਾਰੀ ਨਹੀਂ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸਰਕਾਰ ਦੀ ਇਸ ਨੀਤੀ ਕਾਰਨ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮ ਆਪਣੀ ਸਾਰੀ ਉਮਰ ਸਰਕਾਰੀ ਸੇਵਾ ’ਚ ਲਗਾਉਣ ਦੇ ਬਾਵਜੂਦ ਸੇਵਾਮੁਕਤੀ ਤੋਂ ਬਾਅਦ ਆਪਣੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਨਵੀਂ ਪੈਨਸ਼ਨ ਪ੍ਰਣਾਲੀ ਤਹਿਤ ਉਨ੍ਹਾਂ ਦਾ ਭਵਿੱਖ ਅਸੁਰੱਖਿਅਤ ਬਣਿਆ ਹੋਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੁਰਾਣੀ ਪੈਨਸ਼ਨ ਕੋਈ ਖ਼ੈਰਾਤ ਨਹੀਂ, ਸਗੋਂ ਮੁਲਾਜ਼ਮਾਂ ਦਾ ਜਾਇਜ਼ ਹੱਕ ਹੈ। ਜਦੋਂ ਤੱਕ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕਰਦੀ ਅਤੇ ਇਸ ਸਬੰਧੀ ਸਪਸ਼ਟ ਹਦਾਇਤਾਂ ਜਾਰੀ ਨਹੀਂ ਕਰਦੀ, ਉਦੋਂ ਤੱਕ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਮੂਹ ਮੁਲਾਜ਼ਮ ਜਥੇਬੰਦੀਆਂ ਆਪਣੇ ਨਿੱਜੀ ਅਤੇ ਜਥੇਬੰਦਕ ਮਤਭੇਦਾਂ ਤੋਂ ਉੱਪਰ ਉੱਠ ਕੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਇੱਕਜੁੱਟ ਹੋਣ, ਤਾਂ ਜੋ ਸਰਕਾਰ ਨੂੰ ਆਪਣੇ ਕੀਤੇ ਵਾਅਦੇ ਪੂਰੇ ਕਰਨ ਲਈ ਮਜਬੂਰ ਕੀਤਾ ਜਾ ਸਕੇ।
ਪਿਛਲੀ ਖ਼ਬਰ ਰਾਜ ਪੱਧਰੀ ਰੋਇੰਗ ਚੈਂਪੀਅਨਸ਼ਿਪ ’ਚ ਬਬਨਦੀਪ ਸਿੰਘ ਤੇ ਗਗਨਦੀਪ ਸਿੰਘ ਨੇ ਜਿੱਤੇ ਦੋ ਸੋਨ ਤਗਮੇ 1000 ਮੀਟਰ ਪੇਅਰ ਤੇ ਫੋਰ... ਅਗਲੀ ਖ਼ਬਰ ਹਿਮਾਚਲ ਐਂਟਰੀ ਟੈਕਸ ਦੇ ਝੂਠੇ ਐਲਾਨ ਲਈ ਨੰਗਲ ਵਾਸੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਣ-ਗੌਰਵ ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।