26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਿਡ-ਡੇ ਮੀਲ ਕੁੱਕ ਯੂਨੀਅਨ ਬਲਾਕ ਮੋਰਿੰਡਾ ਦੀ ਮੀਟਿੰਗ

ਮੋਰਿੰਡਾ, 25 ਨਵੰਬਰ (ਪ੍ਰਿਤਪਾਲ ਸਿੰਘ)-ਮਿਡ ਡੇ ਮੀਲ ਕੁੱਕ ਯੂਨੀਅਨ ਸਬੰਧਿਤ ਬੀ. ਐਮ.

ਅਜੀਤ ਡੈਸਕ 26-11-2026
ਮੋਰਿੰਡਾ, 25 ਨਵੰਬਰ (ਪ੍ਰਿਤਪਾਲ ਸਿੰਘ)-ਮਿਡ ਡੇ ਮੀਲ ਕੁੱਕ ਯੂਨੀਅਨ ਸਬੰਧਿਤ ਬੀ.ਐਮ.ਐਸ ਦੀ ਮੀਟਿੰਗ ਬਲਾਕ ਪ੍ਰਧਾਨ ਨਿਰਮਲ ਕੌਰ ਦੀ ਪ੍ਰਧਾਨਗੀ ਹੇਠ ਰਾਮ ਲੀਲ੍ਹਾ ਗਰਾਊਂਡ ਮੋਰਿੰਡਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਸੂਬਾ ਪ੍ਰਧਾਨ ਕਰਮ ਚੰਦ ਚੰਡਿਆਲੀਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਅੜੀਅਲ ਮਾਨ ਸਰਕਾਰ ਵਲੋਂ ਪੰਜ ਸਾਲ ਬੀਤ ਜਾਣ ਤੇ ਵੀ ਇੱਕ ਰੁਪਏ ਦਾ ਵੀ ਮਿਡ ਡੇ ਮੀਲ ਕੂਕਾਂ ਦੀ ਤਨਖ਼ਾਹ ਵਿਚ ਵਾਧਾ ਨਹੀਂ ਕੀਤਾ। ਜਿਸ ਦੇ ਰੋਸ ਵਜੋਂ ਜਥੇਬੰਦੀ ਵਲੋਂ 7 ਦਸੰਬਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਕੰਪਲੈਕਸ ਮੋਹਾਲੀ ਵਿਖੇ ਰੋਸ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 7 ਦਸੰਬਰ ਨੂੰ ਸਮੂਹ ਮਿਡ ਡੇ ਮੀਲ ਕੁੱਕ ਸਕੂਲਾਂ ਵਿਚ ਖਾਣਾ ਨਹੀਂ ਬਣਾਉਣਗੇ ਅਤੇ ਪੂਰਨ ਤੌਰ ’ਤੇ ਹੜਤਾਲ ਕਰਕੇ ਰੋਸ ਰੈਲੀ ਵਿਚ ਸ਼ਾਮਲ ਹੋਣਗੇ। ਇਸ ਮੌਕੇ ਕੁੱਕ ਸਰਬਜੀਤ ਕੌਰ, ਕਰਮਜੀਤ ਕੌਰ, ਪਰਮਜੀਤ ਕੌਰ, ਭਾਵਨਾ, ਮਨਜੀਤ ਕੌਰ, ਬੰਬੀ, ਕੁਲਵਿੰਦਰ ਕੌਰ, ਆਸ਼ਾ ਰਾਣੀ, ਸਰਬਜੀਤ ਕੌਰ ਅਤੇ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਾ . ਵਿਚ ਗੌਰਵ ਰਾਣਾ ਦੀ ਚੋਣ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ ਅਗਲੀ ਖ਼ਬਰ ਵਿੱਦਿਅਕ ਟੂਰ ਕਰਕੇ ਪਰਤੇ ਪੀ ਐਮ ਸ੍ਰੀ ਸਕੂਲ ਨੂਰਪੁਰ ਬੇਦੀ ਦੇ ਵਿਦਿਆਰਥੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।