26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ

ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗੱਠਜੋੜ ਹੋਣ ਦੀ ਖ਼ਬਰ ਨੂੰ ਲੈ ਕੇ ਘਨੌਲੀ ਇਲਾਕੇ ਦੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਆਗੂਆਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡੇ ਅਤੇ ਨਾਅਰੇ ਲਗਾ ਕੇ ਗੱਠਜੋੜ ਦੇ ਫ਼ੈਸਲੇ ਦਾ ਸਵਾਗਤ ਕੀਤਾ।

ਅਜੀਤ ਡੈਸਕ 26-11-2026
ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗੱਠਜੋੜ ਹੋਣ ਦੀ ਖ਼ਬਰ ਨੂੰ ਲੈ ਕੇ ਘਨੌਲੀ ਇਲਾਕੇ ਦੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਆਗੂਆਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡੇ ਅਤੇ ਨਾਅਰੇ ਲਗਾ ਕੇ ਗੱਠਜੋੜ ਦੇ ਫ਼ੈਸਲੇ ਦਾ ਸਵਾਗਤ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚਕਾਰ ਗੱਠਜੋੜ ਹੋਣ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਾਂਝ ਨਾਲ ਦੋਵਾਂ ਪਾਰਟੀਆਂ ਨੂੰ ਸਿਆਸੀ ਤੌਰ ’ਤੇ ਮਜ਼ਬੂਤੀ ਮਿਲੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਰਕਰਾਂ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸੁਖਇੰਦਰ ਸਿੰਘ ਬੋਬੀ ਬੋਲਾ, ਐਸਸੀ ਬੀਸੀ ਵਿੰਗ ਦੇ ਮੀਤ ਪ੍ਰਧਾਨ ਸਰਬਜੀਤ ਸਿੰਘ ਮਸੂਤਾ, ਸਰਕਲ ਪ੍ਰਧਾਨ ਸਵਰਨਜੀਤ ਸਿੰਘ ਬੋਬੀ ਬਹਾਦਰਪੁਰ, ਸਾਬਕਾ ਸਰਪੰਚ ਦਲਜੀਤ ਸਿੰਘ ਭੁੱਟੋ, ਕਿਰਪਾਲ ਸਿੰਘ ਪਾਲਾ, ਸਾਬਕਾ ਪੰਚ ਕੁਲਜੀਤ ਸਿੰਘ ਗੋਲੀਆ, ਭਾਜਪਾ ਮੰਡਲ ਪ੍ਰਧਾਨ ਇੰਦਰਪਾਲ ਸਿੰਘ, ਤਰਲੋਚਨ ਸਿੰਘ ਮੱਡਾ, ਯੂਥ ਪ੍ਰਧਾਨ ਬੰਤ ਲਹਿਰਾ, ਸੀਨੀਅਰ ਆਗੂ ਪ੍ਰਿੰਸ ਕੌਸ਼ਿਕ, ਸਾਬਕਾ ਸਰਪੰਚ ਬਲਜੀਤ ਸਿੰਘ ਦਸ਼ਮੇਸ਼ ਨਗਰ, ਸਾਬਕਾ ਪੰਚ ਬਾਜ ਸਿੰਘ, ਸੁਰਿੰਦਰ ਸਿੰਘ ਛਿੰਦਾ, ਮੈਡਮ ਅੰਜੂ ਸ਼ਰਮਾ, ਅਸ਼ਵਨੀ ਸ਼ਰਮਾ ਅਤੇ ਸਤਨਾਮ ਸਿੰਘ ਸੱਤੂ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸੁਭਾਸ਼ ਸ਼ਰਮਾ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਭੋਲੇਨਾਥ ਦੇ ਭਜਨਾਂ ਨਾਲ ਧਾਰਮਿਕ ਰੰਗ ’ਚ ਰੰਗੇਗੀ ਨੰਗਲ ਦੀ ਸਿਆਸੀ ਫ਼ਿਜ਼ਾ! 26 ਨਵੰਬਰ ਨੂੰ ਐਨ . ਐਫ . ਐਲ . ਸਟੇਡੀਅਮ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।