26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਤੇ ਵਿਚਾਰ ਚਰਚਾ ਕਰ ਮਨਾਇਆ ਸੰਵਿਧਾਨ ਦਿਵਸ

ਰੂਪਨਗਰ, 26 ਨਵੰਬਰ (ਯਸ਼ਵੰਤ ਬੱਸੀ)-ਸਰਕਾਰੀ ਕਾਲਜ ਰੂਪਨਗਰ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਪ੍ਰਿੰਸੀਪਲ ਗੁਨਜੀਤ ਕੌਰ ਦੀ ਅਗਵਾਈ ਵਿਚ ਸੰਵਿਧਾਨ ਦਿਵਸ ਮਨਾਇਆ। ਸਮਾਗਮ ਵਿਚ ਐਮ.

ਅਜੀਤ ਡੈਸਕ 27-11-2026
ਰੂਪਨਗਰ, 26 ਨਵੰਬਰ (ਯਸ਼ਵੰਤ ਬੱਸੀ)-ਸਰਕਾਰੀ ਕਾਲਜ ਰੂਪਨਗਰ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਪ੍ਰਿੰਸੀਪਲ ਗੁਨਜੀਤ ਕੌਰ ਦੀ ਅਗਵਾਈ ਵਿਚ ਸੰਵਿਧਾਨ ਦਿਵਸ ਮਨਾਇਆ। ਸਮਾਗਮ ਵਿਚ ਐਮ. ਏ. ਤੇ ਬੀ. ਏ. ਦੇ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ ਦੇ ਵੱਖ ਵੱਖ ਪਹਿਲੂਆਂ ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਸੰਵਿਧਾਨ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ’ਤੇ ਪੋਸਟਰ ਵੀ ਤਿਆਰ ਕੀਤੇ ਗਏ। ਪ੍ਰੋਗਰਾਮ ਦੌਰਾਨ ਵਾਈਸ ਪ੍ਰਿੰਸੀਪਲ ਹਰਜੀਤ ਸਿੰਘ, ਡਾ. ਨਿਰਮਲ ਬਰਾੜ ਤੇ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨਾਲ ਸੰਵਿਧਾਨਿਕ ਕਦਰਾਂ ਕੀਮਤਾਂ, ਸਮਾਨਤਾ ਤੇ ਨਾਗਰਿਕਾਂ ਦੀਆਂ ਜ਼ਿੰਮੇਵਾਰੀਆਂ ਸੰਬੰਧੀ ਆਪੋ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੇ ਅੰਤ ਵਿਚ ਡਾ. ਰਾਜਵਿੰਦਰ ਸਿੰਘ ਨੇ ਭਰਤੀ ਸੰਵਿਧਾਨ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਵਿਦਿਆਰਥੀਆਂ ਨੂੰ ਸਹੁੰ ਵੀ ਚੁਕਾਈ ।
ਪਿਛਲੀ ਖ਼ਬਰ ਮੋਗਾ ਵਿਖੇ ‘ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਵੱਡੇ ਕਾਫ਼ਲੇ ਨਾਲ ਸ਼ਾਮਿਲ ਹੋਏ ਗੁਰਮੀਤ ਗੋਗੀ ਟੇਡੇਵਾਲ ਅਗਲੀ ਖ਼ਬਰ ਸੇਵਾ ਸਿਮਰਨ ਕਰਨ ਨਾਲ ਜੀਵ ਨੂੰ ਜੀਵਨ ’ਚ ਹਰ ਖ਼ੁਸ਼ੀ ਸਹਿਜੇ ਹੀ ਮਿਲੇਗੀ-ਸਵਾਮੀ ਚੇਤਨਾ ਨੰਦ ਭੂਰੀਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।