26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ੍ਰੀਮਦ ਭਾਗਵਤ ਕਥਾ ਸੰਬੰਧੀ ਕੱਢੀ ਵਿਸ਼ਾਲ ਕਲਸ਼ ਯਾਤਰਾ ਦਾ ਸ਼ਹਿਰ ਵਾਸੀਆਂ ਵਲੋਂ ਸਵਾਗਤ

ਨੂਰਪੁਰ ਬੇਦੀ, 26 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਮਹਿਲਾ ਕੀਰਤਨ ਮੰਡਲੀ ਨੂਰਪੁਰ ਬੇਦੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਸ਼ਿਵ ਮੰਦਰ ਵਿਖੇ ਕਰਵਾਈ ਜਾ ਰਹੀ ਸ੍ਰੀਮਦ ਭਾਗਵਤ ਕਥਾ ਦੇ ਸੰਬੰਧ ਵਿਚ ਵਿਸ਼ਾਲ ਕਲਸ਼ ਯਾਤਰਾ ਤੇ ਸ਼ੋਭਾ ਯਾਤਰਾ ਕੱਢੀ ਗਈ। ਰਾਧੇ-ਰਾਧੇ ਆਸ਼ਰਮ ਬਰੋਟਾ ਭਗਵਾਲਾ ਦੇ ਸੰਚਾਲਕ ਆਚਾਰੀਆ ਨੀਲਕੰਠ ਕੌਸ਼ਲ ਤੇ ਮਹੰਤ ਬਲਵਿੰਦਰ ਗਿਰੀ ਦੀ ਅਗਵਾਈ ਹੇਠ ਕੱਢੀ ਯਾਤਰਾ ਵਿਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਗੁਣਗਾਨ ਕੀਤਾ।

ਅਜੀਤ ਡੈਸਕ 27-11-2026
ਨੂਰਪੁਰ ਬੇਦੀ, 26 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਮਹਿਲਾ ਕੀਰਤਨ ਮੰਡਲੀ ਨੂਰਪੁਰ ਬੇਦੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਸ਼ਿਵ ਮੰਦਰ ਵਿਖੇ ਕਰਵਾਈ ਜਾ ਰਹੀ ਸ੍ਰੀਮਦ ਭਾਗਵਤ ਕਥਾ ਦੇ ਸੰਬੰਧ ਵਿਚ ਵਿਸ਼ਾਲ ਕਲਸ਼ ਯਾਤਰਾ ਤੇ ਸ਼ੋਭਾ ਯਾਤਰਾ ਕੱਢੀ ਗਈ। ਰਾਧੇ-ਰਾਧੇ ਆਸ਼ਰਮ ਬਰੋਟਾ ਭਗਵਾਲਾ ਦੇ ਸੰਚਾਲਕ ਆਚਾਰੀਆ ਨੀਲਕੰਠ ਕੌਸ਼ਲ ਤੇ ਮਹੰਤ ਬਲਵਿੰਦਰ ਗਿਰੀ ਦੀ ਅਗਵਾਈ ਹੇਠ ਕੱਢੀ ਯਾਤਰਾ ਵਿਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਗੁਣਗਾਨ ਕੀਤਾ। ਇਹ ਕਲਸ਼ ਯਾਤਰਾ ਸਥਾਨਕ ਸ਼ਿਵ ਮੰਦਰ ਤੋਂ ਸ਼ਰਧਾ ਤੇ ਉਤਸ਼ਾਹ ਨਾਲ ਆਰੰਭ ਹੋਈ, ਜੋ ਮੁੱਖ ਬਾਜ਼ਾਰ, ਸ੍ਰੀ ਸੱਤ ਨਰਾਇਣ ਮੰਦਰ ਤੇ ਅੱਡਾ ਮਾਰਕੀਟ ਤੋਂ ਹੁੰਦੀ ਹੋਈ ਵਾਪਸ ਸ਼ਿਵ ਮੰਦਰ ਵਿਖੇ ਪਹੁੰਚ ਕੇ ਸਮਾਪਤ ਹੋਈ। ਯਾਤਰਾ ਦੌਰਾਨ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਸ਼ਰਧਾਲੂਆਂ ਤੇ ਦੁਕਾਨਦਾਰਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ। ਬੈਂਡ-ਵਾਜਿਆਂ ਤੇ ਢੋਲ ਦੀਆਂ ਮਨਮੋਹਕ ਧੁਨਾਂ ਨਾਲ ਸੰਗਤਾਂ ਵਲੋਂ ਲਗਾਏ ਜਾ ਰਹੇ ਰਾਧੇ-ਰਾਧੇ ਤੇ ਜੈ ਸ੍ਰੀ ਕ੍ਰਿਸ਼ਨ ਦੇ ਜੈਕਾਰਿਆਂ ਨੇ ਪੂਰੇ ਸ਼ਹਿਰ ਨੂੰ ਭਗਤੀ ਮਈ ਮਾਹੌਲ ਵਿਚ ਰੰਗ ਦਿੱਤਾ। ਮਹਿਲਾਵਾਂ ਵਲੋਂ ਸਿਰਾਂ ’ਤੇ ਸ਼ਰਧਾ ਨਾਲ ਸਜਾਏ ਕਲਸ਼ ਚੁੱਕ ਕੇ ਯਾਤਰਾ ਵਿਚ ਸ਼ਮੂਲੀਅਤ ਕੀਤੀ ਗਈ। ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀਮਦ ਭਾਗਵਤ ਕਥਾ ਰੋਜ਼ਾਨਾ ਸ਼ਾਮ 4 ਤੋਂ 7 ਵਜੇ ਤੱਕ ਆਚਾਰੀਆ ਨੀਲਕੰਠ ਕੌਸ਼ਲ ਵਲੋਂ ਕੀਤੀ ਜਾਵੇਗੀ। ਰੋਜ਼ਾਨਾ ਕਥਾ ਉਪਰੰਤ ਲੰਗਰ ਅਤੁੱਟ ਵਰਤੇਗਾ। ਉਨ੍ਹਾਂ ਦੱਸਿਆ ਕਿ 1 ਦਸੰਬਰ ਨੂੰ ਕਥਾ ਦਾ ਭੋਗ ਪਾਇਆ ਜਾਵੇਗਾ।
ਪਿਛਲੀ ਖ਼ਬਰ ਸੇਵਾ ਸਿਮਰਨ ਕਰਨ ਨਾਲ ਜੀਵ ਨੂੰ ਜੀਵਨ ’ਚ ਹਰ ਖ਼ੁਸ਼ੀ ਸਹਿਜੇ ਹੀ ਮਿਲੇਗੀ-ਸਵਾਮੀ ਚੇਤਨਾ ਨੰਦ ਭੂਰੀਵਾਲੇ ਅਗਲੀ ਖ਼ਬਰ ਮਿਊਂਸੀਪਲ ਰਿਟਾਇਰਡ ਕਰਮਚਾਰੀ ਯੂਨੀਅਨ ਮੋਰਿੰਡਾ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।