ਖਟਾਣਾ ਸਕੂਲ ਵਿਖੇ ਸਕੂਲ ਦੀ ਸੁੰਦਰਤਾ ਅਤੇ ਹਰਿਆ ਭਰਿਆ ਰੱਖਣ ਲਈ ਗ੍ਰਾਮ ਪੰਚਾਇਤ ਨੇ ਬੂਟੇ ਲਗਾਏ
ਨੂਰਪੁਰ ਬੇਦੀ, 25 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖਟਾਣਾ ਵਿਖੇ ਸਕੂਲ ਨੂੰ ਹੋਰ ਸੁੰਦਰ, ਹਰਿਆ-ਭਰਿਆ ਅਤੇ ਆਕਰਸ਼ਕ ਬਣਾਉਣ ਦੇ ਉਦੇਸ਼ ਨਾਲ ਗ੍ਰਾਮ ਪੰਚਾਇਤ ਵਲੋਂ ਸਕੂਲ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਉਪਰਾਲੇ ਨਾਲ ਸਕੂਲ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਵਿਚ ਮਦਦ ਮਿਲੇਗੀ।
ਅਜੀਤ ਡੈਸਕ
26-11-2026