26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਾਲ ਬੀਤ ਜਾਣ ਬਾਅਦ ਵੀ ਵਿਸ਼ਵ ਪੱਧਰੀ ਯੂਨੀਵਰਸਿਟੀ ਦਾ ਐਲਾਨ ਸਾਕਾਰ ਨਾ ਹੋਣ ਕਰ ਕੇ ਇਲਾਕਾ ਨਿਵਾਸੀਆਂ ’ਚ ਫੈਲੀ ਰੋਸ ਦੀ ਲਹਿਰ

ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤੀ ਜਾਣ ਵਾਲੀ ਵਿਸ਼ਵ ਪੱਧਰੀ ਯੂਨੀਵਰਸਿਟੀ ਦਾ ਐਲਾਨ ਇਕ ਸਾਲ ਬੀਤ ਜਾਣ ਬਾਅਦ ਵੀ ਸਾਕਾਰ ਨਾ ਹੋਣ ਕਰਕੇ ਇਲਾਕਾ ਨਿਵਾਸੀਆਂ ’ਚ ਭਾਰੀ ਰੋਸ ਦੀ ਲਹਿਰ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਦੀ ਸੰਪੂਰਨਤਾ ਮੌਕੇ 25 ਨਵੰਬਰ, 2025 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਲਾਕਾ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਇਲਾਕੇ ’ਚ ਸਿੱਖਿਆ ਸਰਗਰਮੀਆਂ ਨੂੰ ਹੁਲਾਰਾ ਦੇਣ ਲਈ ਗੁਰੂ ਸਾਹਿਬ ਜੀ ਦੇ ਨਾਂਅ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ ਸੀ ਅਤੇ ਕਰੀਬ 4 ਮਹੀਨੇ ਬਾਅਦ ਪੰਜਾਬ ਸਰਕਾਰ ਵਲੋਂ 7 ਮਾਰਚ, 2026 ਨੂੰ ਕੈਬਨਿਟ ਦੀ ਮੀਟਿੰਗ ’ਚ ਮਨਜ਼ੂਰੀ ਦਿੱਤੀ ਗਈ ਸੀ।

ਅਜੀਤ ਡੈਸਕ 27-11-2026
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤੀ ਜਾਣ ਵਾਲੀ ਵਿਸ਼ਵ ਪੱਧਰੀ ਯੂਨੀਵਰਸਿਟੀ ਦਾ ਐਲਾਨ ਇਕ ਸਾਲ ਬੀਤ ਜਾਣ ਬਾਅਦ ਵੀ ਸਾਕਾਰ ਨਾ ਹੋਣ ਕਰਕੇ ਇਲਾਕਾ ਨਿਵਾਸੀਆਂ ’ਚ ਭਾਰੀ ਰੋਸ ਦੀ ਲਹਿਰ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਦੀ ਸੰਪੂਰਨਤਾ ਮੌਕੇ 25 ਨਵੰਬਰ, 2025 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਲਾਕਾ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਇਲਾਕੇ ’ਚ ਸਿੱਖਿਆ ਸਰਗਰਮੀਆਂ ਨੂੰ ਹੁਲਾਰਾ ਦੇਣ ਲਈ ਗੁਰੂ ਸਾਹਿਬ ਜੀ ਦੇ ਨਾਂਅ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ ਸੀ ਅਤੇ ਕਰੀਬ 4 ਮਹੀਨੇ ਬਾਅਦ ਪੰਜਾਬ ਸਰਕਾਰ ਵਲੋਂ 7 ਮਾਰਚ, 2026 ਨੂੰ ਕੈਬਨਿਟ ਦੀ ਮੀਟਿੰਗ ’ਚ ਮਨਜ਼ੂਰੀ ਦਿੱਤੀ ਗਈ ਸੀ। ਮਨਜ਼ੂਰੀ ਤੋਂ ਬਾਅਦ ਕਰੀਬ 8 ਮਹੀਨੇ ਬਤੀਤ ਹੋ ਜਾਣ ’ਤੇ ਵੀ ਇਹ ਪ੍ਰਸਤਾਵਿਤ ਯੂਨੀਵਰਸਿਟੀ ਕਾਗਜੀ ਘੁੰਮਣ-ਘੇਰੀਆਂ ’ਚ ਉਲਝੀ ਹੋਈ ਨਜ਼ਰ ਆ ਰਹੀ ਹੈ ਤੇ ਉਕਤ ਯੂਨੀਵਰਸਿਟੀ ਦਾ ਜ਼ਮੀਨੀ ਪੱਧਰ ’ਤੇ ਹਾਲੇ ਤੱਕ ਕੋਈ ਨਾਮੋ ਨਿਸ਼ਾਨ ਨਜ਼ਰ ਨਹੀਂ ਆ ਰਿਹਾ। ਜ਼ਿਕਰਯੋਗ ਇਹ ਵੀ ਹੈ ਕਿ 350 ਸਾਲਾ ਸਹੀਦੀ ਸ਼ਤਾਬਦੀ ਸਮਾਗਮ ਦੀ ਸੰਪੂਰਨਾ ਮੌਕੇ ਸਰਕਾਰ ਵਲੋਂ ਕਰਵਾਏ ਸਮਾਗਮ ’ਚ ਗੁਰੂ ਜੀ ਦੇ ਨਾਂਅ ’ਤੇ ਬਣਨ ਵਾਲੀ ਉਕਤ ਯੂਨੀਵਰਸਿਟੀ ਦੇ ਐਲਾਨ ਨੂੰ ਸੱਤਾਧਾਰੀ ਪਾਰਟੀ ਵਲੋਂ ਵੱਡੇ ਪੱਧਰ ’ਤੇ ਪ੍ਰਚਾਰਿਆ ਗਿਆ ਸੀ। ਹਲਕਾ ਵਿਧਾਇਕ ਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਆਪਣੇ ਕਾਰਜਕਾਲ ਦੀ ਸਭ ਤੋਂ ਵੱਡੀ ਪ੍ਰਾਪਤੀ ਅਤੇ ਇਲਾਕਾ ਨਿਵਾਸੀਆਂ ਲਈ ਇਕ ਵਰਦਾਨ ਸਾਬਤ ਹੋਣ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਵਲੋਂ ਚਲੰਤ ਵਿੱਦਿਅਕ ਸੈਸ਼ਨ ਤੋਂ ਇਸ ਯੂਨੀਵਰਸਿਟੀ ’ਚ ਜਮਾਤਾਂ ਦੀ ਆਰੰਭਤਾ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਕੀਤੇ ਐਲਾਨ ਨੂੰ ਜਲਦ ਅਮਲੀ ਜਾਮਾ ਪਹਿਣਾਉਣ। ਇਸ ਸੰਬੰਧੀ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਗੀ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਇਸ ਤੋਂ ਪਹਿਲਾ ਚਮਕੌਰ ਸਾਹਿਬ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਵੀ ਕੀਤਾ ਸੀ । ਜੋ ਕਈ ਸਾਲ ਬੀਤ ਜਾਣ ਬਾਅਦ ਵੀ ਨੀਂਹ ਪੱਥਰ ਤੋਂ ਅੱਗੇ ਨਹੀਂ ਵਧ ਸਕਿਆ ਤੇ ਯੂਨੀਵਰਸਿਟੀ ਦਾ ਵੀ ਇਹੋ ਹਾਲ ਬਣਨ ਦੀਆਂ ਸੰਭਾਵਨਾ ਬਣ ਰਹੀਆਂ ਹਨ। ਇਸ ਸੰਬੰਧੀ ਸਥਾਨਕ ਉਪ ਮੰਡਲ ਮੈਜਿਸਟੇ੍ਟ ਸੁਖਪਾਲ ਸਿੰਘ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਵਲੋਂ ਯੂਨੀਵਰਸਿਟੀ ਲਈ ਲੋੜੀਂਦੀ ਜ਼ਮੀਨ ਦੇ ਤਬਾਦਲੇ ਸੰਬੰਧੀ ਫਾਈਲ ਸਰਕਾਰ ਨੂੰ ਭੇਜੀ ਹੋਈ ਹੈ। ਬਾਕੀ ਕਾਰਵਾਈ ਸਰਕਾਰ ਦੇ ਪੱਧਰ ’ਤੇ ਚੱਲ ਰਹੀ ਹੈ, ਜਿਸ ਸੰਬੰਧੀ ਸਰਕਾਰ ਹੀ ਸਪੱਸ਼ਟ ਕਰ ਸਕਦੀ ਹੈ।
ਪਿਛਲੀ ਖ਼ਬਰ ਰੇਲਵੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਨੰਗਲ ਡੈਮ ’ਤੇ ਵਿਸ਼ਾਲ ਧਰਨਾ ਅਗਲੀ ਖ਼ਬਰ ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਦੋ ਨੌਜਵਾਨਾਂ ਖ਼ਿਲਾਫ਼ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।