ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਤੋਂ ਨਗਰ ਕੀਰਤਨ ਸਜਾਇਆ
ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਵੱਖ-ਵੱਖ ਮੁਹੱਲਿਆਂ ਅਤੇ ਪਿੰਡਾਂ ਵਿਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਸ਼ਰਧਾ ਭਾਵਨਾ ਨਾਲ ਭਰਵਾਂ ਸਵਾਗਤ ਕੀਤਾ ਗਿਆ।
ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਵੱਖ-ਵੱਖ ਮੁਹੱਲਿਆਂ ਅਤੇ ਪਿੰਡਾਂ ਵਿਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਸ਼ਰਧਾ ਭਾਵਨਾ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਲਹਿਰਾ ਮੁਹੱਲਾ, ਗੋਲੀਆਂ ਮੁਹੱਲਾ ਚੌਕ, ਥਲੀ ਖ਼ੁਰਦ, ਖਿਦਰਾਬਾਦੀਆ ਮੁਹੱਲਾ, ਪ੍ਰਜਾਪਤ ਮੁਹੱਲਾ, ਬੇਗਮਪੁਰਾ, ਘਨੌਲੀ ਬਾਜ਼ਾਰ ਅਤੇ ਦਸਮੇਸ਼ ਨਗਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਮੌਕੇ ਮੀਰੀ-ਪੀਰੀ ਗਤਕਾ ਅਖਾੜਾ ਘਨੌਲੀ ਦੇ ਨੌਜਵਾਨਾਂ ਵਲੋਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਗਤਕੇ ਦੇ ਜੌਹਰ ਦਿਖਾਏ ਗਏ। ਭਾਈ ਘਨੱਈਆ ਸੇਵਾ ਸੁਸਾਇਟੀ ਘਨੌਲੀ ਦੇ ਵਿਦਿਆਰਥੀਆਂ ਅਤੇ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਵੱਖ-ਵੱਖ ਪਿੰਡਾਂ ਅਤੇ ਮੁਹੱਲਿਆਂ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ। ਇਸ ਤੋਂ ਇਲਾਵਾ ਸੰਗਤਾਂ ਲਈ ਵੱਖ-ਵੱਖ ਥਾਵਾਂ ’ਤੇ ਚਾਹ-ਪਾਣੀ ਅਤੇ ਲੰਗਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ, ਖ਼ਜ਼ਾਨਚੀ ਦਵਿੰਦਰ ਸਿੰਘ, ਜਰਨੈਲ ਸਿੰਘ, ਰਾਮ ਆਸਰਾ ਸਿੰਘ, ਸੁਖਦੇਵ ਸਿੰਘ, ਪਿਆਰਾ ਸਿੰਘ, ਅਵਤਾਰ ਸਿੰਘ, ਕੁਲਜੀਤ ਸਿੰਘ, ਕਮਲਜੀਤ ਸਿੰਘ ਪਾਬਲਾ, ਗੁਰਮੁਖ ਸਿੰਘ ਕੈਨੇਡਾ, ਗਿਆਨ ਸਿੰਘ ਘਨੌਲੀ, ਰਜਿੰਦਰ ਸਿੰਘ ਗੋਗਾ, ਗਿਆਨੀ ਅਜੈਬ ਸਿੰਘ, ਸੁਰਜੀਤ ਸਿੰਘ, ਭਾਗ ਸਿੰਘ, ਸੁਲੱਖਣ ਸਿੰਘ, ਗੁਰਚਰਨ ਸਿੰਘ ਅਤੇ ਚਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।